ਪ੍ਰੈਸ ਨੋਟ
ਮਿਤੀ 29.07.2023 ਨੂੰ ਸ਼੍ਰੀ ਨਿਰਭਉ ਸਿੰਘ ਗਿੱਲ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਦੀ ਯੋਗ ਰਹਿਨੁਮਾਈ ਹੇਠ ਇੱਕ ਰਾਹਤ ਕੈਂਪ ਹੜ੍ਹ ਪੀੜਤਾਂ ਦੀ ਮਦਦ ਲਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੋਹੀਆਂ ਖਾਸ ਵਿਖੇ ਆਯੋਜਿਤ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਨਿਰਭਉ ਸਿੰਘ ਗਿੱਲ ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ਼ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਵੱਲੋਂ ਕੀਤੀ ਗਈ।
ਹਲਕਾ ਲੋਹੀਆਂ ਖਾਸ ਦੇ ਸਰਕਾਰੀ ਮਿਡਲ ਸਕੂਲ ਮਹਿਰਾਜਵਾਲਾ, ਸਰਕਾਰੀ ਹਾਈ ਸਕੂਲ ਮੁੰਡੀ ਕਾਸੂ ਅਤੇ ਸਰਕਾਰੀ ਮਿਡਲ ਸਕੂਲ ਮੁੰਡੀ ਚੋਹਲੀਆਂ ਦੇ 130 ਵਿਦਿਆਰਥੀਆਂ ਨੂੰ ਸਕੂਲ ਬੈਗ, ਅਤੇ ਸਟੇਸ਼ਨਰੀ ਦਾ ਸਮਾਨ ਤਕਸੀਮ ਕੀਤਾ ਗਿਆ ਕਿਉਂਕਿ ਇਨ੍ਹਾਂ ਸਕੂਲੀ ਬੱਚਿਆਂ ਦੇ ਇਨ੍ਹਾਂ ਪਿੰਡਾ ਵਿੱਚ ਹੜ੍ਹ ਦੇ ਪਾਣੀ ਨੇ ਕਾਫੀ ਨੁਕਸਾਨ ਕੀਤਾ ਹੈ ਅਤੇ ਇਨ੍ਹਾਂ ਬੱਚਿਆਂ ਨੂੰ ਸਕੂਲ ਬੈਗ ਅਤੇ ਸਟੇਸ਼ਨਰੀ ਦੀ ਸਖਤ ਜਰੂਰਤ ਸੀ। ਇਸ ਮੌਕੇ ਤੇ ਸ਼੍ਰੀ ਨਿਰਭਉ ਸਿੰਘ ਗਿੱਲ ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ਼ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਨੇ ਆਖਿਆ ਕਿ ਹੜ੍ਹਾਂ ਦੀ ਮਾਰ ਇੱਕ ਕੁਦਰਤੀ ਆਫਤ ਹੈ ਅਤੇ ਸਾਡਾ ਸਾਰਿਆਂ ਦਾ ਸਾਮੂਹਿਕ ਫਰਜ ਬਣਦਾ ਹੈ ਕਿ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਮਾਨ ਜਿਲ੍ਹਾ ਜਲੰਧਰ ਦੇ ਜੁ਼ਡੀਸ਼ੀਅਲ ਅਫਸਰਾਂ ਵੱਲੋਂ ਇਕੱਤਰ ਕੀਤੀ ਗਈ ਰਾਸ਼ੀ ਰਾਹੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਨੇ ਹੜ੍ਹ ਵਾਲੇ ਇਲਾਕੇ ਵਿੱਚ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਂਵਾਂ ਦੀ ਪ੍ਰਸੰਸਾ ਕੀਤੀ ਅਤੇ ਆਖਿਆ ਕਿ ਹੋਰ ਸਮਾਜ ਸੇਵੀ ਸੰਸਥਾਂਵਾਂ ਨੂੰ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਵੱਧ ਚੜ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਹਲਕਾ ਲੋਹੀਆਂ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਰਾਹਤ ਕੈਂਪ ਵਿੱਚ ਰਹਿ ਰਹੇ ਸੈਂਕੜੇ ਪਰਿਵਾਰਾਂ ਨੂੰ ਇਸ ਮੌਕੇ ਰਾਸ਼ਨ, ਜੂਸ ਅਤੇ ਦਵਾਈਆਂ ਵੀ ਮੌਕੇ ਤੇ ਵੰਡੀਆਂ ਗਈਆਂ।
ਉਨ੍ਹਾਂ ਨੇ ਇਸ ਮੌਕੇ ਆਖਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਗਰੀਬ ਅਤੇ ਲੋੜਵੰਦ ਵਿਅਕਤੀਆਂ/ਔਰਤਾਂ/ਬੱਚਿਆਂ ਨੂੰ ਸਰਕਾਰੀ ਖਰਚੇ ਤੇ ਵਕੀਲ ਦੀਆਂ ਸੇਵਾਵਾਂ ਪ੍ਰਦਾਨ ਕਰਦੀ ਹੈ ਅਤੇ ਸਮਝੋਤਾ ਕੇਂਦਰਾਂ ਰਾਹੀ ਲੋਕਾਂ ਦੇ ਲੰਬਿਤ ਝਗੜਿਆਂ ਦਾ ਨਿਪਟਾਰਾ ਵੀ ਕਰਵਾਇਆ ਜਾਂਦਾ ਹੈ। ਉਨ੍ਹਾਂ ਆਖਿਆ ਕਿ ਲੋੜਵੰਦ ਵਿਅਕਤੀ ਇਨ੍ਹਾਂ ਸੇਵਾਵਾਂ ਵਾਸਤੇ ਜ਼ਿਲ੍ਹਾ ਕਚਿਹਰੀਆਂ ਵਿਖੇ ਸਥਿਤ ਵਿਕਲਪੀ ਝਗੜਾ ਨਿਵਾਰਣ ਕੇਂਦਰ ਵਿਖੇ ਸੰਪਰਕ ਕਰ ਸਕਦੇ ਹਨ। ਮਹਿਕਮੇਂ ਦਾ ਟੋਲ ਫ੍ਰੀ ਨੰਬਰ 1968ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਤੇ ਡਾ. ਗਗਨਦੀਪ ਕੌਰ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨੇ ਵਿਕਟਮ ਕੰਪਨਜ਼ੇਸ਼ਨ ਸਕੀਮ ਤਹਿਤ ਜਾਣਕਾਰੀ ਦਿੰਦੇ ਦੱਸਿਆ ਕਿ ਸੜਕ ਦੁਰਘਟਨਾਂ ਵਿੱਚ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਆਸ਼ਰਿਤ ਪਰਿਵਾਰ ਜੇਕਰ ਨਾ ਮਾਲੂਮ ਵਿਅਕਤੀ ਤੇ ਐਫ.ਆਈ.ਆਰ ਦਰਜ ਹੋਈ ਹੈ ਤਾਂ ਮੁਆਵਜਾ ਲੈਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਕਚਿਹਰੀਆਂ ਜਲੰਧਰ ਨਾਲ ਸੰਪਰਕ ਕਰ ਸਕਦੇ ਹਨ। ਜੇਕਰ ਅਜਿਹੇ ਕੇਸਾਂ ਵਿੱਚ ਦੋਸ਼ੀ ਨਾਮਜਦ ਕੀਤੇ ਜਾਂਦੇ ਹਨ ਤਾਂ ਸੰਬੰਧਤ ਅਦਾਲਤ ਨੂੰ ਮੁਆਵਜੇ ਲਈ ਦਰਖਾਸਤ ਦਿੱਤੀ ਜਾ ਸਕਦੀ ਹੈ। ਇਸ ਤੋਂ ਅਲਾਵਾ ਬਲਾਤਕਾਰ ਪੀੜਤ ਅਤੇ ਪੋਕਸੋ ਐਕਟ ਤਹਿਤ ਪੀੜਤ ਔਰਤਾਂ/ਬੱਚੀਆਂ ਨੂੰ ਨਾਲਸਾ ਅਪਰਾਧ ਪੀੜਤ ਸਕੀਮ ਤਹਿਤ ਮੁਆਵਜਾ ਲੈ ਸਕਦੀਆ ਹਨ।
ਇਸ ਮੌਕੇ ਤੇ ਸ਼੍ਰੀ ਪਰਿੰਦਰ ਸਿੰਘ (ਸਿਵਲ ਜੱਜ ਸੀਨੀਅਰ ਡਵੀਜ਼ਨ) ਜਲੰਧਰ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੋਹੀਆਂ ਖਾਸ, ਪ੍ਰਿੰਸੀਪਲ ਸਰਕਾਰੀ ਮਿਡਲ ਸਕੂਲ ਮਹਿਰਾਜਵਾਲਾ, ਪ੍ਰਿੰਸੀਪਲ ਸਰਕਾਰੀ ਹਾਈ ਸਕੂਲ ਮੁੰਡੀਕਾਸੂ ਅਤੇ ਪ੍ਰਿੰਸੀਪਲ ਸਰਕਾਰੀ ਮਿਡਲ ਸਕੂਲ ਮੁੰਡੀ ਚੋਹਲੀਆਂ ਅਤੇ ਇਲਾਕੇ ਦੇ ਮੋਹਤਵਾਰ ਵਿਅਕਤੀ ਹਾਜਰ ਸਨ।






Login first to enter comments.