ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ।
ਜਲੰਧਰ ਅੱਜ ਮਿਤੀ 08 ਨਵੰਬਰ (ਸੋਨੂੰ) : ਤਰਨ ਤਾਰਨ ਵਿਖੇ ਜਿਮਣੀ ਚੋਣ ਹੋ ਰਹੀ ਹੈ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਜਲੰਧਰ ਤੋਂ ਸੀਨੀਅਰ ਆਮ ਆਦਮੀ ਪਾਰਟੀ ਆਗੂ ਬਲਬੀਰ ਕੌਰ ਆਪਣੀ ਟੀਮ ਨਾਲ ਵਾਰਡ ਨੰਬਰ 61 ਤੋਂ ਆਪਣੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਨੇਤਾਵਾਂ ਨਾਲ ਤਰਨਤਾਰਨ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਬਲਵੀਰ ਕੌਰ ਨੇ ਕਿਹਾ ਹੈ ਕਿ ਲੋਕਾਂ ਨੇ ਮਨ ਬਣਾ ਲਿਆ ਹੈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਵੋਟ ਪਾਉਣ ਨੂੰ ਤਰਨ ਤਾਰਨ ਦੇ ਲੋਕਾਂ ਨੇ ਕਿਹਾ ਹੈ ਕਿ 11 ਤਰੀਕ ਨੂੰ ਇੱਕ ਇੱਕ ਵੋਟ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਪਾ ਕੇ ਸਰਦਾਰ ਭਗਵੰਤ ਸਿੰਘ ਮਾਨ ਦਾ ਮਾਣ ਰੱਖਿਆ ਜਾਊਗਾ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਸਰਦਾਰ ਭਗਵੰਤ ਸਿੰਘ ਮਾਨ ਦੇ ਕੰਮਾਂ ਨੂੰ ਲੋਕ ਸਲਾਗਾ ਯੋਗ ਮੰਨਦੇ ਨੇ ਵਿਰੋਧੀਆਂ ਤੇ ਉਮੀਦਵਾਰ ਅਤੇ ਨੇਤਾਵਾਂ ਦੀਆਂ ਹਵਾਈਆਂ ਉਡੀਆਂ ਹੋਈਆਂ ਹੈ ਬਲਵੀਰ ਕੌਰ ਨੇ ਕਿਹਾ ਕਿ ਉਹ ਆਪਣੀ ਟੀਮ ਨਾਲ ਹਰ ਇੱਕ ਘਰ ਵਿੱਚ ਜਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦਾਰ ਹਰਮੀਤ ਸਿੰਘ ਸੰਧੂ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ |






Login first to enter comments.