Sat, 07 Nov 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਰਾਜਪਾਲ ਨੇ ਖੰਡਾ ਦੇ ਪਰਿਵਾਰ ਨੁੰ ਉਹਨਾਂ ਦੀਆਂ ਅੰਤਿਮ ਰਸਮਾਂ ਵਾਸਤ ਬਿ੍ਰਟੇਨ ਜਾਣ ਲਈ ਵੀਜਾ ਦੇਣ ਦੀ ਕੀਤੀ ਅਪੀਲ ।


ਜਲੰਧਰ, 30 ਜੁਲਾਈ: ਸਰਵ ਸਾਂਝੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਯੂਥ ਅਕਾਲੀ ਦਲ ਜਲੰਧਰ ਸ਼ਹਿਰ ਦੇ ਪ੍ਰਧਾਨ  ਸਰਦਾਰ ਸੁਖਮਿੰਦਰ ਸਿੰਘ ਰਾਜਪਾਲ ਨੇ ਭਾਰਤ ਵਿਚਲੇ ਬ੍ਰਿਟਿਸ਼ ਹਾਈ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਮਰਹੂਮ ਅਵਤਾਰ ਸਿੰਘ ਖੰਡਾ ਦੀਆਂ ਅੰਤਿਮ ਰਸਮਾਂ ਪੂਰੀਆਂ ਕਰਨ ਵਾਸਤੇ ਉਸਦੇ ਪਰਿਵਾਰ ਤੇ ਰਿਸ਼ਤੇਦਾਰਾਂ ਨੂੰ ਯੂ ਕੇ ਦੇ ਵੀਜ਼ੇ ਦਿੱਤੇ ਜਾਣ।


ਰਾਜਪਾਲ ਨੇ ਕਿਹਾ ਕਿ ਸਾਨੂੰ ਇਹ‌ਪ੍ਰੇਸ਼ਾਨ ਕਰਨ ਵਾਲੀਆਂ ਰਿਪੋਰਟਾਂ ਮਿਲੀਆਂਹਨ  ਕਿ ਖੰਡਾ ਦੇ ਪਰਿਵਾਰ ਨੂੰ ਯੂ ਕੇ ਦਾ ਵੀਜ਼ਾ ਦੇਣ ਤੋਂ ਨਾਂਹ ਕੀਤੀ ਗਈ ਹੈ। ਬ੍ਰਿਟਿਸ਼ ਹਾਈ ਕਮਿਸ਼ਨ ਨੂੰ ਮਨੁੱਖੀ ਅਧਿਕਾਰਾਂ ਦੀਆਂ ਕੌਮਾਂਤਰੀ ਰਵਾਇਤਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਤੇ ਉਹਨਾਂ ਦੇ ਪਰਿਵਾਰ ਨੂੰ ਅੰਤਿਮ ਰਸਮਾਂ ਪੂਰੀਆਂ ਕਰਨ ਵਾਸਤੇ ਯੂ ਕੇ ਜਾਣ ਦੀ ਪ੍ਰਵਾਨਗੀ ਦੇਣੀ ਚਾਹੀਦੀ ਹੈ, ਜਿਥੇ ਹਾਲ ਹੀ ਵਿਚ ਉਹਨਾਂ ਦਾ ਦਿਹਾਂਤ ਹੋਇਆ।


ਰਾਜਪਾਲ ਅਕਾਲੀ ਆਗੂ ਨੇ ਇਸ ਮਾਮਲੇ ਵਿਚ ਵਿਦੇਸ਼ ਮੰਤਰਾਲੇ ਤੋਂ  ਵੀ ਦਖਲ ਮੰਗਿਆ !

Comments

No comments yet.



Latest News

Number of Visitors - 271879

Share this Post