Fri, 01 May 2026
G2M देता है आप की कलम आपके हाथ Journalists are invited to Join us on Gateway2media.com G2M देता है आप की कलम आपके हाथ Journalists are invited to Join us on Gateway2media.com

ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼ਹੀਦੀ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ ।

 

ਜਲੰਧਰ 13 ਨਵੰਬਰ (ਸੋਨੂੰ) : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ  ਪਹੁੰਚਣ ਤੇ ਜਿੰਦਾ ਸ਼ਹੀਦ ਸੰਤ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆ ਦੇ ਸਹਿਯੋਗ ਨਾਲ ਕੁਲਦੀਪ ਸਿੰਘ ਪਾਇਲਟ ਪ੍ਰਧਾਨ ਦੀ ਅਗਵਾਈ ਹੇਠ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ, ਗੁਰਦੁਆਰਾ ਸਿੰਘ ਸਭਾ ਸ਼ਿਵ ਨਗਰ, ਗੁਰਦੁਆਰਾ ਰਾਮਗੜ੍ਹੀਆ ਸੋਡਲ,ਤੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਤੋਂ ਉਚੇਚੇ ਤੌਰ ਤੇ ਹਾਜ਼ਰੀਆਂ ਭਰਨ ਲਈ ਆਏ ਜਥੇਦਾਰ ਬਾਬਾ ਸ਼ਿੰਗਾਰਾ ਸਿੰਘ ਹਰੀਆਂ ਵੇਲਾਂ ਵਾਲਿਆ ਦੇ ਘੋੜ ਸਵਾਰ ਨਿਹੰਗ ਸਿੰਘਾਂ ਦਾ ਜਥਾ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸ਼ਹੀਦੀ ਨਗਰ ਕੀਰਤਨ ਚ ਸ਼ਾਮਲ ਸੰਗਤਾਂ ਦਾ ਸੋਡਲ ਚੌਂਕ ਵਿਖੇ  ਜੈਕਾਰਿਆਂ, ਨਗਾਰਿਆਂ ਦੀ ਗੂੰਜ 'ਚ ਖ਼ਾਲਸਾਈ ਜਾਹੋ ਜਲਾਲ ਨਾਲ ਫੁੱਲਾਂ ਦੀ ਵਰਖਾ ਕਰਦਿਆਂ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਸੰਦੀਪ ਸਿੰਘ ਮਹਿੰਮਾ ਦਾ ਕਵਿਸ਼ਰੀ ਜਥਾ ਅਤੇ ਭਾਈ ਦਲਜੀਤ ਸਿੰਘ ਵਛੋਆ ਦੇ ਢਾਡੀ ਜਥੇ ਵਲੋਂ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਇਸ ਮੌਕੇ ਦੂਸਰੇ ਧਰਮਾਂ ਦੇ ਲੋਕਾਂ ਵਲੋਂ ਵੀ ਵੱਡੀ ਗਿਣਤੀ ਚ ਪਹੁੰਚ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਂਟ ਕੀਤਾ ਗਿਆ।
      ਇਸ ਮੌਕੇ ਕੁਲਦੀਪ ਸਿੰਘ ਪਾਇਲਟ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਤੇ ਗੁਰੂ ਸਾਹਿਬ ਪ੍ਰਤੀ ਸੰਗਤਾਂ ਦਾ ਉਤਸ਼ਾਹ ਸਮਰਪਣ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੁਗਲਾਂ ਦੇ ਜ਼ੁਲਮੀ ਦੌਰ ਵਿਚ ਕਸ਼ਮੀਰ ਦੇ ਪੰਡਿਤ ਆਪਣੇ ਧਾਰਮਿਕ ਹੱਕਾਂ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆਨੰਦਪੁਰ ਸਾਹਿਬ ਪਹੁੰਚੇ ਸਨ ਤਾਂ ਗੁਰੂ ਸਾਹਿਬ ਨੇ ਉਨ੍ਹਾਂ ਦੀ ਧਾਰਮਿਕ ਆਜ਼ਾਦੀ ਖਾਤਿਰ ਕੁਰਬਾਨੀ ਦੇਣ ਦਾ ਸੰਕਲਪ ਲਿਆ ਸੀ।
     ਇਸ ਮੌਕੇ ਮਨਿੰਦਰਪਾਲ ਸਿੰਘ ਗੁੰਬਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ 23 ਨਵੰਬਰ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 10:30 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਪ੍ਰਸਿੱਧ ਕੀਰਤਨੀ ਜਥੇ ਤੇ ਕਥਾਵਾਚਕ ਉਚੇਚੇ ਤੌਰ ਤੇ ਹਾਜ਼ਰੀਆਂ ਭਰਨਗੇ।
     ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ,ਕੇਡੀ ਭੰਡਾਰੀ, ਕੁਲਦੀਪ ਸਿੰਘ ਪਾਇਲਟ ਪ੍ਰਧਾਨ, ਇਕਬਾਲ ਸਿੰਘ ਢੀਂਡਸਾ,ਅਮਰਜੀਤ ਸਿੰਘ ਕਿਸ਼ਨਪੁਰਾ, ਸਾਹਿਬ ਸਿੰਘ ਢਿੱਲੋਂ, ਦਿਨੇਸ਼ ਢੱਲ, ਦੀਪਕ ਸ਼ਾਰਦਾ ਕੌਂਸਲਰ, ਅਮਰਜੀਤ ਸਿੰਘ ਬਰਮੀ,ਮਨਿੰਦਰਪਾਲ ਸਿੰਘ ਗੁੰਬਰ ਯੋਗੇਸ਼ ਧੀਰ ਭੂਸ਼ਨ ਕੋਹਲੀ, ਕੌਂਸਲਰ ਅਸ਼ਵਨੀ ਅਗਰਵਾਲ, ਅਮਰੀਕ ਸਿੰਘ ਪਾਇਲਟ,ਹਰਪਾਲ ਸਿੰਘ ਗੁਰੂ ਅਮਰਦਾਸ ਨਗਰ,ਮਾਸਟਰ ਅਮਰੀਕ ਸਿੰਘ ਨਿਹੰਗ ਸਿੰਘ, ਅਮ੍ਰਿਤਬੀਰ ਸਿੰਘ ਲੂਥਰਾ, ਅਮਰਜੀਤ ਸਿੰਘ ਮਿੱਠਾ,ਗੁਰਪ੍ਰੀਤ ਸਿੰਘ ਸਚਦੇਵਾ, ਦਲਵਿੰਦਰ ਸਿੰਘ ਬੜਿੰਗ,ਠੇਕੇਦਾਰ ਰਘਬੀਰ ਸਿੰਘ, ਹਰਬੰਸ ਸਿੰਘ ਧੂਪੜ, ਇੰਦਰਪ੍ਰੀਤ ਸਿੰਘ ਇੰਦੀ, ਕੁਲਵਿੰਦਰ ਸਿੰਘ ਬੱਗਾ, ਗੁਰਮੇਲ ਸਿੰਘ ਸ਼ਿਵ ਨਗਰ,ਅਮਰਇਕਬਾਲ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ ਬਿੱਟੂ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਦਿਲਬਾਗ ਸਿੰਘ, ਗੁਰਜੀਤ ਸਿੰਘ ਟੱਕਰ,ਸੁਰਜੀਤ ਸਿੰਘ ਨੀਲਾਮਹਿਲ , ਰਵਿੰਦਰ ਸਿੰਘ ਸਵੀਟੀ, ਜਸਪ੍ਰੀਤ ਸਿੰਘ ਸਬਜ਼ੀ ਮੰਡੀ,ਜਤਿੰਦਰ ਸਿੰਘ ਜੋਨੀ ਚਰਨਜੀਤ ਸਿੰਘ ਲੁਬਾਣਾ, ਜਸਵਿੰਦਰ ਸਿੰਘ ਕਾਕਾ, ਭੁਪਿੰਦਰ ਸਿੰਘ ਖਰਬੰਦਾ, ਸੁਖਵਿੰਦਰ ਸਿੰਘ ਸੋਢੀ, ਸੁਰਿੰਦਰ ਸਿੰਘ ਬਿੱਟੂ,ਹਕੀਕਤ ਸਿੰਘ ਸੈਣੀ,ਚਰਨਜੀਤ ਸਿੰਘ ਖਰਬੰਦਾ, ਜਗਵਿੰਦਰ ਸਿੰਘ ਭਾਟੀਆ,ਉਂਕਾਰ ਸਿੰਘ ਖਰਬੰਦਾ,ਪ੍ਰੋ ਹਰਭਜਨ ਸਿੰਘ ਵਾਲੀਆ, ਤਿਲਕ ਰਾਜ, ਸੁਰਿੰਦਰ ਕੁਮਾਰ ਭਾਟੀਆ,ਅਮਿਤ ਕੁਮਾਰ,ਕਾਬਲ ਸਿੰਘ ਦੁੱਬਈ ਵਾਲੇ, ਅਮਰੀਕ ਸਿੰਘ ਰਾਠੌਰ, ਹਰਵਿੰਦਰ ਸਿੰਘ ਜੱਬਲ, ਸੰਤੋਖ ਸਿੰਘ ਸੈਣੀ, ਬੀਬੀ ਗੁਰਮੀਤ ਕੌਰ ਪਾਇਲਟ, ਬਲਬੀਰ ਕੌਰ ਧੂਪੜ, ਹਰਜਿੰਦਰ ਪਾਲ ਕੌਰ ਗੁੰਬਰ, ਸਿਮਰਨ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਕੁਲਵੰਤ ਕੌਰ ਭਾਟੀਆ, ਰੂਬੀ ਭਾਟੀਆ ।


77

Share News

Comments

No comments yet.



Latest News

Number of Visitors - 155097