ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਚੰਡੀਗੜ੍ਹ - ਇਸ ਸਮੇਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਅਹਿਮ ਜਾਣਕਾਰੀ ਮਿਲੀ ਹੈ। ਦੱਸ ਦੇਈਏ ਕਿ ਇਸ ਕਤਲ ਕਾਂਡ ਦਾ ਇਕ ਮੁਲਜ਼ਮ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੀਡੀਆ ਰਿਪੋਰਟ ਮੁਤਾਬਕ ਦੁਬਈ ਪੁਲਸ ਨੇ ਉਸ ਨੂੰ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਹੈ। ਹੁਣ ਉਸ ਨੂੰ ਵਿਦੇਸ਼ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ।
ਸੁਰੱਖਿਆ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ ਇੱਕ ਟੀਮ ਅਜ਼ਰਬਾਈਜਾਨ ਗਈ ਹੈ। ਸਚਿਨ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਰਿਸ਼ਤੇਦਾਰ ਹੈ। ਉਹ ਪਿਛਲੇ ਸਾਲ 29 ਮਈ 2022 ਨੂੰ ਮੂਸੇਵਾਲਾ ਦਾ ਆਪਣੇ ਸਾਥੀਆਂ ਨਾਲ ਕਤਲ ਕਰਕੇ ਫਰਾਰ ਹੋ ਗਿਆ ਸੀ। ਸਚਿਨ ਫਰਜ਼ੀ ਪਾਸਪੋਰਟ ਦੀ ਵਰਤੋਂ ਕਰਕੇ ਦੇਸ਼ ਛੱਡ ਕੇ ਭੱਜ ਗਿਆ ਸੀ। ਸੁਰੱਖਿਆ ਏਜੰਸੀਆਂ ਅਗਲੇ 2 ਦਿਨਾਂ 'ਚ ਸਚਿਨ ਨੂੰ ਅਜ਼ਰਬਾਈਜਾਨ ਤੋਂ ਦਿੱਲੀ ਲੈ ਕੇ ਆਉਣਗੀਆਂ।
ਦੱਸਿਆ ਜਾ ਰਿਹਾ ਹੈ ਕਿ ਸਚਿਨ ਨੇ ਦੁਬਈ ਬੇਸਡ ਦਿੱਲੀ ਦੇ ਇਕ ਕਾਰੋਬਾਰੀ ਤੋਂ 50 ਕਰੋੜ ਦੀ ਫਿਰੌਤੀ ਵੀ ਮੰਗੀ ਸੀ। ਟੀ-10 ਟੀਮ ਦੇ ਮਾਲਕ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੀ ਕਾਲ ਰਿਕਾਰਡਿੰਗ ਵੀ ਸੁਰਖੀਆਂ ਵਿੱਚ ਰਹੀ ਸੀ। ਇਸੇ ਮਾਮਲੇ 'ਚ ਸਚਿਨ ਨੂੰ ਫੜਿਆ ਗਿਆ ਹੈ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਚਿਨ ਦੇ ਦਿੱਲੀ ਆਉਣ ਤੋਂ ਬਾਅਦ ਕਈ ਵੱਡੇ ਮਾਮਲੇ ਹੱਲ ਹੋ ਜਾਣਗੇ।ਹਾਲ ਹੀ 'ਚ ਦਿੱਲੀ ਸਮੇਤ ਹੋਰ ਸੂਬਿਆਂ 'ਚ ਲਾਰੈਂਸ ਦੇ ਨਾਂ 'ਤੇ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਵੀ ਸਾਹਮਣੇ ਆਏ ਸਨ। ਇਨ੍ਹਾਂ 'ਚ ਸਚਿਨ ਦੀ ਭੂਮਿਕਾ ਸਾਹਮਣੇ ਆਈ ਹੈ। ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।






Login first to enter comments.