ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਜਲੰਧਰ- ਇਸ ਸਮੇਂ ਦੀ ਇਕ ਅਹਿਮ ਜਾਣਕਾਰੀ ਮਿਲੀ ਹੈ। ਦੱਸ ਦੇਈਏ ਕਿ ਜਲੰਧਰ ਦੇ ਕਿਸ਼ਨਗੜ੍ਹ ਨੇੜੇ ਪਿੰਡ ਦੌਲਤਪੁਰ 'ਚ ਸਾਬਕਾ ਸਰਪੰਚ ਦੇ ਘਰ 'ਤੇ NIA ਨੇ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਸਾਬਕਾ ਸਰਪੰਚ ਦੇ ਘਰ NIA ਨੇ ਸਵੇਰੇ 3 ਵਜੇ ਰੇਡ ਕੀਤੀ। ਪਤਾ ਲੱਗਾ ਹੈ ਕਿ ਇਹ ਘਰ ਮਲਕੀਤ ਸਿੰਘ ਦੌਲਤਪੁਰ ਦਾ ਹੈ ਜੋ ਅਕਾਲੀ ਦਲ ਦੇ ਆਗੂ ਹਨ।
ਛਾਪੇਮਾਰੀ ਦੌਰਾਨ ਸਾਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਕਿਸੇ ਨੂੰ ਵੀ ਘਰੋਂ ਬਾਹਰ ਨਹੀਂ ਆਉਣ ਦਿੱਤਾ ਜਾ ਰਿਹਾ ਅਤੇ ਨਾ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ।
ਦੂਜੇ ਪਾਸੇ ਸੂਚਨਾ ਮਿਲੀ ਹੈ ਕਿ ਪਿੰਡ ਡੱਲੇਵਾਲ ਦੇ ਲਵਸ਼ਿੰਦਰ ਸਿੰਘ ਦੇ ਘਰ ਐਨਆਈਏ ਵੱਲੋਂ ਰੇਡ ਕੀਤੀ ਗਈ ਹੈ। ਦੱਸ ਦੇਈਏ ਕਿ ਲਵਸ਼ਿੰਦਰ ਸਿੰਘ ਸਿੱਖ ਸਟੂਡੈਂਟ ਫੈਡਰੇਸ਼ਨ ਨਾਲ ਜੁੜੇ ਹੋਏ ਹਨ।
ਮੋਗਾ ਚ ਵੀ NIA ਦੀ RAID
ਇਸੇ ਤਰ੍ਹਾਂ ਮੋਗਾ ਵਿਚ ਵੀ NIA ਨੇ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਐਨ.ਆਈ.ਏ. ਨੇ ਮੋਗਾ ਵਿੱਚ ਛਾਪੇਮਾਰੀ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਧੂਰਕੋਟ ਵਿਖੇ ਕੀਤੀ ਗਈ। ਜਾਣਕਾਰੀ ਅਨੁਸਾਰ ਉਕਤ ਛਾਪੇਮਾਰੀ ਜਸਵਿੰਦਰ ਸਿੰਘ ਦੇ ਘਰ ਹੋਈ, ਜਿਸ ਦਾ ਪਰਿਵਾਰ ਪਿਛਲੇ ਕਾਫੀ ਸਮੇਂ ਤੋਂ ਇਸ ਪਿੰਡ 'ਚ ਰਹਿ ਰਿਹਾ ਹੈ।






Login first to enter comments.