Sun, 20 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਨਗਰ ਨਿਗਮ ਨੁੰ ਦਿੱਤੀ ਸੁਪਰ ਸਕੱਸ਼ਨ ਮਸ਼ੀਨ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਸ਼ਹਿਰ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੁਧਿਆਣਾ ਸ਼ਹਿਰ ਵਿੱਚ ਸੀਵਰੇਜ ਲਾਈਨਾਂ ਦੀ ਬਿਹਤਰ ਸਫ਼ਾਈ ਲਈ ਸੀਵਰ ਜੈਟਿੰਗ ਕਮ ਸਕਸ਼ਨ ਮਸ਼ੀਨਾਂ ਅਤੇ 50 ਟਰੈਕਟਰਾਂ ਨੂੰ ਹਰੀ ਝੰਡੀ ਦਿੱਤੀ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਲੁਧਿਆਣਾ ਸ਼ਹਿਰ ਲਈ 1.45 ਕਰੋੜ ਰੁਪਏ ਦੀ ਲਾਗਤ ਨਾਲ ਇਹ ਅਤਿ-ਆਧੁਨਿਕ ਸੀਵਰ ਜੈਟਿੰਗ ਕਮ ਸਕਸ਼ਨ ਮਸ਼ੀਨ ਖਰੀਦੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਮਸ਼ੀਨ ਸ਼ਹਿਰ ਵਿੱਚ ਲਗਪਗ 200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫ਼ਾਈ ਲਈ ਬਹੁਤ ਸਹਾਈ ਸਿੱਧ ਹੋਵੇਗੀ।

2.22 ਕਰੋੜ ਰੁਪਏ ਦੀ ਲਾਗਤ ਨਾਲ 50 ਟਰੈਕਟਰ ਖਰੀਦੇ 

ਭਗਵੰਤ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਸਹਾਈ ਹੋਵੇਗੀ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ 2.22 ਕਰੋੜ ਰੁਪਏ ਦੀ ਲਾਗਤ ਨਾਲ 50 ਟਰੈਕਟਰ ਖਰੀਦੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਟਰੈਕਟਰ ਬੀ.ਡੀ.ਆਰ ਸਮੇਤ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਲਈ ਖਰੀਦੇ ਗਏ ਹਨ।

ਇਨ੍ਹਾਂ ਕੰਮਾਂ ਲਈ ਟਰੈਕਟਰਾਂ ਦੀ ਵਰਤੋਂ ਕੀਤੀ ਜਾਵੇਗੀ

ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਟਰੈਕਟਰਾਂ ਦੀ ਵਰਤੋਂ ਮਲਬਾ ਚੁੱਕਣ, ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ, ਕੂੜਾ ਚੁੱਕਣ ਅਤੇ ਹੋਰ ਕੰਮਾਂ ਲਈ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਦੇ ਲੋਕਾਂ ਦੀ ਭਲਾਈ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਗਰੀਬ ਪਰਿਵਾਰਾਂ ਲਈ 101 ਕਰੋੜ ਦੀ ਰਾਸ਼ੀ ਜਾਰੀ

ਲੁਧਿਆਣਾ ਵਿਚ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 25 ਹਜ਼ਾਰ ਸ਼ਹਿਰੀ ਗਰੀਬ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 101 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ। ਇਸ ਤਹਿਤ ਹਰੇਕ ਪਰਿਵਾਰ ਨੂੰ ਘਰ ਬਣਾਉਣ ਲਈ 1 ਲੱਖ, 75 ਹਜ਼ਾਰ ਰੁਪਏ ਦੈ ਚੈੱਕ ਸੌਂਪੇ ਗਏ। ਇਹ ਰਾਸ਼ੀ ਲੋਕਾਂ ਦੇ ਖ਼ਾਤਿਆਂ 'ਚ ਸਿੱਧੀ ਟਰਾਂਸਫਰ ਹੋ ਜਾਵੇਗੀ।

Comments

No comments yet.



Latest News

Number of Visitors - 221351

Share this Post