Sat, 19 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਬੱਚਿਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ

ਮੋਗਾ- ਅੱਜ ਮੋਗਾ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਦੱਸ ਦੇਈਏ ਕਿ ਮੋਗਾ-ਲੁਧਿਆਣਾ ਮੁੱਖ ਮਾਰਗ 'ਤੇ ਬੱਚਿਆਂ ਨਾਲ ਭਰੀਆਂ ਦੋ ਸਕੂਲ ਬੱਸਾਂ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਮਹਿਣਾ ਨੇੜੇ ਚੇਤੰਨਿਆ ਸਕੂਲ ਦੀਆਂ ਦੋ ਬੱਸਾਂ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਟਕਰਾ ਗਈਆਂ। ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ 3 ਬੱਚੇ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਦੇ ਨਾਲ ਹੀ ਬੱਚਿਆਂ ਦੇ ਮਾਪੇ ਅਤੇ ਪੁਲਸ ਮੌਕੇ 'ਤੇ ਪਹੁੰਚ ਗਈ ਹੈ।

ਜਾਣਕਾਰੀ ਮਿਲੀ ਹੈ ਕਿ ਹਾਦਸੇ ਵਿੱਚ 26 ਬੱਚੇ ਤੇ ਬੱਸ ਡਰਾਈਵਰ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਰਾਜ ਸਿੰਘ ਨੇ ਦੱਸਿਆ ਕਿ ਦੋਵੇਂ ਸਕੂਲ ਬੱਸਾਂ ਯੂ-ਟਰਨ ਲੈਣ ਲਈ ਖੜ੍ਹੀਆਂ ਸਨ। ਉਦੋਂ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਦੋਵਾਂ ਬੱਸਾਂ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਦੌਰਾਨ 26 ਬੱਚੇ ਅਤੇ ਬੱਸ ਡਰਾਈਵਰ ਜ਼ਖ਼ਮੀ ਹੋ ਗਏ। ਸਾਰੇ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ।

Comments

No comments yet.



Latest News

Number of Visitors - 221112

Share this Post