जालंधर में बच्चा गायब, पुलिस ने लगा दिए नाके… फिर अचानक सामने आया पूरा मामला!
ਸ੍ਰੀ ਮੁਕਤਸਰ ਸਾਹਿਬ - ਜ਼ਿਲੇ ਵਿਚ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਕਤਲ ਕਰ ਦੇਣ ਸਬੰਧੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਬਜ਼ੁਰਗ ਵਿਅਕਤੀ ਦੀ ਕਾਰ ਨੂੰ ਰੋਕਿਆ ਅਤੇ ਉਸ ਨੂੰ ਬਾਹਰ ਲਿਜਾਣ ਤੋਂ ਬਾਅਦ ਗੋਲੀ ਮਾਰ ਦਿੱਤੀ। ਇਹ ਵਾਰਦਾਤ ਪਿੰਡ ਖੋਖਰ ਦੀ ਹੈ। ਦੱਸ ਦੇਈਏ ਕਿ ਬਜ਼ੁਰਗ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਬਾਰੇ ਡੀਐਸਪੀ ਅਵਤਾਰ ਸਿੰਘ ਨੇ ਦੱਸਿਆ ਕਿ ਬਜ਼ੁਰਗ ਸਰਵਦਮਨ ਸਿੰਘ (60) ਵਾਸੀ ਪਿੰਡ ਖੋਖਰ ਆਪਣੀ ਕਾਰ ਵਿੱਚ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਖੋਖਰ ਵੱਲ ਜਾ ਰਿਹਾ ਸੀ ਕਿ ਉਹ ਵੈਡਿੰਗ ਪਿੰਡ ਤੋਂ ਖੋਖਰ ਰੋਡ 'ਤੇ ਹੀ ਪਹੁੰਚਿਆ ਸੀ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੇ ਸਰੀਰ 'ਤੇ 6 ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਹਮਲਾਵਰ ਕੌਣ ਸਨ ਅਤੇ ਕਤਲ ਦਾ ਕੀ ਕਾਰਨ ਹੈ? ਇਹ ਅਜੇ ਸਪੱਸ਼ਟ ਨਹੀਂ ਹੈ।
ਡੀਐਸਪੀ ਅਵਤਾਰ ਸਿੰਘ ਅਨੁਸਾਰ ਜਿਸ ਤਰ੍ਹਾਂ ਬਜ਼ੁਰਗ ਦੀ ਲਾਸ਼ ਸੜਕ ਕਿਨਾਰੇ ਪਈ ਮਿਲੀ, ਉਸ ਤੋਂ ਲੱਗਦਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਬਜ਼ੁਰਗ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਹੋਵੇਗਾ। ਇਸ ਤੋਂ ਬਾਅਦ ਗੋਲੀ ਮਾਰ ਦਿੱਤੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।





Comments
No comments yet.