ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਤਰਨਤਾਰਨ - ਪੰਜਾਬ ਵਿਚ ਗੋਲੀਬਾਰੀ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਇਸੇ ਤਰਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਅੰਮ੍ਰਿਤਸਰ ਬਾਈਪਾਸ 'ਤੇ ਦੇਰ ਸ਼ਾਮ ਨੌਜਵਾਨਾਂ ਦੇ ਦੋ ਗੁੱਟਾਂ ਵਿਚਕਾਰ ਝੜਪ ਹੋ ਗਈ।
ਹਮਲਾਵਰਾਂ ਨੇ ਕੀਤੀ ਫਾਇਰਿੰਗ
ਜਾਣਕਾਰੀ ਅਨੁਸਾਰ 15 ਦੇ ਕਰੀਬ ਹਮਲਾਵਰਾਂ ਦੇ ਪਹਿਲਾਂ ਤੋਂ ਹੀ ਤਿਆਰ ਗਰੁੱਪ ਨੇ ਜਿਮ ਤੋਂ ਬਾਹਰ ਨਿਕਲਦੇ 5 ਨੌਜਵਾਨਾਂ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨਾਂ ਤੇ ਫਾਇਰਿੰਗ ਵੀ ਕੀਤੀ ਤੇ ਦਾਤ ਨਾਲ ਵੀ ਹਮਲਾ ਕੀਤਾ। ਇਸ ਹਮਲੇ 'ਚ 3 ਨੌਜਵਾਨ ਜ਼ਖਮੀ ਹੋ ਗਏ। ਇਕ ਦੀ ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਦੋ ਜ਼ਖ਼ਮੀਆਂ ਦੀ ਪਛਾਣ ਹਰਨੂਰ ਅਤੇ ਜਗਰੂਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਦਾ ਜਿੰਮ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ।
ਇਸ ਸਬੰਧੀ ਇੱਕ ਜ਼ਖਮੀ ਨੌਜਵਾਨ ਨੇ ਦੱਸਿਆ ਕਿ ਉਹ ਜਿੰਮ ਦੇ ਕੋਲ ਖੜ੍ਹਾ ਸੀ ਕਿ ਹੱਥਾਂ ਵਿੱਚ ਪਿਸਤੌਲ ਅਤੇ ਦਾਤ ਲੈ ਕੇ 15 ਦੇ ਕਰੀਬ ਵਿਅਕਤੀ ਆਏ ਤੇ ਅਚਾਨਕ ਹਮਲਾ ਕਰ ਦਿੱਤਾ। ਗੋਲੀਆਂ ਦੋ ਨੌਜਵਾਨਾਂ ਨੂੰ ਲੱਗੀਆਂ ਹਨ, ਜਦੋਂ ਕਿ ਇੱਕ ਨੌਜਵਾਨ ਦਾਤ ਨਾਲ ਬੁਰੀ ਤਰ੍ਹਾਂ ਵੱਢਿਆ ਗਿਆ ਹੈ।
ਡੀਐਸਪੀ ਨੇ ਕੀ ਕਿਹਾ
ਡੀਐਸਪੀ ਸਿਟੀ ਜਸਪਾਲ ਸਿੰਘ ਨੇ ਦੱਸਿਆ ਕਿ ਹਮਲੇ ਦੇ ਮੁੱਖ ਮੁਲਜ਼ਮ ਦੀ ਪਛਾਣ ਅਰਸ਼ਦੀਪ ਵਜੋਂ ਹੋਈ ਹੈ। ਪੁਲਸ ਵੱਲੋਂ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀਐਸਪੀ ਨੇ ਦੱਸਿਆ ਕਿ ਇੱਕ ਜ਼ਖ਼ਮੀ ਨੌਜਵਾਨ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ ਜਦਕਿ ਦੋ ਜ਼ਖ਼ਮੀਆਂ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਵਾਰਦਾਤ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ। ਪੁਲਸ ਜਾਂਚ ਜਾਰੀ ਹੈ।






Login first to enter comments.