Sat, 19 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਜਮੀਨਾਂ ਦੇ ਕਲੈਕਟਰ ਰੇਟ ਰਿਵਾਇਜ ਕਰਨ ਦੀ ਪ੍ਰਕਿਰਿਆ ਤੇਜ਼ੀ ਲਿਆਉਣ ਦੇ ਨਿਰਦੇਸ਼

 

ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਤੇ ਤਹਿਸੀਲਦਾਰਾਂ ਨੂੰ ਕੁਲੈਕਟਰ ਦਰਾਂ ਰਿਵਾਈਜ਼ ਕਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ 

ਸ਼ਨੀਵਾਰ ਤੱਕ ਤਜਵੀਜ਼ਾਂ ਪੇਸ਼ ਕਰਨ ਲਈ ਕਿਹਾ

ਜਲੰਧਰ, 3 ਅਗਸਤ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਅਤੇ ਤਹਿਸੀਲਦਾਰਾਂ ਨੂੰ ਕੁਲੈਕਟਰ ਦਰਾਂ ਰਿਵਾਈਜ਼ ਕਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ ਇਸ ਸਬੰਧੀ ਸ਼ਨੀਵਾਰ ਤੱਕ ਤਜਵੀਜ਼ਾਂ ਪੇਸ਼ ਕਰਨ ਲਈ ਕਿਹਾ ਤਾਂ ਜੋ ਨਵੀਆਂ ਕੁਲੈਕਟਰ ਦਰਾਂ ਨੂੰ ਅੰਤਿਮ ਰੂਪ ਦੇਣ ਸਬੰਧੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
    ਇਸ ਸਬੰਧੀ ਸਮੂਹ ਐਸ.ਡੀ.ਐਮਜ਼ ਅਤੇ ਤਹਿਸੀਲਦਾਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਫੀਲਡ ਸਟਾਫ਼ ਨਾਲ ਸਲਾਹ-ਮਸ਼ਵਰਾ ਕਰ ਕੇ ਕੁਲੈਕਟਰ ਦਰਾਂ ਤੈਅ ਕੀਤੀਆਂ ਜਾਣ ਤਾਂ ਜੋ ਨਵੀਆਂ ਦਰਾਂ ਨੂੰ ਇਲਾਕੇ ਅਨੁਸਾਰ ਤਰਕਸੰਗਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟਾਂ ਤਿਆਰ ਕਰਨ ਸਮੇਂ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰੇ ਸਮੇਤ ਸਾਰੇ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।
    ਉਨ੍ਹਾਂ ਦੱਸਿਆ ਕਿ ਤਜਵੀਜ਼ਾਂ ਪ੍ਰਾਪਤ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੇਂ ਕੁਲੈਕਟਰ ਰੇਟਾਂ ਸਬੰਧੀ ਰਿਪੋਰਟ ਤਿਆਰ ਕੀਤੀ ਜਾਵੇਗੀ ਅਤੇ ਜ਼ਿਲ੍ਹੇ ਵਿੱਚ ਨਵੇਂ ਕੁਲੈਕਟਰ ਰੇਟ ਤੈਅ ਕਰਨ ਲਈ ਸੂਬਾ ਸਰਕਾਰ ਨੂੰ ਭੇਜੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੁਲੈਕਟਰ ਦਰਾਂ ਦੀ ਸੋਧ ਸਬੰਧੀ ਤਜਵੀਜ਼ਾਂ ਨਿਰਧਾਰਿਤ ਸਮੇਂ ’ਤੇ ਭੇਜਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਰਿਪੋਰਟ ਸੂਬਾ ਸਰਕਾਰ ਨੂੰ ਭੇਜਣ ਲਈ ਅਗਲੇਰੀ ਕਾਰਵਾਈ ਜਲਦ ਤੋਂ ਜਲਦ ਅਮਲ ਵਿੱਚ ਲਿਆਂਜੀ ਜਾ ਸਕੇ। 
    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਸਮੂਹ ਉਪ ਮੰਡਲ ਮੈਜਿਸਟ੍ਰੇਟਸ, ਤਹਿਸੀਲਦਾਰ ਆਦਿ ਮੌਜੂਦ ਸਨ।

Comments

No comments yet.



Latest News

Number of Visitors - 221142

Share this Post