पंजाब में किसानों का बड़ा प्रदर्शन, इस दिन बंद करेंगे नेशनल हाईवे
ਲੁਧਿਆਣਾ- ਪੰਜਾਬੀ ਗਾਇਕ ਸੁਰਿੰਦਰ ਛਿੰਦਾ, ਜੋ ਬੀਤੇ ਦਿਨੀਂ ਦੁਨੀਆ ਤੋਂ ਰੁਖਸਤ ਹੋ ਗਏ ਸਨ, ਦਾ ਅੱਜ ਭੋਗ ਸਮਾਗਮ ਸੀ। ਜਾਣਕਾਰੀ ਅਨੁਸਾਰ ਅੱਜ ਦੁਪਹਿਰ 12 ਤੋਂ 2 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਮਲਹਾਰ ਰੋਡ ਵਿਖੇ ਭੋਗ ਪਾਏ ਗਏ।
ਭੋਗ ਮੌਕੇ ਸਿਆਸੀ ਅਤੇ ਪੰਜਾਬੀ ਗਾਇਕੀ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੀਆਂ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਛਿੰਦਾ ਦੀ ਫੋਟੋ ਅੱਗੇ ਫੁੱਲ ਮਾਲਾਵਾਂ ਭੇਟ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਦੇ ਜਾਣ ਨਾਲ ਪੂਰੇ ਪੰਜਾਬ ਨੂੰ ਘਾਟਾ ਪਿਆ ਹੈ। ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਯਾਦ ਵਿੱਚ ਕੋਈ ਯਾਦਗਾਰ ਸਥਾਪਤ ਕਰਨੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ 3 ਦਿਨ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਛਿੰਦਾ ਦੀ ਰਿਹਾਇਸ਼ 'ਤੇ ਪੁੱਜੇ ਸਨ। ਛਿੰਦਾ ਨੇ 26 ਜੁਲਾਈ ਨੂੰ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਹਸਪਤਾਲ 'ਚ ਫੂਡ ਪਾਈਪ ਦਾ ਆਪਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਸਰੀਰ 'ਚ ਇਨਫੈਕਸ਼ਨ ਵਧ ਗਈ ਸੀ।
ਭੋਗ ਮੌਕੇ ਪੰਜਾਬੀ ਗਾਇਕ ਮਲਕੀਤ ਸਿੰਘ, ਪੰਜਾਬੀ ਫਿਲਮ ਇੰਡਸਟਰੀ ਦੇ ਕਲਾਕਾਰ ਪ੍ਰੋ. ਜਸਵਿੰਦਰ ਸਿੰਘ ਭੱਲਾ, ਸੰਸਦ ਮੈਂਬਰ ਅਤੇ ਗਾਇਕ ਹੰਸਰਾਜ ਹੰਸ ਪੁੱਜੇ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਪੰਜਾਬੀ ਲੋਕ ਗਾਇਕ ਮੁਹੰਮਦ ਸਦੀਕੇ ਨੇ ਸੁਰਿੰਦਰ ਛਿੰਦਾ ਦੀ ਫੋਟੋ ਅੱਗੇ ਫੁੱਲ ਭੇਟ ਕਰ ਕੇ ਉਨਾਂ ਨੂੰ ਸ਼ਰਧਾਂਜਲੀ ਦਿੱਤੀ।






Login first to enter comments.