Thursday, 29 Jan 2026

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਦਾ ਮਨਿੰਦਰਪਾਲ ਸਿੰਘ ਗੁੰਬਰ ਨੂੰ ਸਕੱਤਰ ਜਨਰਲ ਤੇ ਮੀਡੀਆ ਇੰਚਾਰਜ ਕੀਤਾ ਨਿਯੁਕਤ 

ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਆਗੂ ਸਹਿਬਾਨ ਤੇ ਵਰਕਰਾਂ ਦੇ ਸਹਿਯੋਗ ਸਦਕਾ ਪਾਰਟੀ ਦੀ ਚੜ੍ਹਦੀਕਲਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ - ਗੁੰਬਰ 

ਜਲੰਧਰ 14 ਜਨਵਰੀ (ਸੋਨੂੰ) : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਤੇ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਕੇਪੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਿੰਦਰ ਪਾਲ ਸਿੰਘ ਗੁੰਬਰ ਵਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਦਾ ਸਕੱਤਰ ਜਨਰਲ ਅਤੇ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਇਸ ਮੌਕੇ ਮਨਿੰਦਰ ਪਾਲ ਸਿੰਘ ਗੁੰਬਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਰਜਾਪ ਸਿੰਘ ਸੰਘਾ,ਸਾਬਕਾ ਵਿਧਾਇਕ ਬਲਦੇਵ ਖਹਿਰਾ, ਬਚਿੱਤਰ ਸਿੰਘ ਕੌਹਾੜ, ਗੁਰਮੀਤ ਸਿੰਘ ਦਾਦੂਵਾਲ, ਰਾਜਕਮਲ ਸਿੰਘ ਭੁੱਲਰ, ਬਲਦੇਵ ਸਿੰਘ ਕਲਿਆਣ, ਜਥੇਦਾਰ ਰਣਜੀਤ ਸਿੰਘ ਕਾਹਲੋ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਬਲਬੀਰ ਸਿੰਘ ਚੋਹਾਨ, ਗੁਰਬਚਨ ਸਿੰਘ ਕਥੂਰੀਆ,ਅਮਰੀਕ ਸਿੰਘ ਕੇਪੀ, ਗੁਰਕ੍ਰਿਪਾਲ ਸਿੰਘ ਭੱਟੀ, ਬਲਵਿੰਦਰ ਸਿੰਘ ਤਿੰਮੋਵਾਲ ਹਰਨੇਕ ਸਿੰਘ ਢਿੱਲੋਂ ਨੇ ਮਨਿੰਦਰਪਾਲ ਸਿੰਘ ਗੁੰਬਰ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ।
        ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਤੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਮਨਿੰਦਰ ਪਾਲ ਸਿੰਘ ਗੁੰਬਰ ਵਲੋਂ ਜਲੰਧਰ ਸ਼ਹਿਰ ਵਿਚ ਪਿਛਲੇ ਲੰਮੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵਧੀਆ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਲਾਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਤੇ ਚੰਗਾ ਅਸਰ ਰਸੂਖ ਰੱਖਣ ਵਾਲੇ ਸਿਆਸਤ ਦੇ ਤਜਰਬੇਕਾਰ, ਨਿਮਰਤਾ ਤੇ ਸਾਦਕੀ ਵਾਲੇ ਮਿਹਨਤੀ ਆਗੂ ਹਨ। ਉਨ੍ਹਾਂ ਨੇ ਜ਼ਿਲ੍ਹਾ ਅਕਾਲੀ ਦਲ ਦੇ ਜੁਆਇੰਟ ਸਕੱਤਰ, ਜਨਰਲ ਸਕੱਤਰ, ਮੀਡੀਆ ਇੰਚਾਰਜ, ਵਿਧਾਨ ਸਭਾ ਹਲਕਾ ਉੱਤਰੀ ਦੇ ਅਬਜਰਵਰ ਅਤੇ ਮੈਂਬਰ ਪੀਏਸੀ ਪੰਜਾਬ ਵਜੋਂ ਨਿਭਾਈਆਂ ਵਧੀਆ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਦੀ ਸਕੱਤਰ ਜਨਰਲ ਅਤੇ ਮੀਡੀਆ ਇੰਚਾਰਜ ਲਈ ਨਿਯੁਕਤੀ ਕੀਤੀ ਗਈ ਹੈ।
       ਇਸ ਮੌਕੇ ਮਨਿੰਦਰ ਪਾਲ ਸਿੰਘ ਗੁੰਬਰ ਨੇ ਮਹਿੰਦਰ ਸਿੰਘ ਕੇਪੀ, ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ, ਹਲਕਾ ਕੈਂਟ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਤੇ ਜ਼ਿਲ੍ਹਾ ਅਕਾਲੀ ਦਲ ਦੀ ਹਾਜ਼ਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਜਲੰਧਰ ਸ਼ਹਿਰੀ ਚ ਪਿਛਲੇ ਕਾਫੀ ਲੰਮੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸੇਵਾਵਾਂ ਨਿਭਾਉਂਦਿਆਂ ਹੋਇਆਂ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਆਗੂਆਂ ਤੇ ਵਰਕਰਾਂ ਵਲੋਂ ਬਹੁਤ ਪਿਆਰ ਸਤਿਕਾਰ ਤੇ ਸਹਿਯੋਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਆਪ ਸਭ ਦੇ ਸਹਿਯੋਗ ਸਦਕਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸੇਵਾਵਾਂ ਨਿਭਾਈਆਂ ਜਾਣਗੀਆਂ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।


18

Share News

Login first to enter comments.

Latest News

Number of Visitors - 132678