ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਸ਼ਿਵ ਭਗਤਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ, ਧਾਰਾ 370 ਹਟਾਏ ਜਾਣ ਦੀ ਚੌਥੀ ਵਰ੍ਹੇਗੰਢ ਦੇ ਮੱਦੇਨਜ਼ਰ ਸਾਵਧਾਨੀ ਦੇ ਤੌਰ 'ਤੇ ਸ਼ਨੀਵਾਰ ਨੂੰ ਜੰਮੂ ਬੇਸ ਕੈਂਪ ਤੋਂ ਅਮਰਨਾਥ ਯਾਤਰਾ ਮੁਅੱਤਲ ਰਹੇਗੀ, ਜਿਸ ਕਾਰਨ ਇਹ ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨ ਨਹੀਂ ਕਰ ਸਕਣਗੇ।
ਜੰਮੂ ਦੇ ਡਿਪਟੀ ਕਮਿਸ਼ਨਰ ਅਵਨੀ ਲਵਾਸਾ ਨੇ ਦੱਸਿਆ, ''ਅੱਜ ਅਮਰਨਾਥ ਯਾਤਰਾ ਮੁਅੱਤਲ ਰਹੇਗੀ।'' ਅਧਿਕਾਰੀਆਂ ਨੇ ਦੱਸਿਆ ਕਿ 1,181 ਸ਼ਰਧਾਲੂਆਂ ਦਾ 33ਵਾਂ ਜੱਥਾ ਸਖਤ ਸੁਰੱਖਿਆ ਵਿਚਕਾਰ ਦੱਖਣੀ ਕਸ਼ਮੀਰ ਦੇ ਹਿਮਾਲਿਆ ਸਥਿਤ ਅਮਰਨਾਥ ਗੁਫਾ ਮੰਦਰ ਲਈ ਸ਼ੁੱਕਰਵਾਰ ਨੂੰ ਬੇਸ ਕੈਂਪ ਤੋਂ ਰਵਾਨਾ ਹੋਇਆ। ਉਨ੍ਹਾਂ ਦੱਸਿਆ ਕਿ ਪਹਿਲੀ ਜੁਲਾਈ ਤੋਂ ਹੁਣ ਤੱਕ ਸਾਢੇ ਚਾਰ ਲੱਖ ਤੋਂ ਵੱਧ ਸ਼ਰਧਾਲੂ ਬਾਬਾ ਬਰਫ਼ਾਨੀ ਦੇ ਦਰਸ਼ਨ ਕਰ ਚੁੱਕੇ ਹਨ।
ਇਹ ਯਾਤਰਾ 1 ਜੁਲਾਈ ਨੂੰ ਸ਼ੁਰੂ ਹੋਈ ਸੀ ਅਤੇ 62 ਦਿਨਾਂ ਤੱਕ ਚੱਲੇਗੀ। ਅਧਿਕਾਰੀਆਂ ਨੇ ਦੱਸਿਆ ਕਿ ਧਾਰਾ 370 ਨੂੰ ਖ਼ਤਮ ਕਰਨ ਦੀ ਚੌਥੀ ਵਰ੍ਹੇਗੰਢ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। 5 ਅਗਸਤ, 2019 ਨੂੰ, ਕੇਂਦਰ ਸਰਕਾਰ ਨੇ ਧਾਰਾ 370 ਅਤੇ ਧਾਰਾ 35ਏ ਨੂੰ ਰੱਦ ਕਰ ਦਿੱਤਾ ਅਤੇ ਜੰਮੂ ਅਤੇ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ - ਜੰਮੂ ਕਸ਼ਮੀਰ ਅਤੇ ਲੱਦਾਖ ਵਿੱਚ ਵੰਡ ਦਿੱਤਾ।






Login first to enter comments.