Friday, 30 Jan 2026

ਯੁਪੀ ਦੇ ਹਾਤਰਸ ਵਿੱਚ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੋਤ

ਯੂ ਪੀ ਦੇ ਹਾਥਰਸ ਜ਼ਿਲ੍ਹੇ ਵਿੱਚ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁੱਕਰਵਾਰ ਰਾਤ ਨੂੰ ਹੋਏ ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 12 ਲੋਕ ਜ਼ਖਮੀ ਹੋ ਗਏ ਹਨ। ਖਬਰਾਂ ਮੁਤਾਬਕ ਘਟਨਾ ਸਾਹਪਾਊ ਇਲਾਕੇ ਦੇ ਸਾਦਾਬਾਦ ਰੋਡ ਦੀ ਹੈ।

ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਨੂੰ ਇਕ ਟਰੈਕਟਰ ਟਰਾਲੀ ਅਤੇ ਡੰਪਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਟਰੈਕਟਰ ਟਰਾਲੀ 'ਚ ਸਵਾਰ ਸਾਰੇ 5 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਲੋਕ ਜ਼ਖਮੀ ਹੋ ਗਏ।

ਜ਼ਖਮੀਆਂ ਨੂੰ ਸਾਦਾਬਾਦ ਦੇ ਜ਼ਿਲਾ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰ 'ਚ ਭਰਤੀ ਕਰਵਾਇਆ ਗਿਆ ਹੈ। ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਅਲੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕ ਟਰੈਕਟਰ ਟਰਾਲੀ 'ਤੇ ਜਲਸਰ ਤੋਂ ਗੋਵਰਧਨ ਜਾ ਰਹੇ ਸਨ। ਇਸੇ ਦੌਰਾਨ ਸਾਦਾਬਾਦ ਰੋਡ ’ਤੇ ਇੱਕ ਟਰੈਕਟਰ ਟਰਾਲੀ ਦੀ ਡੰਪਰ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਵਿਕਰਮ, ਮਾਧੁਰੀ, ਹੇਮਲਤਾ, ਲਕਸ਼ਮੀ ਅਤੇ ਅਭਿਸ਼ੇਕ ਵਜੋਂ ਹੋਈ ਹੈ।


7

Share News

Login first to enter comments.

Latest News

Number of Visitors - 133115