आसमान में हड़कंप! 180 यात्रियों से भरी इंडिगो फ्लाइट की अचानक इमरजेंसी लैंडिंग
ਨਿਊਜ਼ ਡੈਸਕ- ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਪਤਾ ਲੱਗਾ ਹੈ ਕਿ ਬੀ ਐਸ ਐਫ ਨੇ ਪਾਕਿਸਤਾਨ ਵਲੋਂ ਘੁਸਪੈਠੀਆਂ ਦੀ ਭਾਰਤੀ ਸਰਹੱਦ ਵਿਚ ਦਾਖਲ ਹੋਣ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਮਾਰ ਸੁੱਟਿਆ। ਜਾਣਕਾਰੀ ਅਨੁਸਾਰ ਘੁਸਪੈਠ ਦੀਆਂ ਕੋਸ਼ਿਸ਼ਾਂ ਦੀ ਸੂਚਨਾ ਦੇ ਆਧਾਰ ’ਤੇ ਕੁਪਵਾੜਾ ਦੇ ਤੰਗਦਾਰ ਸੈਕਟਰ ਦੇ ਅਮਰੋਹੀ ਇਲਾਕੇ ’ਚ ਪੁਲਸ ਅਤੇ ਫੌਜ ਵਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਸਰਚ ਅਭਿਆਨ ਦੌਰਾਨ ਕੰਟਰੋਲ ਰੇਖਾ ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਦੀਆਂ ਗਤੀਵਿਧੀਆਂ ਦੇਖੀਆਂ ਗਈਆਂ।
ਮੀਡੀਆ ਰਿਪੋਰਟ ਮੁਤਾਬਕ ਇਸ ਉਤੇ ਕਾਰਵਾਈ ਕਰਦੇ ਹੋਏ ਫੌਜ ਨੇ ਜਿਵੇਂ ਹੀ ਅੱਤਵਾਦੀਆਂ ਨੇ ਕੰਟਰੋਲ ਰੇਖਾ ਪਾਰ ਕਰਕੇ ਭਾਰਤੀ ਖ਼ੇਤਰ ’ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਚੁਣੌਤੀ ਦਿੱਤੀ। ਇਸ ’ਤੇ ਅੱਤਵਾਦੀਆਂ ਨੇ ਗੋਲੀਆਂ ਚਲਾ ਦਿੱਤੀਆਂ। ਫੌਜ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ।
ਇਸ ’ਚ ਦੋ ਅੱਤਵਾਦੀ ਮਾਰੇ ਗਏ। ਆਪਣੀ ਜਾਨ ਬਚਾਉਣ ਲਈ 2-3 ਤਿੰਨ ਅੱਤਵਾਦੀ ਕੰਟਰੋਲ ਰੇਖਾ ਤੋਂ ਵਾਪਸ ਪਾਕਿਸਤਾਨ ਵੱਲ ਭੱਜ ਗਏ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਇਲਾਕੇ ’ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਕੰਟਰੋਲ ਰੇਖਾ ’ਤੇ ਮੁਕਾਬਲੇ ਵਾਲੀ ਥਾਂ ਤੋਂ ਮਾਰੇ ਗਏ ਅੱਤਵਾਦੀ ਕੋਲੋਂ ਬਰਾਮਦ ਹੋਏ ਹਥਿਆਰਾਂ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਤਵਾਦੀ ਕਿਸੇ ਵੱਡੇ ਹਮਲੇ ਦੇ ਇਰਾਦੇ ਨਾਲ ਆਏ ਸਨ। ਫੌਜ ਦੀ ਚਿਨਾਰ ਕੋਰ ਨੇ ਵੀ ਟਵੀਟ ਕਰ ਕੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ।






Login first to enter comments.