आसमान में हड़कंप! 180 यात्रियों से भरी इंडिगो फ्लाइट की अचानक इमरजेंसी लैंडिंग
ਮਣੀਪੁਰ ਘਟਨਾ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ-ਮੁਨੀਸ਼ ਬਾਬਾ
ਜਲੰਧਰ, 9 August ()। ਨਗਰ ਨਿਗਮ ਜਲੰਧਰ ਡਰਾਇਵਰ ਯੂਨੀਅਨ ਵੱਲੋਂ ਮਣੀਪੁਰ ਵਿੱਚ ਹੋਏ ਅਣਮਨੁੱਖੀ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਗਈ ਅਤੇ ਯੂਨੀਅਨ ਵੱਲੋਂ ਅੱਜ ਕੰਮ-ਕਾਜ ਬਿਲਕੁਲ ਬੰਦ ਰੱਖਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਮੁਨੀਸ਼ ਬਾਬਾ ਅਤੇ ਸ਼ੱਮੀ ਲੂਥਰ ਨੇ ਕਿਹਾ ਕਿ ਮਣੀਪੁਰ ਵਿਚ ਹੋਈ ਘਟਨਾ ਬਹੁਤ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅਸੀਂ ਪੂਰਣ ਸਮਰਥਨ ਕਰਦੇ ਹੋਏ ਅੱਜ ਕੰਮ-ਕਾਜ ਠੱਪ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮਣੀਪੁਰ ਵਿੱਚ ਔਰਤਾਂ ਨਾਲ ਜੋ ਦਰਿੰਦਗੀ ਹੋਈ, ਉਨ੍ਹਾਂ ਨੂੰ ਨੰਗਾ ਕਰਕੇ ਘੁਮਾਇਆ ਗਿਆ, ਉਨ੍ਹਾਂ ’ਤੇ ਅੱਤਿਆਚਾਰ ਕੀਤਾ ਗਿਆ, ਅਸੀਂ ਇਸ ਦੀ ਸਖ਼ਤ ਨਿਖੇਧੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਲਗਭਗ ਤਿੰਨ ਮਹੀਨਿਆਂ ਤੋਂ ਮਣੀਪੁਰ ਹਿੰਸਾ ਵਿੱਚ ਸੜ ਰਿਹਾ ਹੈ। ਹਜ਼ਾਰਾਂ ਲੋਕ ਇਸ ਹਿੰਸਾ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਇਸ ਘਟਨਾ ਦੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸੇ ਮੰਗ ਨੂੰ ਲੈ ਕੇ ਅਸੀਂ ਮਾਣਯੋਗ ਰਾਸ਼ਟਰਪਤੀ ਦੇ ਨਾਂ ਇਕ ਮੰਗ-ਪੱਤਰ ਡਿਪਟੀ ਕਮਿਸ਼ਨਰ ਜਲੰਧਰ ਨੂੰ ਈ-ਮੇਲ ਰਾਹੀਂ ਭੇਜਿਆ ਹੈ, ਜਿਸ ਵਿਚ ਮੰਗ ਕੀਤੀ ਹੈ ਕਿ ਮਣੀਪੁਰ ਘਟਨਾ ਦੇ ਪੀੜਤਾਂ ਨੂੰ ਛੇਤੀ ਤੋਂ ਛੇਤੀ ਇਨਸਾਫ਼ ਦਿੱਤਾ ਜਾਏ ਅਤੇ ਇਸ ਘਿਨੌਣੇ ਕੰਮ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਅਜਿਹੀ ਸਜ਼ਾ ਦਿੱਤੀ ਜਾਵੇ ਕਿ ਭਵਿੱਖ ਵਿੱਚ ਕੋਈ ਹੋਰ ਅਜਿਹਾ ਕਰਨ ਦਾ ਸੋਚੇ ਵੀ ਨਾ। ਇਸ ਮੌਕੇ ਤੇ ਉਨ੍ਹਾਂ ਨਾਲ ਅਰੁਣ ਕਲਿਆਣ, ਚੇਅਰਮੈਨ ਪੱਪੂ, ਸਨੀ ਗਿੱਲ, ਰੋਹਿਤ ਖੋਸਲਾ, ਦਵਿੰਦਰ ਕਾਲੀ ਆਦਿ ਮੌਜੂਦ ਸਨ।






Login first to enter comments.