Mon, 15 Jun 2026

ਵਿਜੀਲੈਂਸ ਵਿਭਾਗ ਬਿਉਰੋ ਨੇ ਕਾਂਗਰਸ ਆਗੁਆਂ ਖ਼ਿਲਾਫ਼ ਧਾਰੀ ਚੁਪੀ: : ਸੁਮਿੰਦਰ ਰਾਜਪਾਲ -

ਕੌਮੀ ਪੱਧਰ ’ਤੇ ਗਠਜੋੜ ਹੋਣ ਮਗਰੋਂ ਵਿਜੀਲੈਂਸ ਬਿਊਰੋ ਨੇ ਕਾਂਗਰਸੀ ਆਗੂਆਂ ਖਿਲਾਫ ਚੁੱਪੀ ਧਾਰੀ: ਅਕਾਲੀ ਦਲ

ਜਲੰਧਰ, 11 ਅਗਸਤ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਜੰਮ ਕੇ ਰਗੜੇ ਲਾਏ ਤੇ ਕਿਹਾ ਕਿ ਕੌਮੀ ਪੱਧਰ ’ਤੇ ’ਇੰਡੀਆ’ ਗਠਜੋੜ ਬਣਨ ਤੋਂ ਬਾਅਦ ਸੂਬੇ ਵਿਚ ਵਿਜੀਲੈਂਸ ਨੇ ਕਾਂਗਰਸੀ ਆਗੂਆਂ ਖਿਲਾਫ ਚੁੱਪੀ ਧਾਰ ਲਈ ਹੈ।
ਅੱਜ ਇੱਕ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ  ਭਾਵੇਂ ਪਹਿਲਾਂ ਵਿਜੀਲੈਂਸ ਬਿਊਰੋ ਨੂੰ ਕਾਂਗਰਸੀ ਆਗੂਆਂ ਖਿਲਾਫ ਵੱਡੀ ਪੱਧਰ ’ਤੇ ਵਰਤਿਆ ਜਾ ਰਿਹਾ ਸੀ ਤੇ  ਹੁਣ ਸਿਰਫ ਉਹ ਵੀ ਚੋਣਵੇਂ ਰੂਪ ਵਿਚ ਵਰਤਿਆ ਜਾ ਰਿਹਾ ਸੀ ਪਰ ਹੁਣ ਕੌਮੀ ਪੱਧਰ ’ਤੇ ਗਠਜੋੜ ਹੋਣ ਮਗਰੋਂ ਇਸਦੀ ਵਰਤੋਂ ਨੂੰ ਮੁਕੰਮਲ ਬ੍ਰੇਕਾਂ ਲੱਗ ਗਈਆਂ ਹਨ ਕਿਉਂਕਿ ਦੋਵੇਂ ਪਾਰਟੀਆਂ ਗਠਜੋੜ ਦੀਆਂ ਮੈਂਬਰ ਹਨ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਵਰ੍ਹਦਿਆਂ ਅਕਾਲੀ ਆਗੂ ਰਾਜਪਾਲ ਨੇ ਕਿਹਾ ਕਿ ਉਹ ਸਟੇਜਾਂ ਤੋਂ ਦਾਅਵੇ ਕਰਦੇ ਸਨ ਕਿ 75:25 ਦੀ ਸਰਕਾਰ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇਸਦੀ ਅਸਲੀਅਤ ਵੇਖ ਲਈ ਹੈ ਕਿ ਕਿਵੇਂ ਕਾਂਗਰਸ ਸਰਕਾਰ ਵੇਲੇ ਕਾਂਗਰਸ ਦਾ 75 ਤੇ ਆਪ ਦਾ 25 ਫੀਸਦੀ ਹਿੱਸਾ ਸੀ ਤੇ ਹੁਣ ਆਪ ਦੀ ਸਰਕਾਰ ਬਣਨ ਮਗਰੋਂ ਸਥਿਤੀ ਉਲਟ ਹੋ ਗਈ ਹੈ ਤੇ ਆਪ ਦਾ ਹੁਣ ਵੱਡਾ ਹਿੱਸਾ ਹੈ। ਉਹਨਾਂ ਕਿਹਾ ਕਿ ਮੀਡੀਆ ਰਿਪੋਰਟਾਂ ਵਿਚ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਪਾਰਟੀਆਂ ਲੋਕ ਸਭਾ ਚੋਣਾਂ ਰਲ ਕੇ ਲੜਨਗੀਆਂ ਤੇ ਆਪ 8 ਅਤੇ ਕਾਂਗਰਸ 5 ਸੀਟਾਂ ’ਤੇ ਚੋਣਾਂ ਲੜੇਗੀ।

 ਉਹਨਾਂ ਕਿਹਾ ਕਿ ਪਿਛਲੇ ਮਹੀਨਿਆਂ ਤੋਂ ਪੰਜਾਬੀ ਹੜ੍ਹਾਂ ਕਾਰਨ ਭਾਰੀ ਨੁਕਸਾਨ ਝੱਲ ਰਹੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਦਾਅਵੇ ਕਰਨ ਤੋਂ ਇਲਾਵਾ ਕੋਈ ਰਾਹਤ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਲੋਕਾਂ ਨੂੰ ਮੁਆਵਜ਼ੇ ਦਾ ਇਕ ਧੇਲਾ ਵੀ ਨਹੀਂ ਮਿਲਿਆ। ਉਹਨਾਂ ਕਿਹਾ ਕਿ ਕਿਸਾਨਾਂ ਨੇ ਆਪਣੀਆਂ ਫਸਲਾਂ ਗੁਆ ਲਈਆਂ ਹਨ ਤੇ ਪਿੰਡਾਂ ਤੇ ਸ਼ਹਿਰਾਂ ਵਿਚ ਹੜ੍ਹਾਂ ਕਾਰਨ ਲੋਕਾਂ ਦੇ ਘਰ ਨੁਕਸਾਨੇ ਗਏ ਹਨ ਪਰ ਸਰਕਾਰ ਲੋਕਾਂ ਦੀ ਬਾਂਹ ਫੜਨ ਵਿਚ ਨਾਕਾਮ ਸਾਬਤ ਹੋਈ ਹੈ।


240

Share News

Comments

No comments yet.



Latest News

Number of Visitors - 166810