Fri, 18 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਸਤਲੁਜ ਦਾ ਪਾਣਾ ਦੀ ਪੱਧਰ ਵਧਿਆ, ਪ੍ਰਸ਼ਾਸਨ ਮੁਸ਼ਤੈਦ

ਸਤਲੁਜ ਵਿਚ ਪਾਣੀ ਦਾ ਪਁਧਰ ਵਧਿਆ, ਕਿਸੇ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪ੍ਸ਼ਾਸ਼ਨ ਮੁਸਤੈਦ

ਵੱਖ - ਵੱਖ ਟੀਮਾਂ ਵੱਲੋਂ ਫਿਲੌਰ ਤੋਂ ਲੋਹੀਆਂ ਤੱਕ ਧੁੱਸੀ ਬੰਨ੍ਹ ਦਾ ਨਿਰੀਖਣ 

ਡਿਪਟੀ ਕਮਿਸ਼ਨਰ ਵਲੋਂ ਡਰੇਨਜ ਵਿਭਾਗ ਨੂੰ ਬੰਨ੍ਹ ਤੇ ਲਗਾਤਾਰ ਗਸ਼ਤ ਦੇ ਹੁਕਮ 

ਦਰਿਆ ਕੰਢੇ ਵਸੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ

ਪੰਜਾਬੀ ਜਾਗਰਣ ਟੀਮ, ਜਲੰਧਰ / ਸ਼ਾਹਕੋਟ / ਫਿਲੌਰ-ਹਿਮਾਚਲ ਵਿਖੇ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਦੇ ਖਦਸ਼ੇ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਕਿਹਾ ਗਿਆ ਹੈ ਕਿ ਜ਼ਿਲ੍ਹਾ ਪ੍ਰ਼ਸ਼ਾਸ਼ਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਫਿਲੌਰ ਤੋਂ ਲੋਹੀਆਂ ਤੱਕ ਸਤਲੁਜ ਦੇ ਲਗਭਗ 90 ਕਿਲੋਮੀਟਰ ਲੰਬੇ ਖੇਤਰ ਦੇ ਕੰਢੇ ਧੁੱਸੀ ਬੰਨ੍ਹ ਉੱਪਰ ਐਸਡੀਐਮਜ / ਤਹਿਸੀਲਦਾਰਾਂ ਤੇ ਡਰੇਨਜ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੌਰਾ ਕਰਕੇ ਬੰਨ੍ਹ ਨੂੰ ਹੋਰ ਮਜ਼ਬੂਤ ਕਰਨ ਦੇ ਉਪਰਾਲੇ ਸ਼ੁਰੂ ਕੀਤੇ ਗਏ ਹਨ ।
ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਵਿੱਚ ਸਤਲੁਜ ਦੇ ਕੰਢੇ ਵਸੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਖੜਾ ਡੈਮ ਤੋਂ ਸੀਮਤ ਮਾਤਰਾ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ  ਜਿਸ ਕਾਰਨ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਦਾ ਖ਼ਦਸ਼ਾ ਹੈ , ਜਿਸ ਕਰਕੇ ਲੋਕ ਇਹਤਿਆਤ ਦੇ ਤੌਰ ਤੇ ਦਰਿਆ ਵੱਲ ਜਾਣ ਤੋਂ ਗੁਰੇਜ਼ ਕਰਨ । 
ਉਨਾਂ ਕਿਹਾ ਕਿ ਦਰਿਆ ਨੇੜਲੇ ਖੇਤਰਾਂ ਅੰਦਰ ਪੰਚਾਇਤਾਂ ਨੂੰ ਵੀ ਕਿਹਾ ਕਿ ਉਹ ਲੋਕਾਂ ਨੂੰ ਸੁਚੇਤ ਰਹਿਣ ਬਾਰੇ ਜਾਗਰੂਕ ਕਰਨ ਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਦੇ ਟਾਕਰੇ ਲਈ ਤਿਆਰ ਰਹਿਣ ਵਾਸਤੇ ਕਹਿਣ । 
ਉਨਾਂ ਕਿਹਾ ਕਿ ਡਰੇਨਜ ਵਿਭਾਗ 24 ਘੰਟੇ ਬੰਨ੍ਹ ਉੱਪਰ ਗਸ਼ਤ ਯਕੀਨੀ ਬਣਾਵੇ ਤਾਂ ਜੋ ਲੋੜ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾ ਸਕੇ । 
ਅੱਜ ਫਿਲੌਰ ਵਿਖੇ ਐਸਡੀਐਮ ਅਮਨਪਾਲ ਸਿੰਘ ਤੇ ਸ਼ਾਹਕੋਟ ਦੇ ਐਸਡੀਐਮ ਰਿਸ਼ਭ ਬਾਂਸਲ ਵੱਲੋਂ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਤੁਰੰਤ ਚੁੱਕੇ ਜਾਣ ਵਾਲੇ ਕਦਮਾਂ ਨੂੰ ਸ਼ੁਰੂ ਕਰਵਾਇਆ ਗਿਆ । 
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਹਤਿਆਤ ਵਜੋਂ ਪਹਿਲਾਂ ਹੀ ਮਿੱਟੀ ਦੇ ਬੋਰਿਆਂ ਦੇ ਪ੍ਰਬੰਧ ਕੀਤੇ ਜਾਣ ਤੇ ਲੋਕਾਂ ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇਗਾ।

Comments

No comments yet.



Latest News

Number of Visitors - 220774

Share this Post