Fri, 18 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਜ਼ਿਲ੍ਹੇ ’ਚ ਪ੍ਰਾਈਵੇਟ ਪਲੇਅ ਸਕੂਲਾਂ ਲਈ ਰਜਿਸਟਰੇਸ਼ਨ ਲਾਜ਼ਮੀ- ਡਿਪਟੀ ਕਮਿਸ਼ਨਰ

ਜ਼ਿਲ੍ਹੇ ’ਚ ਪ੍ਰਾਈਵੇਟ ਪਲੇਅ ਸਕੂਲਾਂ ਲਈ ਰਜਿਸਟਰੇਸ਼ਨ ਲਾਜ਼ਮੀ- ਡਿਪਟੀ ਕਮਿਸ਼ਨਰ

ਜਲੰਧਰ, 18 ਅਗਸਤ
ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਆਦੇਸ਼ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਪਲੇਅ ਸਕੂਲਾਂ ਦੀ ਰਜਿਸਟਰੇਸ਼ਨ ਹੋਣੀ ਲਾਜ਼ਮੀ ਹੈ। 

ਸ੍ਰੀ ਸਾਰੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸਾਲ 30 ਜੁਲਾਈ ਨੂੰ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਟੇਟ ਰੈਗੂਲੇਟਰੀ ਗਾਈਡਲਾਈਨ ਤਹਿਤ 3  ਤੋਂ 6 ਸਾਲ ਦੇ ਬੱਚਿਆਂ ਦੇ ਪਲੇਅ ਸਕੂਲਾਂ ਲਈ ਜਾਰੀ ਹਦਾਇਤਾਂ ਅਨੁਸਾਰ ਰਜਿਸਟਰੇਸ਼ਨ ਕਰਵਾਉਣ ਲਾਜ਼ਮੀ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਸਾਰੇ ਪ੍ਰਾਈਵੇਟ ਪਲੇਅ ਸਕੂਲਾਂ ਨੂੰ  ਇਕ ਮਹੀਨੇ ਦੇ ਵਿੱਚ-ਵਿੱਚ ਰਜਿਸਟਰੇਸ਼ਨ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਗਾਂਧੀ ਵਨਿਤਾ ਆਸ਼ਰਮ, ਕਪੂਰਥਲਾ ਰੋਡ, ਜਲੰਧਰ ਨਾਲ ਸੰਪਰਕ ਜਰੂਰ ਕਰਨਾ ਚਾਹੀਦਾ ਹੈ।

Comments

No comments yet.



Latest News

Number of Visitors - 220256

Share this Post