लड़कियों की सेहत पर सुप्रीम कोर्ट सख्त, सभी स्कूलों में मेन्स्ट्रुअल सुविधा अनिवार्य
ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਨੌਜਵਾਨਾਂ ਨੂੰ ਡਾ.ਅੰਬੇਦਕਰ ਦੀ ਵਿਚਾਰਧਾਰਾ ’ਤੇ ਚੱਲਣ ਦਾ ਸੱਦਾ ਦਿੱਤਾ
ਕਿਹਾ ਦੇਸ਼ ਦੀ ਭਾਈਚਾਰਕ ਸਾਂਝ, ਸਦਭਾਵਨਾ ਅਤੇ ਸੰਵਿਧਾਨ ਨੂੰ ਬਚਾਉਣ ਲਈ ਬਾਬਾ ਸਾਹਿਬ ਦੇ ਆਦਰਸ਼ਾਂ 'ਤੇ ਚੱਲਣਾ ਸਮੇਂ ਦੀ ਲੋੜ
ਜਲੰਧਰ, 18 ਅਗਸਤ-
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਬਰਾਬਰੀ, ਭਾਈਚਾਰਕ ਸਾਂਝ ਅਤੇ ਸੰਵਿਧਾਨ ਨੂੰ ਬਚਾਉਣ ਲਈ ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਦੀ ਵਿਚਾਰਧਾਰਾ ’ਤੇ ਚੱਲਣ ਦਾ ਸੱਦਾ ਦਿੱਤਾ ਹੈ ।
ਅੱਜ ਇੱਥੇ ਸਥਾਨਕ ਨਕੋਦਰ ਰੋਡ 'ਤੇ ਸਥਿਤ ਡਾ.ਬੀ.ਆਰ.ਅੰਬੇਦਕਰ ਭਵਨ ਵਿਖੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਡਾ: ਅੰਬੇਦਕਰ ਦੀ ਵਿਚਾਰਧਾਰਾ ਨੂੰ ਸਮਾਜ ਦੇ ਹਰ ਕੋਨੇ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ ਅਤੇ ਨੌਜਵਾਨ ਇਸ ਮਹੱਤਵਪੂਰਨ ਕਾਰਜ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਬਾਬਾ ਸਾਹਿਬ ਡਾ: ਅੰਬੇਦਕਰ ਵੱਲੋਂ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਇਹੀ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਉਨ੍ਹਾਂ ਬਾਬਾ ਸਾਹਿਬ ਨੂੰ ਸਮੁੱਚੀ ਮਾਨਵਤਾ ਦੇ ਆਗੂ ਦੱਸਦਿਆਂ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨਾ ਬਾਬਾ ਸਾਹਿਬ ਦਾ ਲਾਮਿਸਾਲ ਯੋਗਦਾਨ ਹੈ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਸਮੁੱਚਾ ਜੀਵਨ ਸਮਾਜਿਕ ਨਿਆਂ, ਸਮਾਨਤਾ ਅਤੇ ਗਰੀਬਾਂ ਅਤੇ ਦੱਬੇ ਕੁਚਲੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਮਰਪਿਤ ਸੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਕਮਜ਼ੋਰਾਂ ਦੇ ਸਸ਼ਕਤੀਕਰਨ ਲਈ ਚੁੱਕੇ ਗਏ ਕਦਮ ਪੂਰੀ ਦੁਨੀਆ ਵਿੱਚ ਬੇਮਿਸਾਲ ਹਨ।
ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ: ਅੰਬੇਡਕਰ ਦੀ ਸਖ਼ਤ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਸੋਚ ਦਾ ਨਤੀਜਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸਮਾਜਿਕ ਨਿਆਂ ਅਤੇ ਸਾਰਿਆਂ ਲਈ ਬਰਾਬਰੀ ਵਾਲੇ ਸਮਾਜ ਲਈ ਸੁਹਿਰਦ ਯਤਨ ਕਰਨ ਤਾਂ ਜੋ ਜਾਤ-ਪਾਤ ਅਤੇ ਰੰਗਾਂ ਦੇ ਭੇਦਭਾਵ ਤੋਂ ਰਹਿਤ ਇੱਕ ਆਦਰਸ਼ ਸਮਾਜ ਦੀ ਉਸਾਰੀ ਕੀਤੀ ਜਾ ਸਕੇ।
ਉਨ੍ਹਾਂ ਇਸ ਪ੍ਰੋਗਰਾਮ ਦੇ ਆਯੋਜਨ ਲਈ ਅੰਬੇਡਕਰ ਮਿਸ਼ਨ ਟਰੱਸਟ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਇੱਥੇ ਸਥਾਪਿਤ ਮਹਾਤਮਾ ਬੁੱਧ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਦੌਰਾਨ ਅੰਬੇਡਕਰ ਮਿਸ਼ਨ ਟਰੱਸਟ ਵੱਲੋਂ ਲੋਕ ਸਭਾ ਦੇ ਅੰਦਰ ਅਤੇ ਬਾਹਰ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਆਵਾਜ਼ ਬੁਲੰਦ ਕਰਨ 'ਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦਾ ਵੀ ਸਨਮਾਨ ਕੀਤਾ ਗਿਆ।
ਇਸ ਮੌਕੇ ਮਿਸ਼ਨ ਦੇ ਪ੍ਰਧਾਨ ਪ੍ਰੋਫੈਸਰ ਸੋਹਣ ਲਾਲ, ਜਨਰਲ ਸਕੱਤਰ ਜੀ.ਸੀ ਕੌਲ, ਵਿੱਤ ਸਕੱਤਰ ਬਲਦੇਵ ਭਾਰਦਵਾਜ, ਰਾਮਲਾਲ ਜੱਸੀ, ਹਰਮੇਸ਼ ਜੱਸਲ, ਚਰਨ ਦਾਸ ਅਤੇ ਹੋਰ ਅਧਿਕਾਰੀ ਹਾਜ਼ਰ ਸਨ।






Login first to enter comments.