ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਵਕਫ ਬੋਰਡ ਨੇ ਖਰੀਦੀਆਂ 7 ਏਸੀ ਮੌਰਚਰੀ ਵੈਨਾਂ
ਜਲੰਧਰ ਸਮੇਤ ਪੰਜਾਬ ਦੇ ਵੱਡੇ ਸ਼ਹਿਰਾਂ ਨੂੰ ਮਿਲੇਗੀ ਇਹ ਸਹੂਲਤ
ਜਤਿੰਦਰ ਪੰਮੀ, ਜਲੰਧਰ
ਪੰਜਾਬ ਦੇ ਵਁਡੇ ਸ਼ਹਿਰਾਂ ਵਿਚ ਕਬਰਿਸਤਾਨ ਆਬਾਦੀ ਵਾਲੇ ਇਲਾਕੇ ਤੋਂ ਕਈ ਕਿਲੋਮੀਟਰ ਦੂਰ ਹੋਣ ਕਰਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਆਪਣੇ ਮ੍ਰਿਤਕਾਂ ਨੂੰ ਦਫ਼ਨਾਉਣ ਲਈ ਨਿੱਜੀ ਵਾਹਨਾਂ ਰਾਹੀਂ ਲਿਜਾਣਾ ਪੈਂਦਾ ਹੈ। ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੰਜਾਬ ਵਕਫ਼ ਬੋਰਡ ਵੱਲੋਂ ਪਿਛਲੇ ਮਹੀਨੇ ਇੱਕ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਤਹਿਤ ਜਲੰਧਰ ਸਮੇਤ ਪੰਜਾਬ ਦੇ ਵੱਡੇ ਸ਼ਹਿਰਾਂ ਨੂੰ ਏਸੀ ਮੌਰਚਰੀ ਵੈਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਪੰਜਾਬ ਵਕਫ਼ ਬੋਰਡ ਵੱਲੋਂ 7 ਬੱਸਾਂ ਦੀ ਖਰੀਦ ਮੁਕੰਮਲ ਕਰ ਲਈ ਗਈ ਹੈ, ਜਿਨ੍ਹਾਂ ਦੀਆਂ ਚਾਬੀਆਂ ਕੰਪਨੀ ਵੱਲੋਂ ਪੰਜਾਬ ਵਕਫ਼ ਬੋਰਡ ਦੇ ਪ੍ਰਸ਼ਾਸਕ ਐਁਮਐਁਫ ਫਾਰੂਕੀ ਏਡੀਜੀਪੀ ਪੀਏਪੀ ਨੂੰ ਸੌਂਪ ਦਿਁਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸ਼ਾਸਕ ਦੇ ਪੀਏ ਜਮੀਲ ਅਹਿਮਦ ਨੇ ਦੱਸਿਆ ਕਿ ਬੱਸਾਂ ਦੀ ਖਰੀਦ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਹੁਣ ਇਨ੍ਹਾਂ ਬੱਸਾਂ ਵਿਚ ਬਾਡੀ ਫਿਟਿੰਗ ਦਾ ਕੰਮ ਸ਼ੁਰੂ ਹੋ ਜਾਵੇਗਾ, ਜਿਸ ਦਾ ਸਮੁੱਚਾ ਡਿਜ਼ਾਇਨ ਪ੍ਰਸ਼ਾਸਕ ਸਾਹਿਬ ਦੀ ਅਗਵਾਈ ਵਿਚ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਗਰਮੀਆਂ ਵਿਚ ਵੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਇਹ ਮੌਰਚਰੀ ਵੈਨਾਂ ਵੱਡੇ ਸ਼ਹਿਰਾਂ ਵਿੱਚ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਜਿੱਥੇ ਵੀ ਲੋਕਾਂ ਦੀ ਮੰਗ ਹੋਵੇਗੀ, ਉਨ੍ਹਾਂ ਇਲਾਕਿਆਂ ਵਿੱਚ ਇਹ ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਨੂੰ ਮੁਹੱਈਆ ਕਰਵਾਉਣ ਦਾ ਮੁੱਖ ਮਕਸਦ ਇਹ ਹੈ ਕਿ ਜਿੱਥੇ ਹੁਣ ਕਬਰਸਤਾਨ ਰਿਹਾਇਸ਼ੀ ਆਬਾਦੀ ਤੋਂ ਕਾਫੀ ਦੂਰ ਹਨ ਅਤੇ ਲੋਕਾਂ ਨੂੰ ਆਪਣੇ ਮ੍ਰਿਤਕਾਂ ਨੂੰ ਦਫ਼ਨਾਉਣ ਲਈ ਕਈ-ਕਈ ਕਿਲੋਮੀਟਰ ਦਾ ਸਫ਼ਰ ਤੈਅ ਕਰਨਾ ਪੈਂਦਾ ਹੈ, ਉਨ੍ਹਾਂ ਨੂੰ ਇਹ ਸਹੂਲਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਧੁਨਿਕ ਸਮੇਂ ਨੂੰ ਧਿਆਨ ਵਿੱਚ ਰੱਖਦਿਆਂ ਬੱਸਾਂ ਦਾ ਡਿਜ਼ਾਈਨ ਵੀ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਬੱਸਾਂ ਨੂੰ ਮੁਸਲਿਮ ਭਾਈਚਾਰੇ ਨੂੰ ਸੌਂਪਣ ਲਈ ਐਸਓਪੀ ਤਿਆਰ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਮਹੀਨਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਉਨ੍ਹਾਂ ਦੀ ਸਹੂਲਤ ਅਤੇ ਮੰਗ ਅਨੁਸਾਰ ਇਹ ਮੌਰਚਰੀ ਵੈਨਾਂ ਮੁਹੱਈਆ ਕਰਵਾਈਆਂ ਜਾਣਗੀਆਂ।






Login first to enter comments.