Friday, 30 Jan 2026

ਪ੍ਰਧਾਨ ਮੰਤਰੀ ਦੇ ਨਾਮ ਦਿੱਤਾ ਐਮ. ਪੀ ਰਿੰਕੂ ਨੂੰ ਮੰਗ ਪੱਤਰ 

ਪ੍ਰਧਾਨ ਮੰਤਰੀ ਦੇ ਨਾਮ ਦਿੱਤਾ ਐਮ. ਪੀ ਰਿੰਕੂ ਨੂੰ ਮੰਗ ਪੱਤਰ 

ਮੁੱਖ ਮੰਤਰੀ ਪੰਜਾਬ ਨਾਲ ਵੀ ਮੀਟਿੰਗ ਕਰਵਾਉਣ ਦੀ ਕੀਤੀ ਮੰਗ - ਸੁਖਜੀਤ ਸਿੰਘ ਡਿੰਪੀ

ਸੀ. ਪੀ. ਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਨੈਸ਼ਨਲ ਮੂਵਮੇਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ ਤੇ ਦੇਸ਼ ਭਰ ਵਿੱਚ ਮੈਬਰ ਪਾਰਲੀਮੈਟ ਨੂੰ ਪ੍ਰਧਾਨ ਮੰਤਰੀ ਦੇ ਨਾਮ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੰਗ ਪੱਤਰ ਦਿੱਤੇ ਜਾ ਰਹੇ ਹਨ। ਜਿਸ ਦੀ ਲਗਾਤਾਰਤਾ ਵਿੱਚ ਅੱਜ ਜਲੰਧਰ ਵਿਖੇ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਨੂੰ ਵੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਨਾਮ ਦਾ ਮੰਗ ਪੱਤਰ ਦਿੱਤਾ ਗਿਆ। 
ਇਸ ਤੋਂ ਇਲਾਵਾ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਵਲੋ ਐਮ. ਪੀ ਰਿੰਕੂ ਨੂੰ ਇੱਕ ਹੋਰ ਮੰਗ ਪੱਤਰ ਦਿੱਤਾ ਗਿਆ। ਜਿਸ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਦੀ ਮੰਗ ਰੱਖੀ ਗਈ ਕਿਉੰਕਿ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਵੱਲੋਂ ਯੂਨੀਅਨ ਨਾਲ 2 ਵਾਰ ਮੀਟਿੰਗ ਕੀਤੀ ਸੀ ਅਤੇ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ ਪਰ ਲੋਕ ਸਭਾ ਚੋਣ ਉਪਰੰਤ ਵੀ ਮੁੱਖ ਮੰਤਰੀ ਪੰਜਾਬ ਵੱਲੋਂ ਯੂਨੀਅਨ ਨਾਲ ਮੀਟਿੰਗ ਨਹੀਂ ਕੀਤੀ ਗਈ। ਜਿਸ ਕਾਰਨ ਮੁਲਾਜਮਾਂ ਵਿੱਚ ਸਰਕਾਰ ਪ੍ਰਤੀ ਰੋਸ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਤਿੰਨ ਵਾਰ ਕੈਬਨਿਟ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਗੁਜਰਾਤ ਅਤੇ ਕਰਨਾਟਕ ਦੀਆ ਚੋਣਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਅਧੂਰਾ ਨੋਟੀਫਿਕੇਸ਼ਨ ਜਾਰੀ ਸਰਕਾਰ ਵਲੋਂ ਜਾਰੀ ਕੀਤਾ ਗਿਆ ਸੀ। ਇਸ ਨੋਟੀਫਿਕੇਸ਼ਨ ਦੇ ਅਧਾਰ ਤੇ ਦੇਸ਼ ਭਰ ਵਿੱਚ ਇਹ ਪ੍ਰਚਾਰ ਕੀਤਾ ਗਿਆ ਸੀ ਕਿ ਪੰਜਾਬ ਦੇ ਮੁਲਾਜਮਾਂ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਗਈ ਹੈ। ਜਦ ਕਿ ਅੱਜ ਵੀ ਪੰਜਾਬ ਦਾ ਮੁਲਾਜ਼ਮ ਨਵੀਂ ਪੈਨਸ਼ਨ ਸਕੀਮ ਤਹਿਤ ਕੰਮ ਕਰ ਰਿਹਾ ਹੈ। 
ਇਸ ਮੌਕੇ ਤੇ ਅਮਨਦੀਪ ਸਿੰਘ, ਸ਼ੁਭਾਸ਼ ਮੱਟੂ, ਪੁਸ਼ਪਿੰਦਰ ਸਿੰਘ, ਦਵਿੰਦਰ ਭੱਟੀ, ਡਿੰਪਲ ਰਹੇਲਾ, ਸੁਖਦੇਵ ਸਿੰਘ, ਰਣਜੀਤ ਰਾਵਤ, ਹਰਵਿੰਦਰ ਸਿੰਘ, ਪਵਨ ਕੁਮਾਰ, ਪਵਨ ਸਿੰਘ, ਸਵਰਨਜੀਤ ਸਿੰਘ, ਦਿਨਕਰ ਡੋਗਰਾ, ਸੰਦੀਪ ਸਿੰਘ, ਗਗਨਦੀਪ ਸਿੰਘ, ਸਨਮਤੀ ਪਟਵਾਰੀ, ਰਾਜਿੰਦਰ ਕੁਮਾਰ ਪਟਵਾਰੀ, ਰਾਕੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਸ਼ਾਮਿਲ ਸਨ।


7

Share News

Login first to enter comments.

Latest News

Number of Visitors - 133619