पंजाब में किसानों का बड़ा प्रदर्शन, इस दिन बंद करेंगे नेशनल हाईवे
ਸੰਸਦ ਮੈਂਬਰ ਸੁਸ਼ੀਲ ਰਿੰਕੂ ਦਾ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਲੋਕ ਸਭਾ ਵਿੱਚ ਆਵਾਜ਼ ਉਠਾਉਣ ਲਈ ਸਨਮਾਨ
ਦੇਸ਼ ਨੂੰ ਬਚਾਉਣ ਲਈ ਸਾਰਿਆਂ ਨੂੰ ਅੱਗੇ ਆਉਣ ਦੀ ਲੋੜ: ਸੁਸ਼ੀਲ ਰਿੰਕੂ
ਜਲੰਧਰ 21 ਅਗਸਤ
ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਦੇਸ਼ ਦੇ ਸੰਵਿਧਾਨ, ਜਮਹੂਰੀਅਤ ਅਤੇ ਸੰਘੀ ਢਾਂਚੇ ਨੂੰ ਬਚਾਉਣ ਲਈ ਸੰਸਦ ਵਿੱਚ ਆਵਾਜ਼ ਉਠਾਉਣ ਲਈ ਸ਼੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਡੇਰਾ ਸੱਚਖੰਡ ਪੰਡਵਾ ਵਿਖੇ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਦੀ ਤਰਫੋਂ ਸਨਮਾਨਿਤ ਕੀਤਾ ਗਿਆ।
ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਦੀ ਤਰਫ਼ੋਂ ਸੰਤ ਬਾਬਾ ਮਹਿੰਦਰ ਪਾਲ ਪੰਡਵਾ ਅਤੇ ਸੰਤ ਬਾਬਾ ਨਿਰਮਲ ਸਿੰਘ ਅਵਾਦਾਨ ਵਾਲਿਆਂ ਨੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਸੰਸਦ ਵਿੱਚ ਉਠਾਏ ਗਏ ਕਦਮ ਦੂਰ-ਅੰਦੇਸ਼ ਸਾਬਤ ਹੋਣਗੇ।
ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਿਸ ਤਰ੍ਹਾਂ ਸੰਵਿਧਾਨ ਅਤੇ ਜਮਹੂਰੀਅਤ ਦੀ ਰਾਖੀ ਲਈ ਲੋਕ ਸਭਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਹੈ, ਉਸ ਨਾਲ ਆਮ ਲੋਕਾਂ ਵਿੱਚ ਜਾਗਰੂਕਤਾ ਫੈਲੀ ਹੈ।
ਉਨਾਂ ਕਿਹਾ ਕਿ ਇਹ ਕਦਮ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋਵੇਗਾ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਜੇਕਰ ਸੰਵਿਧਾਨ ਨੂੰ ਬਚਾਉਣਾ ਹੈ ਤਾਂ ਸਾਰੇ ਲੋਕਾਂ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਪਵੇਗਾ, ਤਾਂ ਹੀ ਸਾਡੇ ਸੰਵਿਧਾਨ ਅਤੇ ਲੋਕਤੰਤਰ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ।
ਇਸ ਮੌਕੇ ਸੰਤ ਬਾਬਾ ਸੁਰਿੰਦਰ ਸਿੰਘ ਡਾਂਡੀਆ ਵਾਲੇ, ਸੰਤ ਬਾਬਾ ਟਹਿਲ ਨਾਥ ਆਪ ਆਗੂ ਜਰਨੈਲ ਨੰਗਲ, ਅਵਤਾਰ ਸਿੰਘ ਕੰਡਵਾ, ਗੁਰਪ੍ਰੀਤ ਮੌਂਟੀ ਅਤੇ ਹੋਰ ਪਤਵੰਤੇ ਹਾਜ਼ਰ ਸਨ।






Login first to enter comments.