Friday, 30 Jan 2026

ਪੰਜਾਬ ਸਰਕਾਰ ਰਾਜ ’ਚ ਅਸਾਨੀ ਨਾਲ ਵਪਾਰ ਕਰਨ ਹੁਨ ਹੋਵੇਗਾ ਅਸਾਨ ।

ਪੰਜਾਬ ਸਰਕਾਰ ਰਾਜ ’ਚ ਅਸਾਨੀ ਨਾਲ ਵਪਾਰ ਕਰਨ ਲੲ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ- ਸੀ.ਈ.ਓ. ਇਨਵੈਸਟ ਪੰਜਾਬ
ਸੂਬੇ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਰਾਜ ਬਣਾਉਣ ਲਈ ਉਦਯੋਗਪਤੀਆਂ ਨੂੰ ਸਹਿਯੋਗ ਦਾ ਸੱਦਾ
ਜਲੰਧਰ ’ਚ ਉਦਯੋਗਿਕ ਐਸੋਸੀਏਸ਼ਨਾਂ ਨਾਲ ਕੀਤੀ ਮੀਟਿੰਗ
ਜਲੰਧਰ, 25 ਅਗਸਤ 
        ਚੀਫ ਐਗਜੈਕਟਿਵ ਅਫ਼ਸਰ (ਸੀ.ਈ.ਓ.) ਇਨਵੈਸਟ ਪੰਜਾਬ ਡੀ.ਪੀ.ਐਸ.ਖਰਬੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸੂਬੇ ਵਿੱਚ ਅਸਾਨੀ ਨਾਲ ਕਾਰੋਬਾਰ ਕਰਨ ਲਈ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 
        ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਡਾਇਰੈਕਟਰ ਉਦਯੋਗ ਪੁਨੀਤ ਗੋਇਲ ਨਾਲ ਉਦਯੋਗਪਤੀਆਂ ਨਾਲ ਗੱਲਬਾਤ ਦੌਰਾਨ ਸੀ.ਈ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਉਦਯੋਗਪਤੀਆਂ ਲਈ ਸੂਬੇ ਵਿੱਚ ਸ਼ਾਜਗਾਰ ਮਾਹੌਲ ਯਕੀਨੀ ਬਣਾਉਣਾ ਹੈ ਤਾਂ ਕਿ ਉਹ ਅਸਾਨੀ ਨਾਲ ਆਪਣਾ ਕਾਰੋਬਾਰ ਕਰ ਸਕਣ। ਉਨ੍ਹਾਂ ਕਿਹਾ ਕਿ ‘ਸਰਕਾਰ-ਸਨਅਤਕਾਰ ਮਿਲਣੀ’ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜਲਦ ਹੀ ਉਦਯੋਗਪਤੀਆਂ ਨੂੰ ਮਿਲਣਗੇ। 
        ਦੱਸਣਯੋਗ ਹੈ ਕਿ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ 150 ਤੋਂ ਵੱਧ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਜਿਸ ਵਿੱਚ ਸਪੋਰਟਸ/ਇਲੈਕਟਰੀਕਲ/ਰੱਬੜ/ਹੈਂਡ ਟੂਲਜ/ ਲੈਦਰ ਆਦਿ ਸ਼ਾਮਿਲ ਸਨ ਵਲੋਂ ਵਿਚਾਰ-ਵਟਾਂਦਰੇ ਵਿੱਚ ਸ਼ਮੂਲੀਅਤ ਕੀਤੀ ਗਈ। 
        ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਉਦਯੋਗਪਤੀ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ ਅਤੇ ਸਾਰੀਆਂ ਸਹੂਲਤਾਂ ਅਸਾਨੀ ਨਾਲ ਇਸ ਵਿੰਡੋ ਤੋਂ ਹਾਸਿਲ ਕਰ ਸਕਣ। 
        ਪੰਜਾਬ ਸਰਕਾਰ ਦੀ ਇਨਵੈਸਟਰ ਫਰੈਂਡਲੀ ਪਾਲਿਸੀ ਦਾ ਪੂਰਾ ਲਾਭ ਉਠਾਉਣ ਦਾ ਉਦਯੋਗਪਤੀਆਂ ਨੂੰ ਸੱਦਾ ਦਿੰਦਿਆਂ ਸ੍ਰੀ ਖਰਬੰਦਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇ ਕੇ ਇਸ ਨੂੰ ਵਿਕਸਿਤ ਰਾਜ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।  
        ਸੀ.ਈ.ਓ. ਇਨਵੈਸਟ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ।  ਉਨ੍ਹਾਂ ਉਦਯੋਗਪਤੀਆਂ ਨੂੰ ਭਰੋਸਾ ਦੁਆਇਆ ਕਿ ਸੂਬਾ ਸਰਕਾਰ ਵਲੋਂ ਇਸ ਪਾਲਿਸੀ ਤੋਂ ਉਨ੍ਹਾਂ ਨੂੰ ਲਾਭ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਦੀ ਨਵੀਂ ਪਾਲਿਸੀ ਤੋਂ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਉਨ੍ਹਾਂ ਸੂਬੇ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਸੂਬਾ ਬਣਾਉਣ ਲਈ ਉਦਯੋਗਪਤੀਆਂ ਤੋਂ ਸਹਿਯੋਗ ਦੀ ਵੀ ਮੰਗ ਕੀਤੀ। 
        ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਹੀ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਉਪਲਬੱਧ ਹੈ। 
        ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਉਦਯੋਗ ਪੁਨੀਤ ਗੋਇਲ,  ਜਲੰਧਰ ਇੰਡਸਟਰੀਅਲ ਐਂਡ ਟਰੇਡਰਜ਼ ਐਸੋਸੀਏਸ਼ਨ ਦੇ ਮੁਖੀ ਗੁਰਸ਼ਰਨ ਸਿੰਘ, ਫੋਕਲ ਪੁਆਇੰਟ ਇੰਡਸਟਰੀਅਲ ਏਰੀਆ ਪ੍ਰੈਜੀਡੈਂਟ ਨਰਿੰਦਰ ਸੱਗੂ, ਸੀ.ਆਈ.ਆਈ. ਜਲੰਧਰ ਹੈਡ ਅਮਰਿੰਦਰ ਸਿੰਘ ਧੀਮਾਨ ਅਤੇ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ। 
                --------------


7

Share News

Login first to enter comments.

Latest News

Number of Visitors - 133433