Thursday, 29 Jan 2026

ਡਿਪਟੀ ਕਮਿਸ਼ਨਰ ਵੱਲੋਂ ਐਸ ਡੀ ਐਮਜ ਨੂੰ ਨਿੱਜੀ ਤੌਰ ਤੇ ਨਿਗਰਾਨੀ ਕਰਕੇ ਜਲਦ ਕੰਮ ਨੇਪਰੇ ਚਾੜਨ ਦੇ ਨਿਰਦੇਸ਼ 

ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਜੰਗੀ ਪੱਧਰ ਤੇ ਮੁਹੱਈਆ ਕਰਵਾਉਣ ਦੇ ਹੁਕਮ 

ਡਿਪਟੀ ਕਮਿਸ਼ਨਰ ਵੱਲੋਂ ਐਸ ਡੀ ਐਮਜ ਨੂੰ ਨਿੱਜੀ ਤੌਰ ਤੇ ਨਿਗਰਾਨੀ ਕਰਕੇ ਜਲਦ ਕੰਮ ਨੇਪਰੇ ਚਾੜਨ ਦੇ ਨਿਰਦੇਸ਼ 

ਜਲੰਧਰ, 25 ਅਗਸਤ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ । ਉਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਐਸ ਡੀ ਐਮਜ ਤੇ ਮਾਲ ਅਧਿਕਾਰੀ ਇਕ ਹਫ਼ਤੇ ਦੇ ਅੰਦਰ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਮੁਆਵਜ਼ਾ ਰਾਸ਼ੀ ਟਰਾਂਸਫਰ ਕਰਨੀ ਯਕੀਨੀ ਬਣਾਉਣ । 

ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਵਿਸ਼ੇਸ਼ ਮੁੱਖ ਸਕੱਤਰ (ਮਾਲ) ਕੇ.ਏ.ਪੀ. ਸਿਨਹਾ ਵੱਲੋਂ ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਵੰਡ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਰਾਹੀਂ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਮੁਆਵਜ਼ੇ ਦੀ ਵੰਡ ਸਬੰਧੀ ਸਮੁੱਚਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਪੂਰਾ ਕਰਨ ਦੇ ਯਤਨ ਜਾਰੀ ਹਨ ਤਾਂ ਜੋ ਲੋਕਾਂ ਦੇ ਹੋਏ ਨੁਕਸਾਨ ਦੀ ਜਲਦ ਭਰਪਾਈ ਕੀਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਿਯਮਾਂ ਮੁਤਾਬਕ ਮੁਆਵਜ਼ਾ ਰਾਸ਼ੀ ਪੀੜਤਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਵਿਅਕਤੀਗਤ ਤੌਰ ’ਤੇ ਸਮੁੱਚੇ ਕਾਰਜ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਪ੍ਰਭਾਵਿਤ ਵਿਅਕਤੀ ਮੁਆਵਜ਼ਾ ਹਾਸਲ ਕਰਨ ਤੋਂ ਵਾਂਝਾ ਨਾ ਰਹਿ ਜਾਵੇ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼ ਵੀ ਮੌਜੂਦ ਸਨ।


5

Share News

Login first to enter comments.

Latest News

Number of Visitors - 132788