Thu, 17 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਜਲੰਧਰ ਪ੍ਰਸ਼ਾਸਨ ਡੇਂਗੂ ਦੀ ਰੋਕਥਾਮ ਨੂੰ ਲੈ ਕੇ ਚੌਕਸ

ਜਲੰਧਰ ਪ੍ਰਸ਼ਾਸਨ ਡੇਂਗੂ ਦੀ ਰੋਕਥਾਮ ਨੂੰ ਲੈ ਕੇ ਚੌਕਸ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਫੋਗਿੰਗ ਤੇ ਲਾਰਵਾ ਚੈਕਿੰਗ ਮੁਹਿੰਮ ’ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਜਾਗਰੂਕਤਾ ਸਰਗਰਮੀਆਂ ਵਧਾਉਣ ’ਤੇ ਵੀ ਦਿੱਤਾ ਜ਼ੋਰ

ਸਿਹਤ ਵਿਭਾਗ ਵੱਲੋਂ 2 ਲੱਖ ਤੋਂ ਜ਼ਿਆਦਾ ਘਰਾਂ ਦਾ ਸਰਵੇ 
ਜਲੰਧਰ, 27 ਅਗਸਤ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਦੀ ਰੋਕਥਾਮ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਫੋਗਿੰਗ ਅਤੇ ਲਾਰਵਾ ਚੈਕਿੰਗ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।  

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਪਿਛਲੇ ਸਾਲ ਡੇਂਗੂ ਦੇ ਜ਼ਿਆਦਾ ਕੇਸ ਸਾਹਮਣੇ ਆਏ ਸਨ, ’ਤੇ ਵਿਸ਼ੇਸ਼ ਤਵਜੋਂ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ/ਕੌਂਸਲ ਦੀਆਂ ਟੀਮਾਂ ਨਾਲ ਤਾਲਮੇਲ ਕਰਕੇ ਲੋੜੀਂਦੀਆਂ ਥਾਵਾਂ ’ਤੇ ਫੋਗਿੰਗ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਵੱਲੋਂ ਡੇਂਗੂ ਸਬੰਧੀ ਜਾਰੀ ਹਦਾਇਤਾਂ ਦੀ ਅਜੇ ਵੀ ਪਾਲਣਾ ਯਕੀਨੀ ਨਹੀਂ ਬਣਾਈ ਜਾ ਰਹੀ, ਉਨ੍ਹਾਂ ਦੇ ਚਲਾਨ ਕੀਤੇ ਜਾਣ। 

ਡੇਂਗੂ ਖਿਲਾਫ਼ ਜਾਗਰੂਕਤਾ ਸਰਗਰਮੀਆਂ ’ਤੇ ਜ਼ੋਰ ਦਿੰਦਿਆਂ ਸ਼੍ਰੀ ਸਾਰੰਗਲ ਨੇ ਕਿਹਾ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਉਪਰਾਲਿਆਂ ਨੂੰ ਹੋਰ ਤੇਜ਼ ਕੀਤਾ ਜਾਵੇ। 

ਡੇਂਗੂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਅਹਿਮ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇ । 

ਡੇਂਗੂ ਖਿਲਾਫ਼ ਮੁਹਿੰਮ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ‘ਤੇ ਪਲਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਵਿੱਚ ਵਰਤੇ ਜਾਣ ਵਾਲੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਪਾਣੀ ਵਾਲੇ ਡਰੰਮਾਂ ਤੇ ਹੋਰ ਬਰਤਨਾਂ ਆਦਿ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰਕੇ ਸੁੱਕਾ ਕੇ ਵਰਤੋਂ ਵਿੱਚ ਲਿਆਉਣ।

ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 23 ਜਨਵਰੀ ਤੋਂ ਸ਼ੁਰੂ ਕੀਤੇ ਗਏ ਘਰਾਂ ਦੇ ਸਰਵੇ ਦੌਰਾਨ ਹੁਣ ਤੱਕ 52921 ਸ਼ਹਿਰੀ ਅਤੇ 159600 ਪੇਂਡੂ ਘਰਾਂ ਸਮੇਤ ਕੁੱਲ 212521 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 693 ਸ਼ਹਿਰੀ ਤੇ 173 ਪੇਂਡੂ ਸਮੇਤ 866 ਥਾਵਾਂ ’ਤੇ ਮੱਛਰ ਦਾ ਲਾਰਵਾ ਪਾਏ ਜਾਣ ‘ਤੇ ਨਿਰਧਾਰਤ ਨਿਯਮਾਂ ਅਨੁਸਾਰ ਨਸ਼ਟ ਕਰਵਾਇਆ ਗਿਆ। ਇਸ ਤੋਂ ਇਲਾਵਾ 65 ਚਲਾਨ ਕੀਤੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 20 ਹਾਟ ਸਪਾਟ ਥਾਵਾਂ ਅਤੇ 95 ਸਲੱਮ ਇਲਾਕਿਆਂ ਸਮੇਤ 115 ਟਾਰਗੇਟ ਖੇਤਰਾਂ ਵਿੱਚ ਹੁਣ ਤੱਕ ਤਿੰਨ ਵਾਰ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਚੌਥੀ ਵਾਰ ਦਾ ਸਰਵੇ ਚੱਲ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਤੇ ਗੈਰ ਸਰਕਾਰੀ ਦਫ਼ਤਰਾਂ ਤੋਂ ਇਲਾਵਾ ਬੱਸ ਸਟੈਂਡ, ਰੇਲਵੇ ਸਟੇਸ਼ਨ ਸਮੇਤ ਹੋਰ ਜਨਤਕ ਥਾਵਾਂ ‘ਤੇ ਡੇਂਗੂ ਲਾਰਵਾ ਦਾ ਸਰਵੇ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਜਾਗਰੂਕਤਾ ਰੈਲੀਆਂ, ਰੇਡੀਓ ਟਾਕਸ, ਪਬਲਿਕ ਐਡਰੈਸ ਸਿਸਟਮ ਸਮੇਤ ਹੋਰ ਜਾਗਰੂਕਤਾ ਗਤੀਵਿਧੀਆਂ ਰਾਹੀਂ ਵੀ ਡੇਂਗੂ ਖਿਲਾਫ਼ ਜਾਗਰੂਕਤਾ ਫੈਲਾਈ ਜਾ ਰਹੀ ਹੈ।

Comments

No comments yet.



Latest News

Number of Visitors - 220198

Share this Post