Friday, 30 Jan 2026

ਐਮ.ਐਫ. ਫਾਰੂਕੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਸ਼ਿਕਾਇਤ ਨਿਵਾਰਨ ਪੋਰਟਲ ਨੁੰ ਲੋਕਾਂ ਦਾ ਭਰਮਾ ਹੁੰਗਾਰਾ ।

ਪੁਲਿਸ ਸ਼ਿਕਾਇਤ ਨਿਵਾਰਣ ਪੋਰਟਲ ’ਤੇ ਇਕ ਸਾਲ ਦੌਰਾਨ 2.20 ਲੱਖ ਸ਼ਿਕਾਇਤਾਂ ਮਿਲੀਆਂ, 69 ਫੀਸਦੀ ਦਾ ਕੀਤਾ ਨਿਪਟਾਰਾ
ਹਰ ਸ਼ਿਕਾਇਤ ਦੇ ਨਿਪਟਾਰੇ ਲਈ 45 ਦਿਨਾਂ ਦਾ ਸਮਾਂ ਯਕੀਨੀ ਬਣਾਇਆ- ਏ.ਡੀ.ਜੀ.ਪੀ. ਐਮ.ਐਫ.ਫਾਰੂਕੀ
ਜਲੰਧਰ, 30 ਅਗਸਤ 
        ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਪਬਲਿਕ ਗ੍ਰੀਵੈਂਸਿਸ ਡਵੀਜ਼ਨ) ਐਮ.ਐਫ. ਫਾਰੂਕੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਸ਼ਿਕਾਇਤ ਨਿਵਾਰਨ ਪੋਰਟਲ (www.pgd.punjabpolice.gov.in) ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਜਿਸ ’ਤੇ 11 ਜੁਲਾਈ 2022 ਤੋਂ 12 ਜੁਲਾਈ 2023 ਤੱਕ 220223 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ 151604 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। 
        ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਮ.ਐਫ. ਫਾਰੂਕੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਲਈ ਇਸ ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਿਤ ਸਾਫ਼ਟਵੇਅਰ ਹੈ ਜਿਸ ਵਲੋਂ ਬਿਨੈਪੱਤਰ ਨੂੰ ਟਰੈਕ ਕਰਨ, ਗੁਣਵੱਤਾ ਅਧਾਰਿਤ ਰਿਪੋਰਟ ਅਨੁਸਾਰ ਨਿਸ਼ਚਿਤ ਸਮੇਂ ਵਿੱਚ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। 
        ਏ.ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ 220223 ਸ਼ਿਕਾਇਤਾਂ ਵਿਚੋਂ 78338 ਸ਼ਿਕਾਇਤਾਂ ਨੂੰ ਲੋਕਾਂ ਵਲੋਂ ਪੋਰਟਲ ’ਤੇ ਅਪਲੋਡ ਕੀਤਾ ਗਿਆ ਹੈ ਜੋ ਇਹ ਦਰਸਾਉਂਦਾ ਹੈ ਕਿ ਲੋਕ ਇਸ ਪੋਰਟਲ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਸਬੰਧਿਤ ਅਮਲੇ ਨੂੰ ਪੋਰਟਲ ਨੂੰ ਦੇ ਕੰਮ-ਕਾਜ ਸਬੰਧੀ ਚੰਗੀ ਤਰ੍ਹਾਂ ਸਿਖਲਾਈ ਦਿੱਤੀ ਗਈ ਹੈ ਜਿਸ ਨਾਲ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਸੰਭਵ ਹੋ ਸਕਿਆ ਹੈ। 
        ਲੋਕਾਂ ਨੂੰ ਜਵਾਬਦੇਹ, ਪਾਰਦਰਸ਼ੀ ਅਤੇ ਜਿੰਮੇਵਾਰ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ  ਐਮ.ਐਫ.ਫਾਰੂਕੀ ਨੇ ਕਿਹਾ ਕਿ ਹਰ ਸ਼ਿਕਾਇਤ ਦੀ ਬਾਰੀਕੀ ਨਾਲ ਜਾਂਚ ਕਰਨ ਲਈ 8 ਡੈਸਕ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਆਪਣੇ ਕੰਮ ਪ੍ਰਤੀ ਅਣਗਹਿਲੀ ਦਿਖਾਉਣ ਵਾਲੇ ਅਧਿਕਾਰੀਆਂ ਨੂੰ 19 ਨੋਟਿਸ ਜਾਰੀ ਕਰਨ ਤੋਂ ਇਲਾਵਾ 45 ਵਿਭਾਗੀ ਇਨਕੁਆਰੀਆਂ ਕੀਤੀਆਂ ਜਾ ਰਹੀਆਂ ਹਨ। 
            --------------


10

Share News

Login first to enter comments.

Latest News

Number of Visitors - 132945