Fri, 19 Jun 2026

ਖੇਡਾਂ ਵਤਨ ਪੰਜਾਬ ਦੀਆਂ ਜਲੰਧਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ
ਜਲੰਧਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ
ਜਲੰਧਰ, 31 ਅਗਸਤ 
        ਸੂਬੇ ਵਿੱਚ ਸ਼ੁਰੂ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ ਅੱਜ ਜ਼ਿਲ੍ਹਾ ਜਲੰਧਰ ਵਿੱਚ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਕਰਵਾਏ ਗਏ ਜਿਸ ਵਿੱਚ ਵੱਖ-ਵੱਖ ਖਿਡਾਰੀਆਂ ਵਲੋਂ ਆਪਣੀ ਖੇਡ ਕਲਾ ਦਾ ਬਾਖੂਬੀ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ, ਜਲੰਧਰ ਸ੍ਰੀ ਸ਼ਾਸ਼ਵਤ ਰਾਜ਼ਦਾਨ ਨੇ ਦੱਸਿਆ ਕਿ ਲੋਹੀਆਂ ਬਲਾਕ ਵਿਖੇ ਖੇਡ ਮੁਕਾਬਲਿਆਂ ਦਾ ਉਦਘਾਟਨ ਸੰਤ ਬਾਬਾ ਸੁਖਜੀਤ ਸਿੰਘ ਸੀਚੇਵਾਲ ਵਲੋਂ ਕੀਤਾ ਗਿਆ ਅਤੇ ਉਨ੍ਹਾਂ ਦੇ ਨਾਲ ਸੰਤ ਬਾਬਾ ਸੁਰਜੀਤ ਸਿੰਘ ਸੈਣੀ, ਸਰਪੰਚ ਤਜਿੰਦਰ ਸਿੰਘ, ਸਰਪੰਚ ਜੋਗਾ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਸਤਪਾਲ ਸਿੰਘ ਗਿੱਲ, ਨੰਬਰਦਾਰ ਬੂਟਾ ਸਿੰਘ, ਰਣਜੀਤ ਸਿੰਘ, ਪਰਮਿੰਦਰ ਸਿੰਘ, ਕਨਵੀਰਨਰ ਰਾਮ ਅਵਤਾਰ ਅਤੇ ਕੋ- ਕਨਵੀਨਰ ਪਲਵਿੰਦਰ ਕੌਰ,ਬਲਾਕ ਇੰਚਾਰਜ ਕਨਵੀਨਰ ਜਤਿੰਦਰ ਸਿੰਘ, ਅਤੇ ਕੋ-ਕਨਵੀਨਰ ਰਾਜਵਿੰਦਰ ਕੌਰ ਦਫਤਰ ਜਿਲਾ ਖੇਡ ਦਫਤਰ ਜਲੰਧਰ, ਤਲਵਿੰਦਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। 
         ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਲਾਕ ਰੁੜਕਾ ਕਲਾਂ ਵਿਖੇ ਖੇਡ ਮੁਕਾਬਲਿਆਂ ਦਾ ਉਦਘਾਟਨ ਪ੍ਰਿੰਸੀਪਲ ਸੁਰਿੰਦਰ ਪਾਲ ਸੀਨੀਅਰ ਸੈਕੰਡਰੀ ਸਕੂਲ ਸਮਰਾਏ ਜੰਡਿਆਲਾ ਵਲੋਂ ਕੀਤਾ ਗਿਆ। ਉਨ੍ਹਾਂ ਦੇ ਨਾਲ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ ਅਤੇ ਪ੍ਰਿੰਸੀਪਲ ਸਤਪਾਲ ਸੋਢੀ ਮੌਜੂਦ ਸਨ। ਜ਼ਿਲ੍ਹਾ ਖੇਡ ਅਫ਼ਸਰ ਨੇ ਅੱਗੇ ਦੱਸਿਆ ਕਿ ਲੋਹੀਆਂ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਖੋਹ-ਖੋਹ ਅੰਡਰ-14 ਲੜਕੇ ਵਿਚ ਸੰਤ ਅਵਤਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੀਚੇਵਾਲ ਨੇ ਪਹਿਲਾ ਤੇ ਸੀਨੀਅਰ ਸੈਕੰਡਰੀ ਸਕੂਲ ਗਿੱਦੜ ਪਿੰਡੀ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਨਵਾਂ ਪਿੰਡ ਦੀ ਟੀਮ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਖੋਹ-ਖੋਹ ਅੰਡਰ-17 ਲੜਕੇ ਵਿਚ ਸੰਤ ਅਵਤਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੀਚੇਵਾਲ ਨੇ ਪਹਿਲਾ ਤੇ ਸਰਕਾਰੀ ਹਾਈ ਸਕੂਲ ਫਤਿਹਪੁਰ ਭਗਵਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ ਅਤੇ ਇਸ ਤਰ੍ਹਾਂ ਖੋਹ-ਖੋਹ ਅੰਡਰ-21 ਲੜਕੇ ਵਿਚ ਸੰਤ ਅਵਤਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੀਚੇਵਾਲ ਨੇ ਪਹਿਲਾ ਸਥਾਨ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਦੀ ਟੀਮ ਨੇ ਦੂਜਾ ਅਤੇ ਸੀਨੀਅਰ ਸੈਕੰਡਰੀ ਸਕੂਲ ਗਿੱਦੜ ਪਿੰਡੀ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। 
             ਸ੍ਰੀ ਰਾਜ਼ਦਾਨ ਨੇ ਅੱਗੇ ਦੱਸਿਆ ਕਿ ਬਲਾਕ ਰੁੜਕਾ ਕਲਾਂ ਦੇ ਅੱਜ ਹੋਏ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਖੋਹ-ਖੋਹ ਅੰਡਰ -17 ਲੜਕੇ ਵਿਚ ਸਰਕਾਰੀ ਸੀ.ਸੈਕੰਡਰੀ ਸਕੂਲ ਕਾਹਨਾ ਢੇਸੀਆਂ ਦੀ ਟੀਮ ਨੇ ਪਹਿਲਾ ਅਤੇੇ ਪਬਲਿਕ ਸਕੂਲ ਹਨੁਮਤ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਬੱਡੀ ਅੰਡਰ-14 ਸ.ਸੀ.ਸੈਕੰਡਰੀ ਸਕੂਲ ਕਾਹਨਾ ਢੇਸੀਆਂ ਦੀ ਟੀਮ ਨੇ ਪਹਿਲਾ ਅਤੇ ਸ.ਸ.ਸ.ਸਕੂਲ ਸਮਰਾਏ ਜੰਡਿਆਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਸਰਕਾਰੀ ਹਾਈ ਸਕੂਲ ਘੁੜਕਾ ਦੀ ਟੀਮ ਤੀਜੇ ਸਥਾਨ ਤੇ ਰਹੀ। ਕਬੱਡੀ ਅੰਡਰ-17 ਵਿੱਚ ਸੀਨੀਅਰ ਸੈਕੰਡਰੀ ਸਕੂਲ ਸਮਰਾਏ ਜੰਡਿਆਲਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਸੀਨੀਅਰ ਸੈਕੰਡਰੀ ਸਕੂਲ ਕਾਹਨਾ ਢੇਸੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਰੱਸਾਕਸੀ ਅੰਡਰ-14 ਵਿਚ ਸੀ ਸੈਕੰਡਰੀ ਸਕੂਲ ਸਮਰਾਏ ਜੰਡਿਆਲਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ  ਰੱਸਾਕਸੀ ਅੰਡਰ-17 ਵਿਚ ਅਮਰਦੀਪ ਪਬਲਿਕ ਸਕੂਲ ਜੰਡਿਆਲਾ ਦੀ ਟੀਮ ਨੇ ਪਹਿਲਾ ਤੇ ਸੀ.ਸੈਕੰਡਰੀ ਸਕੂਲ ਸਮਰਾਏ ਜੰਡਿਆਲਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਰੱਸਾਕਸੀ ਅੰਡਰ-21 ਵਿਚ ਅਮਰਦੀਪ ਪਬਲਿਕ ਸਕੂਲ ਜੰਡਿਆਲਾ ਦੀ ਟੀਮ ਨੇ ਪਹਿਲਾ ਸਥਾਨ ਅਤੇ ਸੀ.ਸੈਕੰਡਰੀ ਸਕੂਲ ਕਾਹਨਾ ਢੇਸੀਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
            ਨੋਡਲ ਅਫ਼ਸਰ ਉਮੇਸ਼ ਸ਼ਰਮਾ ਨਾਲ ਜ਼ਿਲ੍ਹੇ ਵਿੱਚ ਬਲਾਕ ਪੱਧਰ ’ਤੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਜਿੰਦਗੀ ਦਾ ਅਨਿੱਖੜਵਾਂ ਅੰਗ ਹਨ ਅਤੇ ਖਿਡਾਰੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪੂਰੀ ਲਗਨ ਤੇ ਦਿਲਚਸਪੀ ਨਾਲ ਖੇਡਣਾ ਚਾਹੀਦਾ ਹੈ। 
                ---------------


240

Share News

Comments

No comments yet.



Latest News

Number of Visitors - 167841