Fri, 18 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਰਾਸ਼ਟਰੀ ਖੇਡ ਦਿਵਸ ਮੌਕੇ ਖਿਡਾਰੀਆਂ ਤੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਰਾਸ਼ਟਰੀ ਖੇਡ ਦਿਵਸ ਮੌਕੇ ਖਿਡਾਰੀਆਂ ਤੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ
 
ਜਲੰਧਰ, 31 ਅਗਸਤ
ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਖੇਡ ਦਿਵਸ ਮੌਕੇ ਸਥਾਨਕ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਕਪੂਰਥਲਾ ਰੋਡ ਵਿਖੇ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਗਿਆ। 

ਕੈਂਪ ਵਿੱਚ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨਾਂ ਨੂੰ ਵੋਟਰ ਰਜਿਸਟਰੇਸ਼ਨ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਵੱਲੋਂ ਜਾਰੀ ਆਈ.ਟੀ. ਐਪਲੀਕੇਸ਼ਨ (ਵੋਟਰ ਹੈਲਪਲਾਈਨ ਐਪ), ਵੈਬਸਾਈਟ WWW.VOTERS.ECI.GOV.IN ਤੇ ਵੋਟਰ ਹੈਲਪਲਾਈਨ 1950 (ਟੋਲ ਫ੍ਰੀ) ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਸ ਤੋਂ ਇਲਾਵਾ ਇਸ ਮੌਕੇ ਖਿਡਾਰੀਆਂ ਦੀ 100 ਮੀ. ਦੌੜ ਵੀ ਕਰਵਾਈ ਗਈ, ਜਿਸ ਵਿੱਚ ਪਹਿਲੇ ਅਤੇ ਦੂਜੇ ਸਥਾਨ ‘ਤੇ ਆਉਣ ਵਾਲੇ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਬਰਲਟਨ ਪਾਰਕ ਵਿਖੇ ਵੀ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ।

ਇੰਟਰਨੈਸ਼ਨਲ ਐਥਲੀਟ ਮਨਦੀਪ ਕੌਰ ਵੱਲੋਂ ਗੈਸਟ ਆਫ ਆਨਰ ਵਜੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ਚੋਣ ਤਹਿਸੀਲਦਾਰ ਜਲੰਧਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ, ਪ੍ਰਿੰਸੀਪਲ ਸਪੋਰਟਸ ਕਾਲਜ ਡਾ. ਰਣਬੀਰ ਸਿੰਘ, ਜ਼ਿਲ੍ਹਾ ਐਥਲੀਟ ਐਸੋਸੀਏਸ਼ਨ ਦੇ ਖਜ਼ਾਨਚੀ ਜਤਿੰਦਰ ਸੈਣੀ ਅਤੇ ਮਨਦੀਪ ਸਿੰਘ ਵਾਈਸ ਪ੍ਰੈਜ਼ੀਡੈਂਟ, ਸਵੀਮਿੰਗ ਕੋਚ ਉਮੇਸ਼ ਸ਼ਰਮਾ, ਐਥਲੀਟ ਕੋਚ ਪਰਮਜੀਤ ਮਾਨ ਅਤੇ ਅਮਰੀਕ ਸਿੰਘ ਵੀ ਮੌਜੂਦ ਸਨ।

Comments

No comments yet.



Latest News

Number of Visitors - 220677

Share this Post