ਪਅਜ ਮਿਤੀ (01 ਸਿਤੰਬਰ) : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਤੋਂ ਪਹਿਲਾਂ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰੇ ਸਰਕਾਰ-ਮੁਨੀਸ਼ ਬਾਬਾ
ਜਲੰਧਰ, 1 Sep ()। ਪੰਜਾਬ ਸਰਕਾਰ ਇਸ ਵਾਰ 28 ਸਤੰਬਰ 2023 ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ 116ਵਾਂ ਜਨਮ ਦਿਵਸ ਮਨਾਉਣ ਜਾ ਰਹੀ ਹੈ। ਸਰਕਾਰ ਨੇ ਜਿੱਥੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਫੋਟੋ ਲਗਾ ਕੇ ਉਨ੍ਹਾਂ ਨੂੰ ਸਤਿਕਾਰ ਦਿੱਤਾ ਹੈ ਇਸੇ ਤਰ੍ਹਾਂ ਉਨ੍ਹਾਂ ਦੀ ਸੋਚ ਨੂੰ ਅਪਣਾਉਂਦੇ ਹੋਏ ਸਰਕਾਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਹੈ ਕਿ ਸ. ਭਗਤ ਸਿੰਘ ਜੇਲ ਵਿੱਚ ਉਨ੍ਹਾਂ ਦੀ ਬੈਰਕ ਸਾਫ਼ ਕਰਨ ਵਾਲੇ ਸਫ਼ਾਈ ਮਜ਼ਦੂਰ ਬੋਘੇ ਨੂੰ ਆਪਣੀ ਮਾਂ ਵਾਂਗ ਸਤਿਕਾਰ ਦਿੰਦੇ ਸਨ ਅਤੇ ਭਗਤ ਸਿੰਘ ਦੀ ਆਖਰੀ ਇੱਛਾ ਸੀ ਕਿ ਉਹ ਬੋਘੇ ਦੇ ਹੱਥ ਦੀ ਬਣੀ ਰੋਟੀ ਖਾਣ। ਹਾਲਾਂਕਿ ਉਨ੍ਹਾਂ ਦੀ ਇਹ ਇੱਛਾ ਪੂਰੀ ਨਹੀਂ ਹੋਈ ਪਰੰਤੂ ਸਰਕਾਰ ਨੂੰ ਭਗਤ ਸਿੰਘ ਜੀ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੇ ਜਨਮ ਦਿਨ ’ਤੇ ਇਹ ਐਲਾਨ ਕਰਨਾ ਚਾਹੀਦਾ ਹੈ ਕਿ ਕੱਚੇ ਸਫ਼ਾਈ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ। ਇਹ ਵਿਚਾਰ ਨਗਰ ਨਿਗਮ ਜਲੰਧਰ ਡਰਾਇਵਰ ਯੂਨੀਅਨ ਦੇ ਪ੍ਰਧਾਨ ਮੁਨੀਸ਼ ਬਾਬਾ ਅਤੇ ਸ਼ੱਮੀ ਲੂਥਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਮੁਨੀਸ਼ ਬਾਬਾ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਸ. ਭਗਤ ਸਿੰਘ ਜੀ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਮੁੱਖ ਮੰਤਰੀ ਸਾਰੇ ਸਰਕਾਰੀ ਵਿਭਾਗਾਂ ’ਚ ਕੰਮ ਕਰ ਰਹੇ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਜ਼ਰੂਰ ਪੱਕਾ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਅਰੁਣ ਕਲਿਆਣ, ਪ੍ਰਦੀਪ ਕੁਮਾਰ, ਰਾਹੁਲ, ਰੋਹਿਤ ਖੋਸਲਾ, ਸਨੀ ਗਿਲ, ਰਜਤ, ਕਾਲੀ ਖੋਸਲਾ, ਰਮਨ ਗਿਲ, ਵਿਸ਼ਾਲ, ਸੰਜੀਵ, ਦਵਿੰਦਰ ਕਾਲੀ ਆਦਿ ਮੌਜੂਦ ਸਨ।






Login first to enter comments.