Tue, 15 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਕੌਮੀ ਹਾਈਵੇ ਅਥਾਰਟੀ ਦੇ ਪ੍ਰਾਜੈਕਟਾਂ ਸਬੰਧੀ ਕਿਸਾਨਾਂ ਦੀਆਂ ਸਾਰੀਆਂ ਦਿੱਕਤਾਂ ਦਾ ਹੋਵੇਗਾ

ਕੌਮੀ ਹਾਈਵੇ ਅਥਾਰਟੀ ਦੇ ਪ੍ਰਾਜੈਕਟਾਂ ਸਬੰਧੀ ਕਿਸਾਨਾਂ ਦੀਆਂ ਸਾਰੀਆਂ ਦਿੱਕਤਾਂ ਦਾ ਹੋਵੇਗਾ ਹੱਲ-ਕੈਬਨਿਟ ਮੰਤਰੀ ਬਲਕਾਰ ਸਿੰਘ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ- ਮੁਆਵਜ਼ੇ ਵਿਚਲੇ ਵਖਰੇਵਿਆਂ ਨੂੰ ਜਲਦ ਦੂਰ ਕਰਨ ਦੇ ਨਿਰਦੇਸ਼

ਬਕਾਇਆ ਕੇਸਾਂ ਦੇ ਨਿਪਟਾਰੇ ਲਈ ਕਿਸਾਨਾਂ ਦੀ ਭਾਗੀਦਾਰੀ ਵਾਲੀਆਂ ਉਪ ਮੰਡਲ ਕਮੇਟੀਆਂ ਕਰਨਗੀਆਂ ਹਰ ਹਫਤੇ ਮੀਟਿੰਗ

ਜਲੰਧਰ, 4 ਸਤੰਬਰ 
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਕੌਮੀ ਹਾਈਵੇ ਪ੍ਰਾਜੈਕਟਾਂ ਸਬੰਧੀ ਕਿਸਾਨਾਂ ਵਲੋਂ ਪ੍ਰਗਟਾਏ ਖਦਸ਼ਿਆਂ ਤੇ  ਮੁਆਵਜ਼ੇ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨਾ ਯਕੀਨੀ ਬਣਾਉਣ। 

ਅੱਜ ਇੱਥੇ ਸਥਾਨਕ ਸਰਕਟ ਹਾਊਸ ਵਿਖੇ ਦੁਆਬਾ ਖੇਤਰ ਦੇ ਕੌਮੀ ਹਾਈਵੇ ਪ੍ਰਾਜੈਕਟਾਂ ਨਾਲ ਪ੍ਰਭਾਵਿਤ ਕਿਸਾਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰੇਗੀ। 

ਮੀਟਿੰਗ ਜਿਸ ਵਿਚ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਚੇਅਰਮੈਨ ਰਾਜਵਿੰਦਰ ਕੌਰ ਥਿਆੜਾ ਵੀ ਹਾਜ਼ਰ ਸਨ, ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨ ਐਕਵਾਇਰ ਕੀਤੇ ਕੇਸਾਂ ਵਿਚ ਮੁਆਵਜ਼ੇ ਵਿਚਲੇ ਵਖਰੇਵਿਆਂ ਤੇ ਪਾਣੀ ਨੂੰ ਡਾਫ ਲੱਗਣ ਦੇ ਖਦਸ਼ਿਆਂ ਨੂੰ ਦੂਰ ਕਰਨ ਲਈ ਆਪਸੀ ਸਹਿਮਤੀ ਨਾਲ ਤੁਰੰਤ ਕਾਰਵਾਈ ਕੀਤੀ ਜਾਵੇ। 

ਉਨ੍ਹਾਂ ਕਿਸਾਨਾਂ ਵਲੋਂ ਦਿੱਲੀ -ਕਟੜਾ, ਅੰਮ੍ਰਿਤਸਰ- ਬਠਿੰਡਾ  ਤੇ ਜਲੰਧਰ ਰਿੰਗ ਰੋਡ ਪ੍ਰਾਜੈਕਟਾਂ ਸਬੰਧੀ ਡਿਵੀਜ਼ਨਲ ਕਮਿਸ਼ਨਰ ਕੋਲ ਬਕਾਇਆ ਪਏ ਕੇਸਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਵੀ ਦਿੱਤੇ।

ਕਿਸਾਨਾਂ ਵਲੋਂ ਪਾਣੀ ਦੇ ਕੁਦਰਤੀ ਵਹਾਅ ਵਿਚ ਅੜਿੱਕਾ ਪੈਣ ਸਬੰਧੀ ਕਿਸਾਨਾਂ ਵਲੋਂ ਉਠਾਏ ਮੁੱਦੇ ’ਤੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਇਸ ਸਬੰਧੀ ਪਹਿਲਾਂ ਹੀ ਹਰੇਕ ਉਪ ਮੰਡਲ ਪੱਧਰ ’ਤੇ ਸਬੰਧਿਤ ਐਸ. ਡੀ.ਐਮਜ਼ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਕੌਮੀ ਹਾਈਵੇ ਅਥਾਰਟੀ, ਡਰੇਨਜ਼ ਵਿਭਾਗ ਅਧਿਕਾਰੀ ਵੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਕਮੇਟੀ ਸਬੰਧਿਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਖਦਸ਼ੇ ਦੂਰ ਕਰੇ ਅਤੇ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। 

ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ , ਡਿਪਟੀ ਕਮਿਸ਼ਨਰ ਵਿਸ਼ੇ਼ਸ਼ ਸਾਰੰਗਲ , ਵਧੀਕ ਡਿਪਟੀ ਕਮਿਸ਼ਨਰ, ਐਸ.ਡੀ.ਐਮਜ਼ , ਮਾਲ ਵਿਭਾਗ ਦੇ ਅਧਿਕਾਰੀ ਤੇ ਕਿਸਾਨਾਂ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਵਿੱਚ ਭਾਗ ਲਿਆ ।

Comments

No comments yet.



Latest News

Number of Visitors - 218891

Share this Post