Friday, 30 Jan 2026

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਬਲਕਾਰ ਸਿੰਘ ਵਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਦਾ ਸੱਦਾ ।

ਅੱਜ ਮਿਤੀ (8 ਅਗਸਤ) ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਬਲਕਾਰ ਸਿੰਘ ਵਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਦਾ ਸੱਦਾ

ਕਿਸਾਨਾਂ ਨੂੰ ਝੋਨੇ ਅਤੇ ਕਣਕ ਦੇ ਫਸਲੀ ਚੱਕਰ ਨੂੰ ਛੱਡਣ ਦੀ ਅਪੀਲ

ਕਰਤਾਰਪੁਰ/ਜਲੰਧਰ, 08 ਸਤੰਬਰ    
ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਆਪਣੀ ਆਮਦਨ ਨੂੰ ਵਧਾਉਣ ਲਈ ਫ਼ਸਲੀ ਵਿਭਿੰਨਤਾ ਨੂੰ ਅਪਣਾਇਆ ਜਾਵੇ। 

ਜੁਆਇੰਟ ਪੋਟੈਟੋ ਗਰੋਵਰਜ਼ ਐਸੋਸੀਏਸ਼ਨ ਵਲੋਂ ਕਰਤਾਰਪੁਰ ਦਾਣਾ ਮੰਡੀ ਵਿਖੇ ਲਗਾਏ ਗਏ ‘ਕਿਸਾਨ ਮੇਲੇ’ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਬਲਕਾਰ ਸਿੰਘ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕਣਕ-ਝੋਨੇ ਦੇ ਫ਼ਸਲੀ ਚੱਕਰ ਨੂੰ ਛੱਡਕੇ ਅਤੇ ਵੱਡੇ ਪੱਧਰ ’ਤੇ ਫ਼ਸਲੀ ਵਿਭਿੰਨਤਾ ਨੂੰ ਅਪਣਾਕੇ ਆਮਦਨ ਨੂੰ ਦੁੱਗਣਾ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਧੇਰੇ ਉਤਪਾਦਨ ਅਤੇ ਵੱਧ ਆਮਦਨ ਲਈ ਬਦਲਵੀਆਂ ਫ਼ਸਲਾਂ ਜਿਵੇਂ ਗੰਨਾ, ਦਾਲਾਂ ਅਤੇ ਸਬਜ਼ੀਆਂ ਆਦਿ ਦੀ ਖੇਤੀ ਨੂੰ ਅਪਣਾਉਦਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਨਾ ਕੇਵਲ ਜ਼ਮੀਨ ਹੇਠਲੇ ਪਾਣੀ ਨੂੰ ਬਚਾਏਗੀ ਸਗੋਂ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਲਿਆਏਗੀ। 

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੱਖ-ਵੱਖ ਫ਼ਸਲਾਂ ਅਤੇ ਨਵੀਆਂ ਤਕਨੀਕਾਂ ਸਬੰਧੀ ਕਿਸਾਨਾਂ ਦੀਆਂ ਸਿਖਲਾਈ ਵਰਕਸ਼ਾਪਾਂ ਵੀ ਲਗਾਈਆਂ ਜਾਣਗੀਆਂ ਤਾਂ ਜੋ ਉਹ ਵੱਧ ਤੋਂ ਵੱਧ ਲਾਭ ਕਮਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਪਜਾਊ ਧਰਤੀ ਦਾ ਵਰਦਾਨ ਹੈ ਅਤੇ ਇਥੇ ਕੋਈ ਵੀ ਫ਼ਸਲ ਬੀਜੀ ਜਾ ਸਕਦੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਪਜਾਊ ਜ਼ਮੀਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। 
 
ਕੈਬਨਿਟ ਮੰਤਰੀਆਂ ਵਲੋਂ ਕਿਸਾਨਾਂ ਨੂੰ ਮਾਹਿਰਾਂ ਦੇ ਸੁਝਾਵਾਂ ਅਨੁਸਾਰ ਖੇਤੀ ਕਰਨ ਲਈ ਵੀ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਨੇ ਜੁਆਇੰਟ ਪੋਟੈਟੋ ਗਰੋਵਰਜ਼ ਐਸੋਸੀਏਸ਼ਨ ਵਲੋਂ ਕਿਸਾਨਾ ਨੂੰ ਖੇਤੀਬਾੜੀ ਸਬੰਧੀ ਨਵੀਨਤਮ ਤਕਨੀਕਾਂ ਸਬੰਧੀ ਜਾਣੂੰ ਕਰਵਾਉਣ ਦੇ ਮੰਤਵ ਨਾਲ ‘ਕਿਸਾਨ ਮੇਲਾ’ ਲਗਾਉਣ ਦੀ ਵੀ ਸ਼ਲਾਘਾ ਕੀਤੀ ਗਈ। ਇਸ ਤੋਂ ਪਹਿਲਾਂ  ਉਨ੍ਹਾਂ ਵਲੋਂ ਮੇਲੇ ਦੌਰਾਨ ਲਗਾਏ ਗਏ ਵੱਖ-ਵੱਖ ਸਟਾਲਾਂ ਦਾ ਵੀ ਦੌਰਾ ਕੀਤਾ ਗਿਆ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜੁਆਇੰਟ ਪੋਟੈਟੋ ਗਰੋਵਰਜ਼ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ। 
                ---------------


13

Share News

Login first to enter comments.

Latest News

Number of Visitors - 133627