ਭੇਦਭਰੀ ਹਾਲਤ 'ਚ ਵਿਅਕਤੀ ਦੀ ਮੌਤ
09 ਸਤੰਬਰ ਮਨਜੀਤ ਮੱਕੜ (ਗੁਰਾਇਆ)- ਗੁਰਾਇਆਂ ਦੇ ਨੈਸ਼ਨਲ ਹਾਈਵੇ ਤੇ ਸਥਿਤ ਨਿਊ ਮਾਰਕੀਟ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਭੇਦ ਭਰੇ ਹਲਾਤਾ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾਂ ਮਿਲੀ। ਮ੍ਰਿਤਕ ਵਿਅਕਤੀ ਦੀ ਫਿਲਹਾਲ ਅਜੇ ਤੱਕ ਸ਼ਨਾਖਤ ਨਹੀ ਹੋ ਸਕੀ। ਉਕਤ ਘਟਨਾਂ ਦੀ ਸੂਚਨਾਂ ਮਿਲਦੇ ਸਾਰ ਹੀ ਸਥਾਨਕ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਤੇ ਮ੍ਰਿਤਕ ਦੇਹ ਨੂੰ ਕਬਜੇ ਵਿੱਚ ਲੈ ਕਿ ਸਿਵਲ ਹਸਪਤਾਲ ਫਿਲੋਰ ਵਿਖੇ ਪਹੁੰਚਾ ਦਿੱਤਾ। ਇਸ ਮੋਕੇ ਗੱਲਬਾਤ ਕਰਦਿਆ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਵਿਅਕਤੀ ਦੇ ਨਜਦੀਕ ਤੋਂ ਇੱਕ ਚਾਕੂ ਵੀ ਬਰਾਮਦ ਕੀਤਾ ਹੈ। ਉਨਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਛਾਤੀ ਤੇ ਹੋਏ ਜਖਮ ਦੇਖ ਕੇ ਲੱਗ ਰਿਹਾ ਹੈ ਕਿ ਇਸ ਵਿਅਕਤੀ ਦੀ ਚਾਕੂ ਮਾਰਨ ਨਾਲ ਜਾਨ ਚਲੀ ਗਈ ਹੈ। ਤੇ ਇਸ ਦੀ ਉਮਰ ਕਰੀਬ 35 ਸਾਲ ਲੱਗ ਰਹੀ ਹੈ ਤੇ ਦੇਖਣ ਵਿੱਚ ਇਹ ਵਿਅਕਤੀ ਪ੍ਰਵਾਸੀ ਮਜ਼ਦੂਰ ਲੱਗ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਉਸ ਵਿਅਕਤੀ ਦੀ ਮ੍ਰਿਤਕ ਦੇਹ ਨੂੰ ਸ਼ਨਾਖਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਫਿਲੋਰ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ।ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ਼ ਕਰ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਸਿੰਚਾਈ ਸਾਹਮਣੇ ਆਈ ਉਸ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ।






Login first to enter comments.