Sat, 31 Oct 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਮੁਸਲਿਮ ਡਿਵੈਲਪਮੈਂਟ ਬੋਰਡ  ਦੀ ਮੁਸਲਿਮ ਸਮਾਜ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਲਈ ਇਕ ਅਹਿਮ ਮੀਟਿੰਗ ਹੋਈ ।

ਮੀਟਿੰਗ ਵਿੱਚ ਹਰ ਪਰਿਵਾਰ ਤੱਕ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼ 

ਜਲੰਧਰ, 24 ਜੁਲਾਈ : ਮੁਸਲਿਮ ਡਿਵੈਲਪਮੈਂਟ ਬੋਰਡ ਵੱਲੋਂ ਅੱਜ ਸਥਾਨਕ ਸਰਕਟ ਹਾਊਸ ਵਿਖੇ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ ਨੇ ਬੋਰਡ ਦੇ ਨੁਮਾਇੰਦਿਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਸਲਿਮ ਸਮਾਜ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਸਮਾਜ ਦੇ ਹਰ ਪਰਿਵਾਰ ਤੱਕ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੋਰਡ ਦੇ ਨੁਮਾਇੰਦੇ ਮੁਸਲਿਮ ਸਮਾਜ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਨਾਲ ਖੜ੍ਹੀ ਹੈ ਅਤੇ ਸੂਬੇ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਨਵ-ਨਿਯੁਕਤ ਹਲਕਾ ਚੇਅਰਮੈਨਾਂ ਦਾ ਸਨਮਾਨ ਵੀ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Comments

No comments yet.



Latest News

Number of Visitors - 259339

Share this Post