Sun, 20 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਮੈਡਮ ਬਲਜੀਤ ਕੌਰ ਦਾ ਅਮਰੀਕਾ ਦੌਰੇ ਤੋਂ ਪਰਤਣ 'ਤੇ ਨਿੱਘਾ ਸਵਾਗਤ; ਜ਼ਿਲ੍ਹਾ ਪ੍ਰਧਾਨ ਮੈਡਮ ਅਨੁਰਾਧਾ ਬੰਗਾ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ।

ਜਲੰਧਰ ਅੱਜ ਮਿਤੀ 2 ਅਗਸਤ (ਸੋਨੂੰ) : ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਮੈਡਮ ਬਲਜੀਤ ਕੌਰ ਆਪਣੇ ਅਮਰੀਕਾ ਦੌਰੇ ਤੋਂ ਸਫ਼ਲਤਾਪੂਰਵਕ ਵਾਪਸ ਪਰਤ ਆਏ ਹਨ। ਜਲੰਧਰ ਪਹੁੰਚਣ 'ਤੇ ਮਹਿਲਾ ਕਾਂਗਰਸ ਜਲੰਧਰ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਅਨੁਰਾਧਾ ਬੰਗਾ ਨੇ ਉਨ੍ਹਾਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ, ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨ ਅਤੇ ਆਗਾਮੀ ਸਿਆਸੀ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੈਡਮ ਅਨੁਰਾਧਾ ਬੰਗਾ ਨੇ ਕਿਹਾ ਕਿ ਮੈਡਮ ਬਲਜੀਤ ਕੌਰ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਵਿਚ ਮਹਿਲਾ ਕਾਂਗਰਸ ਹੋਰ ਮਜ਼ਬੂਤੀ ਨਾਲ ਉੱਭਰ ਰਹੀ ਹੈ। ਉਨ੍ਹਾਂ ਦੇ ਵਾਪਸ ਪਰਤਣ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਅਤੇ ਊਰਜਾ ਦੇਖਣ ਨੂੰ ਮਿਲ ਰਹੀ ਹੈ।
ਮੈਡਮ ਬਲਜੀਤ ਕੌਰ ਨੇ ਮੈਡਮ ਅਨੁਰਾਧਾ ਬੰਗਾ ਅਤੇ ਸਮੁੱਚੀ ਜਲੰਧਰ ਟੀਮ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਹਿਲਾਵਾਂ ਦੇ ਹੱਕਾਂ ਲਈ ਲੜਦੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਮਹਿਲਾਵਾਂ ਦੇ ਮੁੱਦਿਆਂ ਨੂੰ ਹੋਰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ।

Comments

No comments yet.



Latest News

Number of Visitors - 221502

Share this Post