Wed, 05 Aug 2026
Post Details

ਸਰਪੰਚਾਂ, ਕੌਂਸਲਰਾਂ, ਬਲਾਕ ਪ੍ਰਧਾਨਾਂ, ਬਲਾਕ ਪ੍ਰਧਾਨਾਂ, ਬਲਾਕ ਸੰਮਤੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਇੱਕਜੁੱਟ ਹੋ ਕੇ ਰਾਜਵਿੰਦਰ ਕੌਰ ਥਿਆੜਾ  ਦੇ ਹੱਕ ਵਿੱਚ ਇਕੱਠੇ ਹੋਏ ।

ਰਾਜਵਿੰਦਰ ਕੌਰ ਥਿਆੜਾ ਦੇ ਪੱਖ 'ਚ ਇੱਕਜੁੱਟ ਹੋਇਆ ਕੈਂਟ ਹਲਕਾ, ਵਿਧਾਨ ਸਭਾ ਪਹੁੰਚਾਉਣ ਦਾ ਲਿਆ ਸੰਕਲਪ

ਜਲੰਧਰ ਅੱਜ ਮਿਤੀ 5 ਅਗਸਤ (ਸੋਨੂੰ) ਜਲੰਧਰ ਕੈਂਟ ਵਿਧਾਨ ਸਭਾ ਖੇਤਰ ਵਿੱਚ ਰਾਜਵਿੰਦਰ ਕੌਰ ਥਿਆੜਾ ਨੂੰ ਵੱਡਾ ਸਿਆਸੀ ਸਮਰਥਨ ਮਿਲਿਆ ਹੈ। ਹਲਕੇ ਦੇ 50 ਵਿੱਚੋਂ 45 ਸਰਪੰਚਾਂ, 8 ਕੌਂਸਲਰਾਂ, 11 ਬਲਾਕ ਪ੍ਰਧਾਨਾਂ, 10 ਬਲਾਕ ਸੰਮਤੀ ਮੈਂਬਰਾਂ ਅਤੇ 2 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਇੱਕਜੁੱਟ ਹੋ ਕੇ ਰਾਜਵਿੰਦਰ ਕੌਰ ਥਿਆੜਾ ਪ੍ਰਤੀ ਆਪਣਾ ਵਿਸ਼ਵਾਸ ਪ੍ਰਗਟਾਇਆ। ਸਾਰੇ ਜਨਪ੍ਰਤੀਨਿਧੀਆਂ ਨੇ ਉਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਜਿਤਾ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਸੀਟ ਪਾਉਣ ਅਤੇ ਰਾਜਵਿੰਦਰ ਕੌਰ ਥਿਆੜਾ ਨੂੰ ਭਾਰੀ ਵੋਟਾਂ ਨਾਲ ਵਿਧਾਨ ਸਭਾ ਭੇਜਣ ਦਾ ਭਰੋਸਾ ਦਿੱਤਾ। ਵੱਡੇ ਫਰਕ ਨਾਲ ਜਿੱਤ ਦਿਵਾਉਣ ਦਾ ਕੀਤਾ ਦਾਅਵਾ ।
ਮੀਟਿੰਗ ਦੌਰਾਨ ਮੌਜੂਦ ਸਰਪੰਚਾਂ ਅਤੇ 'ਆਪ' ਸਮਰਥਕਾਂ ਨੇ ਕਿਹਾ ਕਿ ਉਹ ਜਲੰਧਰ ਕੈਂਟ ਹਲਕੇ ਵਿੱਚ ਪੂਰੀ ਤਾਕਤ ਨਾਲ ਚੋਣ ਪ੍ਰਚਾਰ ਚਲਾਉਣਗੇ ਅਤੇ ਰਾਜਵਿੰਦਰ ਕੌਰ ਥਿਆੜਾ ਨੂੰ ਵੱਡੇ ਫਰਕ ਨਾਲ ਜਿੱਤਾ ਕੇ ਵਿਧਾਨ ਸਭਾ ਭੇਜਣਗੇ। ਖੇਤਰ ਦੇ ਵਿਕਾਸ ਅਤੇ ਜਨਤਾ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ।
ਰਾਜਵਿੰਦਰ ਕੌਰ ਥਿਆੜਾ ਨੇ ਜਤਾਇਆ ਧੰਨਵਾਦ
ਰਾਜਵਿੰਦਰ ਕੌਰ ਥਿਆੜਾ ਨੇ ਸਾਰੇ ਜਨਪ੍ਰਤੀਨਿਧੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲਿਆ ਇਹ ਸਮਰਥਨ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਹੋਰ ਵਧਾਉਂਦਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਨਤਾ ਅਤੇ ਖੇਤਰ ਦੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਹਰ ਵਰਗ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਚੁੱਕਿਆ ਜਾਵੇਗਾ।
ਚੋਣਾਂ ਤੋਂ ਪਹਿਲਾਂ ਵਧੀ ਸਿਆਸੀ ਸਰਗਰਮੀ
ਜਲੰਧਰ ਕੈਂਟ ਵਿਧਾਨ ਸਭਾ ਖੇਤਰ ਵਿੱਚ ਚੋਣ ਮਾਹੌਲ ਹੌਲੀ-ਹੌਲੀ ਗਰਮਾਉਣ ਲੱਗਾ ਹੈ। ਅਜਿਹੇ ਸਮੇਂ ਵਿੱਚ ਵੱਡੀ ਗਿਣਤੀ ਵਿੱਚ ਸਰਪੰਚਾਂ, ਕੌਂਸਲਰਾਂ ਅਤੇ ਬਲਾਕ ਪੱਧਰ ਦੇ ਨੁਮਾਇੰਦਿਆਂ ਦਾ ਰਾਜਵਿੰਦਰ ਕੌਰ ਥਿਆੜਾ ਦੇ ਸਮਰਥਨ ਵਿੱਚ ਖੁੱਲ੍ਹ ਕੇ ਸਾਹਮਣੇ ਆਉਣਾ ਰਾਜਨੀਤਿਕ ਤੌਰ 'ਤੇ ਅਹਿਮ ਮੰਨਿਆ ਜਾ ਰਿਹਾ ਹੈ। ਇਸ ਨਾਲ ਕੈਂਟ ਹਲਕੇ ਵਿੱਚ ਉਨ੍ਹਾਂ ਦੀਆਂ ਚੋਣ ਤਿਆਰੀਆਂ ਨੂੰ ਵੀ ਮਜ਼ਬੂਤੀ ਮਿਲਣ ਦੀ ਚਰਚਾ ਤੇਜ਼ ਹੋ ਗਈ ਹੈ।

Comments

No comments yet.



Latest News

Number of Visitors - 192055