ਜਲੰਧਰ ਕੈਂਟ ਦੀ ਮੀਟਿੰਗ ਦੌਰਾਨ ਮਹਿਲਾ ਵਰਕਰਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ।
ਅਨੁਰਾਧਾ ਬੰਗਾ ਦੀ ਅਗਵਾਈ ਹੇਠ ਮਹਿਲਾ ਕਾਂਗਰਸ ਦਾ ਕਾਫ਼ਲਾ ਹੋ ਰਿਹਾ ਹੋਰ ਮਜ਼ਬੂਤ,
ਜਲੰਧਰ ਅੱਜ ਮਿਤੀ 30 ਅਗਸਤ (ਸੋਨੂੰ) : ਮਹਿਲਾ ਕਾਂਗਰਸ ਜਲੰਧਰ ਅਰਬਨ ਦੇ ਨਵ ਨਿਯੁਕਤ ਪ੍ਰਧਾਨ ਪ੍ਰੋ. ਅਨੁਰਾਧਾ ਬੰਗਾ ਵੱਲੋਂ ਅੱਜ ਆਪਣੇ ਨਿਵਾਸ ਵਿਖੇ ਜਲੰਧਰ ਕੈਂਟ ਦੀਆਂ ਮਹਿਲਾ ਕਾਂਗਰਸ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾ ਕਾਂਗਰਸ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਮੈਡਮ ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਵਾਨਗੀ ਉਪਰੰਤ ਮੀਟਿੰਗ ਦੌਰਾਨ ਮਹਿਲਾ ਵਰਕਰਾਂ ਨੂੰ ਵੱਖ-ਵੱਖ ਅਹੁਦੇ ਅਤੇ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਪ੍ਰੋ. ਅਨੁਰਾਧਾ ਬੰਗਾ ਨੇ ਕਿਹਾ ਕਿ ਮਹਿਲਾ ਵਰਕਰਾਂ ਦੀ ਮਿਹਨਤ, ਸਰਗਰਮੀ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ।
ਇਸ ਮੌਕੇ ਰਾਖੀ ਸ਼ਰਮਾ, ਸੁਖਵਿੰਦਰ ਕੌਰ, ਐਨੀ ਆਦੀਆ, ਅਮਰਜੀਤ ਕੌਰ, ਸਿਮਰਨ ਕੌਰ, ਸੋਮਾ ਰਾਣੀ ਅਤੇ ਸੁਨੀਤਾ ਰਾਣੀ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ।
ਇਸੇ ਤਰ੍ਹਾਂ ਰਵੀਨਾ ਬੰਗਾ, ਅਮਰਜੀਤ ਕੌਰ ਰੂਬੀ, ਰਜਨੀ ਸ਼ਰਮਾ, ਬਲਜੀਤ ਕੌਰ, ਨੀਲਮ, ਨੇਹਾ, ਸੁਨੀਤਾ ਰਾਣੀ, ਰੀਨਾ ਰਾਣੀ, ਕੁਲਵਿੰਦਰ ਕੌਰ, ਗੁਰਪ੍ਰੀਤ ਕੌਰ ਅਤੇ ਕੁਲਵੰਤ ਕੌਰ ਨੂੰ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ।
ਪ੍ਰੋ. ਅਨੁਰਾਧਾ ਬੰਗਾ ਨੇ ਕਿਹਾ ਕਿ ਮਹਿਲਾ ਕਾਂਗਰਸ ਨਾਲ ਲਗਾਤਾਰ ਨਵੀਆਂ ਮਹਿਲਾਵਾਂ ਜੁੜ ਰਹੀਆਂ ਹਨ ਅਤੇ ਸੰਗਠਨ ਦਾ ਕਾਫ਼ਲਾ ਦਿਨੋਂ-ਦਿਨ ਵੱਡਾ ਤੇ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਮਿਹਨਤੀ ਵਰਕਰ ਨੂੰ ਬਣਦੀ ਜ਼ਿੰਮੇਵਾਰੀ ਦੇ ਕੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਇਸ ਮੌਕੇ ਮੌਜੂਦ ਮਹਿਲਾ ਵਰਕਰਾਂ ਨੇ ਪ੍ਰੋ. ਅਨੁਰਾਧਾ ਬੰਗਾ ਦੀ ਕਾਰਜਸ਼ੈਲੀ ਅਤੇ ਮਹਿਲਾ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਨੁਰਾਧਾ ਬੰਗਾ ਦੀ ਸਰਗਰਮ ਅਗਵਾਈ ਹੇਠ ਜਲੰਧਰ ਮਹਿਲਾ ਕਾਂਗਰਸ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤੀ ਨਾਲ ਅੱਗੇ ਵਧੇਗੀ ਅਤੇ ਨਵੀਆਂ ਬੁਲੰਦੀਆਂ ਹਾਸਲ ਕਰੇਗੀ।
ਪ੍ਰੋ. ਅਨੁਰਾਧਾ ਬੰਗਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਾਰੀਆਂ ਮਿਲ ਕੇ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ, ਵੱਧ ਤੋਂ ਵੱਧ ਮਹਿਲਾਵਾਂ ਨੂੰ ਸੰਗਠਨ ਨਾਲ ਜੋੜਨ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ।





Comments
No comments yet.