जन्माष्टमी पर भाजपा वार्ड इंचार्ज विक्रांत मदान ने शहरवासियों को दी शुभकामनाएं
ਰਾਹੁਲ ਗਾਂਧੀ ਜੀ ਖ਼ਿਲਾਫ਼ ਦਰਜ FIR ਦਾ ਮਹਿਲਾ ਕਾਂਗਰਸ ਵੱਲੋਂ ਸਖ਼ਤ ਵਿਰੋਧ
ਜਲੰਧਰ ਅੱਜ ਮਿਤੀ 3 ਸਤੰਬਰ (ਸੋਨੂੰ) : ਮਹਿਲਾ ਕਾਂਗਰਸ ਜਲੰਧਰ ਅਰਬਨ ਦੀ ਪ੍ਰਧਾਨ ਪ੍ਰੋ. ਅਨੁਰਾਧਾ ਬੰਗਾ ਨੇ ਰਾਹੁਲ ਗਾਂਧੀ ਜੀ ਖ਼ਿਲਾਫ਼ ਦਰਜ ਕੀਤੀ ਗਈ FIR ਦਾ ਸਖ਼ਤ ਵਿਰੋਧ ਕੀਤਾ ਹੈ।
ਪ੍ਰੋ. ਅਨੁਰਾਧਾ ਬੰਗਾ ਨੇ ਕਿਹਾ ਕਿ ਸੱਚ ਅਤੇ ਲੋਕਾਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਆਵਾਜ਼ ਨੂੰ FIR ਰਾਹੀਂ ਦਬਾਉਣ ਦੀ ਕੋਸ਼ਿਸ਼ ਲੋਕਤੰਤਰ ਲਈ ਚਿੰਤਾਜਨਕ ਹੈ। ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਬਜਾਏ ਲੋਕਤੰਤਰ ਵਿੱਚ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮਹਿਲਾ ਕਾਂਗਰਸ ਹਰ ਉਸ ਕਾਰਵਾਈ ਦਾ ਵਿਰੋਧ ਕਰਦੀ ਹੈ ਜੋ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰੇ। ਲੋਕਤੰਤਰ ਵਿੱਚ ਅਸਹਿਮਤੀ ਦਾ ਸਨਮਾਨ ਹੋਣਾ ਚਾਹੀਦਾ ਹੈ ਅਤੇ ਲੋਕਾਂ ਦੇ ਮੁੱਦੇ ਉਠਾਉਣ ਵਾਲੇ ਆਗੂਆਂ ਨੂੰ ਡਰਾਉਣ ਜਾਂ ਦਬਾਉਣ ਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਮਹਿਲਾ ਕਾਂਗਰਸ ਜਲੰਧਰ ਅਰਬਨ ਇਸ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕਰਦੀ ਹੈ। ਧੱਕੇਸ਼ਾਹੀ ਨਹੀਂ ਚੱਲੇਗੀ ਅਤੇ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਕਾਂਗਰਸ ਪਾਰਟੀ ਲੋਕਤੰਤਰ, ਸੰਵਿਧਾਨਕ ਅਧਿਕਾਰਾਂ ਅਤੇ ਇਨਸਾਫ਼ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
Comments
No comments yet.