Sun, 06 Sep 2026
Post Details

ਪ੍ਰੋ. ਅਨੁਰਾਧਾ ਬੰਗਾ ਵਲੋ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ।

ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਏ ਜਾਣ ’ਤੇ ਪ੍ਰੋ. ਅਨੁਰਾਧਾ ਬੰਗਾ ਵੱਲੋਂ ਸਵਾਗਤ ਤੇ ਵਧਾਈ।

ਜਲੰਧਰ, 5 ਸਤੰਬਰ (ਸੋਨੂੰ) : 
ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਸਚਿਨ ਪਾਇਲਟ ਜੀ ਨੂੰ AICC General Secretary In-charge, Punjab ਦੀ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਪ੍ਰੋ. ਅਨੁਰਾਧਾ ਬੰਗਾ, ਪ੍ਰਧਾਨ, ਮਹਿਲਾ ਕਾਂਗਰਸ ਜਲੰਧਰ ਅਰਬਨ ਨੇ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰੋ. ਅਨੁਰਾਧਾ ਬੰਗਾ ਨੇ ਕਿਹਾ ਕਿ ਸਚਿਨ ਪਾਇਲਟ ਇੱਕ ਤਜਰਬੇਕਾਰ, ਊਰਜਾਵਾਨ ਅਤੇ ਨੌਜਵਾਨਾਂ ਵਿੱਚ ਮਜ਼ਬੂਤ ਪਕੜ ਰੱਖਣ ਵਾਲੇ ਆਗੂ ਹਨ। ਉਨ੍ਹਾਂ ਨੂੰ ਪੰਜਾਬ ਦੀ ਜ਼ਿੰਮੇਵਾਰੀ ਮਿਲਣਾ ਪੰਜਾਬ ਕਾਂਗਰਸ ਦੇ ਸੰਗਠਨ ਲਈ ਇੱਕ ਮਹੱਤਵਪੂਰਨ ਅਤੇ ਸਕਾਰਾਤਮਕ ਕਦਮ ਹੈ।

ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੀ ਅਗਵਾਈ, ਤਜਰਬੇ ਅਤੇ ਦੂਰਅੰਦੇਸ਼ੀ ਸੋਚ ਨਾਲ ਪੰਜਾਬ ਵਿੱਚ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤੀ, ਇਕਜੁੱਟਤਾ ਅਤੇ ਨਵੀਂ ਊਰਜਾ ਮਿਲੇਗੀ। ਖ਼ਾਸ ਕਰਕੇ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਮਜ਼ਬੂਤ ਸੰਪਰਕ ਬਣਾਉਣ ਅਤੇ ਨੌਜਵਾਨਾਂ ਤੇ ਮਹਿਲਾਵਾਂ ਦੀ ਪਾਰਟੀ ਵਿੱਚ ਭੂਮਿਕਾ ਨੂੰ ਹੋਰ ਵਧਾਉਣ ਲਈ ਉਨ੍ਹਾਂ ਦੀ ਅਗਵਾਈ ਲਾਭਦਾਇਕ ਸਾਬਤ ਹੋਵੇਗੀ।

ਪ੍ਰੋ. ਅਨੁਰਾਧਾ ਬੰਗਾ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾ ਕਾਂਗਰਸ ਵਰਕਰਾਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸਚਿਨ ਪਾਇਲਟ ਜੀ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਮਹਿਲਾ ਕਾਂਗਰਸ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਉਨ੍ਹਾਂ ਨੇ ਸਚਿਨ ਪਾਇਲਟ ਜੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ।


 

Comments

No comments yet.



Latest News

Number of Visitors - 215904

Share this Post