Sun, 06 Sep 2026
Post Details

ਪ੍ਰੋ. ਅਨੁਰਾਧਾ ਬੰਗਾ ਨੇ ਵਾਰਡ ਨੰਬਰ 39 ਵਿੱਚ ਮਹਿਲਾ ਕਾਂਗਰਸ ਦੀ ਜਬਰਦਸਤ ਮੀਟਿੰਗ ਕੀਤੀ ।

ਮਹਿਲਾ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਵੀ ਸੌਂਪਦੀਆਂ ਪ੍ਰੋ. ਅਨੁਰਾਧਾ ਬੰਗਾ ਨੇ ਮਹਿਲਾਵਾਂ ਦੀ ਸਰਗਰਮ ਭੂਮਿਕਾ ਨਾਲ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ

ਜਲੰਧਰ, 5 ਸਤੰਬਰ (ਸੋਨੂੰ) : ਮਹਿਲਾ ਕਾਂਗਰਸ ਜਲੰਧਰ ਅਰਬਨ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਾਰਡ ਨੰਬਰ 39 ਵਿੱਚ ਇੱਕ ਪ੍ਰਭਾਵਸ਼ਾਲੀ ਅਤੇ ਜੋਸ਼ ਭਰੀ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਪ੍ਰੋ. ਅਨੁਰਾਧਾ ਬੰਗਾ, ਪ੍ਰਧਾਨ, ਮਹਿਲਾ ਕਾਂਗਰਸ ਜਲੰਧਰ ਅਰਬਨ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਮਹਿਲਾ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਮੀਟਿੰਗ ਦਾ ਆਯੋਜਨ ਸੁਖਵਿੰਦਰ ਕੌਰ, ਜਨਰਲ ਸਕੱਤਰ, ਮਹਿਲਾ ਕਾਂਗਰਸ ਜਲੰਧਰ ਕੈਂਟ ਵੱਲੋਂ ਕੀਤਾ ਗਿਆ। ਇਸ ਦੌਰਾਨ ਆਉਣ ਵਾਲੀਆਂ ਚੋਣਾਂ ਵਿੱਚ ਮਹਿਲਾ ਵਰਕਰਾਂ ਦੀ ਅਹਿਮ ਭੂਮਿਕਾ, ਘਰ-ਘਰ ਤੱਕ ਕਾਂਗਰਸ ਦੀਆਂ ਨੀਤੀਆਂ ਅਤੇ ਲੋਕਾਂ ਦੇ ਮੁੱਦਿਆਂ ਨੂੰ ਪਹੁੰਚਾਉਣ ਅਤੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਮਹਿਲਾ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਪ੍ਰੋ. ਅਨੁਰਾਧਾ ਬੰਗਾ ਨੇ ਕਿਹਾ ਕਿ ਮਹਿਲਾਵਾਂ ਕਾਂਗਰਸ ਪਾਰਟੀ ਦੀ ਮਜ਼ਬੂਤ ਰੀੜ੍ਹ ਦੀ ਹੱਡੀ ਹਨ ਅਤੇ ਜੇਕਰ ਮਹਿਲਾ ਸ਼ਕਤੀ ਨੂੰ ਸੰਗਠਿਤ ਕਰਕੇ ਬੂਥ ਅਤੇ ਵਾਰਡ ਪੱਧਰ ਤੱਕ ਸਰਗਰਮ ਕੀਤਾ ਜਾਵੇ ਤਾਂ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਉਨ੍ਹਾਂ ਕਿਹਾ ਕਿ ਮਹਿਲਾ ਕਾਂਗਰਸ ਸਿਰਫ਼ ਸੰਗਠਨ ਨੂੰ ਮਜ਼ਬੂਤ ਕਰਨ ਤੱਕ ਸੀਮਤ ਨਹੀਂ ਰਹੇਗੀ, ਸਗੋਂ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਵੀ ਪੂਰੀ ਤਾਕਤ ਨਾਲ ਉਠਾਏਗੀ। ਉਨ੍ਹਾਂ ਮਹਿਲਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਇਕਜੁੱਟਤਾ, ਮਿਹਨਤ ਅਤੇ ਇਮਾਨਦਾਰੀ ਨਾਲ ਕਾਂਗਰਸ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਲੈ ਕੇ ਜਾਣ।
ਪ੍ਰੋ. ਅਨੁਰਾਧਾ ਬੰਗਾ ਨੇ ਕਿਹਾ ਕਿ ਵਾਰਡ ਨੰਬਰ 39 ਵਿੱਚ ਮਹਿਲਾ ਵਰਕਰਾਂ ਦਾ ਇਹ ਉਤਸ਼ਾਹ ਸਾਬਤ ਕਰਦਾ ਹੈ ਕਿ ਮਹਿਲਾ ਕਾਂਗਰਸ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਸ ਮੌਕੇ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਲਿਆ।

Comments

No comments yet.



Latest News

Number of Visitors - 215904

Share this Post