फगवाड़ा में हथियारबंद युवकों का आतंक! घर के बाहर फायरिंग कर तोड़ा गेट, मौके से बरामद हुए शेल
ਜਲੰਧਰ ਵਿੱਚ 5 ਕਿਲੋ ਹੈਰੋਇਨ ਦੀ ਬਰਾਮਦਗੀ ਨੇ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ’ਤੇ ਖੜ੍ਹੇ ਕੀਤੇ ਸਵਾਲ: ਪ੍ਰੋ. ਅਨੁਰਾਧਾ ਬੰਗਾ
ਜਲੰਧਰ ਅੱਜ ਮਿਤੀ 14 ਸਤੰਬਰ (ਸੋਨੂੰ) : ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ 5 ਕਿਲੋ ਹੈਰੋਇਨ ਅਤੇ 1.50 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪ੍ਰੋ. ਅਨੁਰਾਧਾ ਬੰਗਾ ਨੇ ਕਿਹਾ ਕਿ ਇਹ ਬਰਾਮਦਗੀ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਦੀ ਗੰਭੀਰਤਾ ਨੂੰ ਇੱਕ ਵਾਰ ਫਿਰ ਸਾਹਮਣੇ ਲਿਆਉਂਦੀ ਹੈ। ਪੁਲਿਸ ਮੁਤਾਬਕ ਦੋਵੇਂ ਮੁਲਜ਼ਮ ਫਿਲੌਰ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪ੍ਰੋ. ਬੰਗਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਵੱਡੀ ਸਫਲਤਾ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ 76 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਦੀ ਗੱਲ ਕੀਤੀ ਜਾ ਰਹੀ ਹੈ। ਪਰ ਸਵਾਲ ਇਹ ਹੈ ਕਿ ਜੇਕਰ ਸਰਕਾਰ ਦੀ ਮੁਹਿੰਮ ਇੰਨੀ ਪ੍ਰਭਾਵਸ਼ਾਲੀ ਹੈ ਤਾਂ ਜਲੰਧਰ ਵਿੱਚ ਇੰਨੀ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਖੇਪ ਪਹੁੰਚ ਕਿਵੇਂ ਰਹੀ ਹੈ?
ਉਨ੍ਹਾਂ ਕਿਹਾ ਕਿ ਸਿਰਫ਼ ਨਸ਼ਾ ਫੜਨ ਅਤੇ ਛੋਟੇ ਪੱਧਰ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਨਾਲ “ਯੁੱਧ ਨਸ਼ਿਆਂ ਵਿਰੁੱਧ” ਸਫਲ ਨਹੀਂ ਹੋਵੇਗਾ। ਸਰਕਾਰ ਅਤੇ ਪੁਲਿਸ ਨੂੰ ਦੱਸਣਾ ਪਵੇਗਾ ਕਿ ਨਸ਼ੇ ਦੀਆਂ ਵੱਡੀਆਂ ਖੇਪਾਂ ਪੰਜਾਬ ਅਤੇ ਜਲੰਧਰ ਤੱਕ ਪਹੁੰਚਾਉਣ ਵਾਲੇ ਅਸਲ ਸਪਲਾਇਰ ਕੌਣ ਹਨ ਅਤੇ ਉਨ੍ਹਾਂ ਤੱਕ ਕਦੋਂ ਪਹੁੰਚ ਕੀਤੀ ਜਾ ਰਹੀ ਹੈ।
ਪੁਲਿਸ ਦੀ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਪ੍ਰੋ. ਬੰਗਾ ਨੇ ਕਿਹਾ ਕਿ ਜੇਕਰ ਨਸ਼ਾ ਤਸਕਰੀ ਦਾ ਨੈੱਟਵਰਕ ਲਗਾਤਾਰ ਚੱਲ ਰਿਹਾ ਹੈ ਤਾਂ ਸਿਰਫ਼ ਨਾਕੇ ਲਗਾਉਣ ਅਤੇ ਬਰਾਮਦਗੀ ਕਰਨ ਦੀ ਬਜਾਏ ਪੂਰੇ ਨੈੱਟਵਰਕ ਦੀਆਂ ਜੜ੍ਹਾਂ ਤੱਕ ਪਹੁੰਚਣਾ ਜ਼ਰੂਰੀ ਹੈ। ਤਾਜ਼ਾ ਮਾਮਲੇ ਵਿੱਚ ਵੀ ਪੁਲਿਸ ਵੱਲੋਂ ਮੁਲਜ਼ਮਾਂ ਦੇ ਅੱਗੇ-ਪਿੱਛੇ ਦੇ ਲਿੰਕਾਂ ਦੀ ਜਾਂਚ ਕਰਨ ਦੀ ਗੱਲ ਕਹੀ ਗਈ ਹੈ।
ਉਨ੍ਹਾਂ ਪੰਜਾਬ ਸਰਕਾਰ ਤੋਂ ਪੁੱਛਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਦੇ ਇੰਨੇ ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਦੇ ਨੌਜਵਾਨਾਂ ਤੱਕ ਨਸ਼ਾ ਪਹੁੰਚ ਕਿਵੇਂ ਰਿਹਾ ਹੈ? ਸਰਕਾਰ ਨੂੰ ਸਿਰਫ਼ ਗ੍ਰਿਫ਼ਤਾਰੀਆਂ ਦੇ ਅੰਕੜੇ ਦੱਸਣ ਦੀ ਬਜਾਏ ਇਹ ਵੀ ਦੱਸਣਾ ਚਾਹੀਦਾ ਹੈ ਕਿ ਨਸ਼ੇ ਦੀ ਸਪਲਾਈ ਲਾਈਨ ਕਿੰਨੀ ਟੁੱਟੀ ਹੈ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਜ਼ਮੀਨੀ ਪੱਧਰ ’ਤੇ ਕੀ ਨਤੀਜੇ ਨਿਕਲੇ ਹਨ।
ਪ੍ਰੋ. ਅਨੁਰਾਧਾ ਬੰਗਾ ਨੇ ਕਿਹਾ ਕਿ “ਪੰਜਾਬ ਦੀ ਹਰ ਮਾਂ ਆਪਣੇ ਬੱਚੇ ਨੂੰ ਨਸ਼ੇ ਤੋਂ ਬਚਾਉਣਾ ਚਾਹੁੰਦੀ ਹੈ। ਸਰਕਾਰ ਨੂੰ ਇਸ਼ਤਿਹਾਰਾਂ ਅਤੇ ਦਾਅਵਿਆਂ ਤੋਂ ਅੱਗੇ ਵਧ ਕੇ ਜ਼ਮੀਨੀ ਪੱਧਰ ’ਤੇ ਨਸ਼ੇ ਦੀ ਸਪਲਾਈ ਰੋਕਣੀ ਪਵੇਗੀ। ਵੱਡੇ ਤਸਕਰਾਂ ਅਤੇ ਪੂਰੇ ਨੈੱਟਵਰਕ ’ਤੇ ਕਾਰਵਾਈ ਹੋਵੇ, ਨੌਜਵਾਨਾਂ ਲਈ ਇਲਾਜ ਅਤੇ ਪੁਨਰਵਾਸ ਦੀਆਂ ਸਹੂਲਤਾਂ ਵਧਾਈਆਂ ਜਾਣ ਅਤੇ ਲੋਕਾਂ ਨੂੰ ਇਸ ਮੁਹਿੰਮ ਦੇ ਅਸਲ ਨਤੀਜੇ ਦੱਸੇ ਜਾਣ।”





Comments
No comments yet.