ਸਾਬਕਾ ਮੰਤਰੀ ਭਗਤ ਚੁੰਨੀ ਲਾਲ ਜੀ ਦੀ ਸ਼ਰਧਾਂਜਲੀ ਸਭਾ 20 ਸਤੰਬਰ ਦਿਨ ਐਤਵਾਰ ਬਸਤੀ ਪੀਰ ਨੂੰ MS ਫਾਰਮ ਵਿਖੇ ਹੋਵੇਗੀ ।
ਪੰਜਾਬ ਵਿਚ ਲਗਾਏ ਜਾ ਰਹੇ ਅਣ ਐਲਾਨੇ ਬਿਜਲੀ ਕੱਟਾ ਸਬੰਧੀ ਮਾਣਯੋਗ ਮੁੱਖ ਇੰਜਨੀਅਰ ਦਫ਼ਤਰ ਅੱਗੇ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਕੀਤਾ ਰੋਸ ਪ੍ਰਦਰਸ਼ਨ
ਪ੍ਰਦਰਸ਼ਨ ਤੋਂ ਬਾਅਦ ਅਕਾਲੀ ਸ਼ਹਿਰੀ ਦੇ ਜ਼ਿਲਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਮੁੱਖ ਇੰਜਨੀਅਰ ਸਰਬਜੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ।
ਜਲੰਧਰ 16 ਸਤੰਬਰ (ਸੋਨੂੰ) : ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰ ਅਣ ਐਲਾਨੇ ਲਗਾਏ ਜਾ ਰਹੇ ਬਿਜਲੀ ਕੱਟਾ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਵਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਬਿਜਲੀ ਦਫਤਰ ਸ਼ਕਤੀ ਸਦਨ ਵਿਖੇ ਰੋਸ ਪ੍ਰਦਰਸ਼ਨ ਕੀਤਾ ਤੇ ਧਰਨਾ ਲਾਇਆ ਗਿਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਦਾ ਪੁਤਲਾ ਫੂਕਿਆ ਗਿਆ।ਉਪਰੰਤ ਮਾਣਯੋਗ ਮੁੱਖ ਇੰਜਨੀਅਰ ਸਰਬਜੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਇਕਬਾਲ ਸਿੰਘ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਪੰਜਾਬ ਵਿਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਕਈ ਕਸਬਿਆਂ, ਸ਼ਹਿਰਾਂ ਵਿਚ ਕਈ ਕਈ ਘੰਟਿਆਂ ਦੇ ਕੱਟ ਲਗ ਰਹੇ ਹਨ। ਜਿਸ ਕਾਰਨ ਜਿਥੇ ਘਰੇਲੂ ਹਾਲਾਤ ਤਾਂ ਤਰਸਯੋਗ ਬਣੇ ਹੋਏ ਹਨ ਉਥੇ ਸਮੂੱਚੇ ਰੂਪ ਵਿਚ ਇਹ ਸਥਿਤੀ ਹਰ ਤਰ੍ਹਾਂ ਦੇ ਉਤਪਾਦਨ ਤੇ ਅਸਰ ਅੰਦਾਜ਼ ਹੋ ਰਹੀ ਹੈ। ਮਾੜੇ ਪ੍ਰਬੰਧਾਂ ਕਾਰਨ ਪੰਜਾਬ ਦਾ ਹਰ ਵਰਗ ਘਰੇਲੂ ਖ਼ਪਤਕਾਰ,ਵਪਾਰੀ, ਉਦਯੋਗਪਤੀ ਅਤੇ ਕਿਸਾਨ ਪੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਤੇ ਆਮ ਜਨਤਾ ਤ੍ਰਾਅ ਤ੍ਰਾਅ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਭਿਆਨਕ ਬਿਜਲੀ ਕੱਟ ਕੋਈ ਅਚਾਨਕ ਨਹੀਂ ਹਨ, ਇਹ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਮਾੜੀ ਯੋਜਨਾਬੰਦੀ ਅਤੇ ਪ੍ਰਸ਼ਾਸਕੀ ਅਯੋਗਤਾ ਦਾ ਨਤੀਜਾ ਹੈ। ਬਿਜਲੀ ਸੰਕਟ ਦੇ ਘਾਟੇ ਨੂੰ ਪੂਰਾ ਕਰਨ ਲਈ ਬਦਲਵੀਆਂ ਯੋਜਨਾਵਾਂ ਬਨਾਉਣ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਅਸਫ਼ਲ ਹੋ ਗਈ ਹੈ।
ਦਿੱਲੀ ਅਤੇ ਪੰਜਾਬ ਚ ਬੈਠੇ ਆਮ ਆਦਮੀ ਪਾਰਟੀ ਦੇ ਆਗੂ ਚੌਵੀਂ ਘੰਟੇ ਬਿਜਲੀ ਦੇਣ ਦੇ ਵਾਅਦੇ ਕਰ ਰਹੇ ਸਨ। ਪਰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਬਣਵਾਏ ਗਏ ਥਰਮਲ ਪਲਾਂਟ ਬੰਦ ਕਰ ਦਿੱਤੇ ਹਨ। ਅੱਜ ਭਗਵੰਤ ਮਾਨ ਸਰਕਾਰ ਦੀਆਂ ਨਿਕੰਮੀਆਂ ਨਿਰੰਤਰ ਕਾਰਗੁਜ਼ਾਰੀਆਂ ਕਾਰਨ ਪੰਜਾਬ ਦੀ ਜਨਤਾ ਪ੍ਰੇਸ਼ਾਨ ਹੈ।
ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਬਿਜਲੀ ਸਪਲਾਈ ਦੇਣ ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਪੰਜਾਬ ਸਰਕਾਰ ਇਸ ਗੰਭੀਰ ਮਸਲੇ ਨੂੰ ਤੁਰੰਤ ਹਲ ਕਰਕੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਦਾ ਮਸਲਾ ਜਲਦੀ ਹਲ ਨਾ ਕੀਤਾ ਤਾਂ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ ਜਿਸ ਦੀ ਜ਼ੁਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਸ ਮੌਕੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ, ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ, ਅੰਮ੍ਰਿਤ ਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ, ਐਡਵੋਕੇਟ ਵਿਨੋਦ ਕੌਲ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਮਨੀਸ਼ ਗਿੱਲ, ਜਸਬੀਰ ਸਿੰਘ ਵਾਲੀਆ, ਸ਼ਮਸ਼ੇਰ ਸਿੰਘ ਢੀਂਡਸਾ,ਜਸਬੀਰ ਸਿੰਘ ਲਾਡੀ, ਹਰਪ੍ਰੀਤ ਸਿੰਘ ਸਚਦੇਵਾ, ਗੁਰਜੀਤ ਸਿੰਘ ਪੋਪਲੀ,ਪ੍ਰਮਦੀਪ ਸਿੰਘ ਗੁੰਬਰ, ਚਰਨਜੀਤ ਸਿੰਘ ਲੁਬਾਣਾ, ਗੁਰਦੇਵ ਸਿੰਘ ਹੈਪੀ, ਜਸਪ੍ਰੀਤ ਸਿੰਘ ਚੌਹਾਨ,ਗੋਰਵ ਭਗਤ, ਅਰਜਨ ਬੈਹਲ,ਡਾ ਰਘਬੀਰ ਸਿੰਘ, ਜਸਕੀਰਤ ਸਿੰਘ ਜੱਸੀ,ਗੁਰਮੀਤ ਸਿੰਘ ਬਾਵਾ, ਗੁਰਬਿੰਦਰ ਸਿੰਘ ਜੱਜ,ਜਸਪ੍ਰੀਤ ਸਿੰਘ ਜੱਸੀ, ਗੁਰਪ੍ਰੀਤ ਸਿੰਘ ਸਚਦੇਵਾ, ਜਗਦੀਪ ਸਿੰਘ ਸੈਣੀ,ਮਨਦੀਪ ਅਰੋੜਾ, ਕੁਲਬੀਰ ਸਿੰਘ ਢਿੱਲੋਂ, ਹਰੀਸ਼ ਹੈਪੀ,ਸਤਪਾਲ ਸਿੰਘ, ਧਰਮਵੀਰ,ਵਿਨੈ ਕੁਮਾਰ, ਰਾਮਪਾਲ, ਪ੍ਰਵੇਜ਼, ਹਨੀ ਮੱਲ, ਰਮੇਸ਼ ਕੁਮਾਰ,ਜੁਝਾਰ ਸਿੰਘ,ਹਰਜਿੰਦਰ ਸਿੰਘ ਪੱਡਾ, ਬਲਜੀਤ ਸਿੰਘ, ਵੰਸ਼,ਬੀਬੀ ਰੀਟਾ ਕੌਰ, ਜਸਵਿੰਦਰ ਕੌਰ ਕੰਬੋਜ, ਸਿਮਰਨ ਕੌਰ ਕੰਬੋਜ, ਮਮਤਾ ਗੁਪਤਾ, ਸੰਧਿਆ, ਕਲਾਵਤੀ , ਚੰਪਾ ਦੇਵੀ, ਰੀਨਾ ਕੁਮਾਰੀ, ਛੀਨਾਂ
ਆਦਿ ਹਾਜ਼ਰ ਸਨ।





Comments
No comments yet.