ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਜਾਵੇਗਾ।
ਮੀਰੀ ਪੀਰੀ ਖਾਲਸਾ ਮਾਰਚ ਦਾ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਕੀਤਾ ਜਾਵੇਗਾ ਨਿੱਘਾ ਸਵਾਗਤ ਕੀਤਾ ਜਾਵੇਗਾ ।
ਜਲੰਧਰ 18 ਸਤੰਬਰ (ਸੋਨੂੰ) : ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ, ਧਰਮ ਪ੍ਰਚਾਰ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਸਜਾਏ ਗਏ ਮੀਰੀ ਪੀਰੀ ਖਾਲਸਾ ਮਾਰਚ ਸਬੰਧੀ ਮਨਿੰਦਰਪਾਲ ਸਿੰਘ ਗੁੰਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ 19 ਸਤੰਬਰ ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ ਤਕਰੀਬਨ 3 ਵਜੇ ਜਲੰਧਰ ਪਹੁੰਚਣ ਤੇ ਚੌਗਿਟੀ ਬਾਈਪਾਸ(ਪੁਲ ਚੜ੍ਹਨ ਤੋਂ ਪਹਿਲਾਂ)
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਮੀਰੀ ਪੀਰੀ ਖਾਲਸਾ ਮਾਰਚ 'ਚ ਸ਼ਾਮਲ ਸੰਗਤਾਂ ਦਾ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਤੇ ਸਮੂਹ ਸੰਗਤਾਂ ਵਲੋਂ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਜਾਵੇਗਾ।
ਉਕਤ ਪ੍ਰੋਗਰਾਮ ਅਨੁਸਾਰ ਸਮੂਹ ਸੰਗਤਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਹੈ ਜੀ।





Comments
No comments yet.