ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਜਲੰਧਰ ’ਚ “ ਪੰਜਾਬ ਸਿਟੀ ਕੰਪੋਸਟ ਪ੍ਰਾਜੈਕਟ “ ਦੀ ਸ਼ੁਰੂਆਤ
ਲੋਕਾਂ ਨੂੰ ਪ੍ਰਾਜੈਕਟ ਤਹਿਤ ਕੂੜੇ ਤੋਂ ਤਿਆਰ ਖਾਦ ਦੀਆਂ ਥੈਲੀਆਂ ਵੰਡੀਆਂ
ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ, ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
ਜਲੰਧਰ, 28 ਸਤੰਬਰ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਵੀਰਵਾਰ ਨੂੰ ਜਲੰਧਰ ’ਚ ਪੰਜਾਬ ਸਿਟੀ ਕੰਪੋਸਟ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਪ੍ਰਾਜੈਕਟ ਤਹਿਤ ਕੂੜੇ ਤੋਂ ਤਿਆਰ ਕੀਤੀ ਖਾਦ ਦੀਆਂ ਥੈਲੀਆਂ ਵੰਡੀਆਂ।
ਸਥਾਨਕ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।
ਪ੍ਰਾਜੈਕਟ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਿਟੀ ਕੰਪੋਸਟ ਪ੍ਰਾਜੈਕਟ ਤਹਿਤ ਨਗਰ ਨਿਗਮਾਂ ਵਿੱਚ ਆਉਣ ਵਾਲੇ ਖੇਤਰ ਦੇ ਕੂੜੇ ਨੂੰ ਪ੍ਰੋਸੈੱਸ ਕਰਕੇ ਖਾਦ ਬਣਾਈ ਜਾਂਦੀ ਹੈ ਤਾਂ ਜੋ ਸ਼ਹਿਰਾਂ ਵਿੱਚੋਂ ਕੂੜੇ ਦੀ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਵਿਗਿਆਨਕ ਢੰਗ ਨਾਲ ਟੈਸਟਡ ਇਹ ਖਾਦ ਫਲਾਂ ਅਤੇ ਸਬਜ਼ੀਆਂ ਲਈ ਵਰਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਨਗਰ ਨਿਗਮ ਜਲੰਧਰ ਅਧੀਨ 4 ਪਲਾਂਟ ਕੰਮ ਰਹੇ ਹਨ, ਜਿਨ੍ਹਾਂ ਰਾਹੀਂ ਰੋਜ਼ਾਨਾ 10 ਟਨ ਕੂੜੇ ਦੀ ਪ੍ਰੋਸੈਸਿੰਗ ਕਰਕੇ ਖਾਦ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਅਜਿਹੇ ਹੋਰ ਪਲਾਂਟ ਲਗਾਏ ਜਾਣਗੇ, ਜਿਸ ਨਾਲ ਸ਼ਹਿਰਾਂ ਨੂੰ ਕੂੜਾ ਮੁਕਤ ਕਰਨ ਵਿੱਚ ਮਦਦ ਮਿਲੇਗੀ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਵਿੱਚ ਨਗਰ ਨਿਗਮ ਜਲੰਧਰ ਵੱਲੋਂ ਲਗਾਈ ਸਟਾਲ ਤੋਂ ਲੋਕਾਂ ਨੂੰ ਪ੍ਰਾਜੈਕਟ ਤਹਿਤ ਖਾਦ ਦੀਆਂ ਥੈਲੀਆਂ ਵੰਡ ਵੀ ਕੀਤੀ ਗਈ।
ਕੈਬਨਿਟ ਮੰਤਰੀ ਨੇ ਮੇਲੇ ਲਈ ਮੰਦਿਰ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ ਅਤੇ ਇਨ੍ਹਾਂ ਸਮਾਗਮਾਂ ਨੂੰ ਸਾਰਿਆਂ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਜਿਥੇ ਆਪਸੀ ਸਾਂਝੀਵਾਲਤਾ ਦਾ ਪ੍ਰਤੀਕ ਹਨ ਉਥੇ ਪ੍ਰੇਰਨਾ ਅਤੇ ਸਕਾਰਾਤਮਕਤਾ ਦਾ ਸੋਮਾ ਵੀ ਹਨ।
ਕੈਪਸ਼ਨਾਂ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਵੀਰਵਾਰ ਨੂੰ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੌਰਾਨ ਲੋਕਾਂ ਨੂੰ ਖਾਦ ਦੀਆਂ ਥੈਲੀਆਂ ਵੰਡ ਕਰਕੇ ਜਲੰਧਰ ’ਚ ਪੰਜਾਬ ਸਿਟੀ ਕੰਪੋਸਟ ਪ੍ਰਾਜੈਕਟ ਦੀ ਸ਼ੁਰੂਆਤ ਕਰਦੇ ਹੋਏ ।






Login first to enter comments.