Thu, 05 Nov 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਸੁਣਵਾਈ ਨਾ ਹੋਣ ’ਤੇ ਡੀ.ਸੀ. ਦਫ਼ਤਰ ਬਾਹਰ ਨੌਜਵਾਨ ਵੱਲੋਂ ਜ਼ਹਿਰ ਖਾਣਾ ਬੇਹੱਦ ਸ਼ਰਮਨਾਕ : ਪ੍ਰੋ ਅਨੁਰਾਧਾ ਬੰਗਾ 

ਕੀ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਦਾ ਇਹੀ ਹਸ਼ਰ ਹੋਵੇਗਾ? — ਅਨੁਰਾਧਾ ਬੰਗਾ

ਜਲੰਧਰ: ਅੱਜ ਮਿਤੀ 21 ਸਤੰਬਰ (ਸੋਨੂੰ) : ਪਿੰਡ ਨਮੋਲ ਦੇ ਨੌਜਵਾਨ ਜਗਸੀਰ ਸਿੰਘ ਵੱਲੋਂ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ (DC) ਦਫ਼ਤਰ ਦੇ ਬਾਹਰ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਤੇ ਡੂੰਘੀ ਚਿੰਤਾ ਅਤੇ ਰੋਸ ਪ੍ਰਗਟ ਕਰਦਿਆਂ ਅਨੁਰਾਧਾ ਬੰਗਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅੱਜ ਅਜਿਹੇ ਹਾਲਾਤ ਬਣ ਚੁੱਕੇ ਹਨ ਕਿ ਨਸ਼ਾ ਤਸਕਰ ਸ਼ਰੇਆਮ ਘੁੰਮ ਰਹੇ ਹਨ, ਜਦਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਆਮ ਨਾਗਰਿਕਾਂ ਨੂੰ ਮੌਤ ਦੇ ਮੂੰਹ ਵੱਲ ਧੱਕਿਆ ਜਾ ਰਿਹਾ ਹੈ।
ਅਨੁਰਾਧਾ ਬੰਗਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਗਸੀਰ ਸਿੰਘ ਨੇ ਆਪਣੇ ਪਿੰਡ ਵਿੱਚ ਸ਼ਰੇਆਮ ਵਿਕ ਰਹੇ ਨਸ਼ੇ ਵਿਰੁੱਧ ਪੁਲਿਸ ਅਤੇ ਪ੍ਰਸ਼ਾਸਨ ਕੋਲ ਵਾਰ-ਵਾਰ ਸ਼ਿਕਾਇਤਾਂ ਦਰਜ ਕਰਵਾਈਆਂ ਸਨ। ਪਰ ਅਫ਼ਸੋਸ ਦੀ ਗੱਲ ਹੈ ਕਿ ਤਸਕਰਾਂ 'ਤੇ ਸਖ਼ਤ ਕਾਰਵਾਈ ਕਰਨ ਦੀ ਬਜਾਏ ਸ਼ਿਕਾਇਤਕਰਤਾ 'ਤੇ ਹੀ ਦਬਾਅ ਬਣਾਇਆ ਗਿਆ। ਜਦੋਂ ਹਰ ਪਾਸਿਓਂ ਇਨਸਾਫ਼ ਦੀ ਉਮੀਦ ਖ਼ਤਮ ਹੋ ਗਈ ਤਾਂ ਨਿਰਾਸ਼ ਹੋ ਕੇ ਉਸ ਨੂੰ ਪ੍ਰਸ਼ਾਸਨਿਕ ਦਫ਼ਤਰ ਦੇ ਬਾਹਰ ਇਹ ਖ਼ੌਫ਼ਨਾਕ ਕਦਮ ਚੁੱਕਣਾ ਪਿਆ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੰਗਰੂਰ ਦੇ ਪਿੰਡ ਤੂਰ ਵਣਜਾਰਾ ਵਿਖੇ ਨਸ਼ਿਆਂ ਖ਼ਿਲਾਫ਼ ਡਟਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਜਗਸੀਰ ਸਿੰਘ ਦਾ ਇਹ ਕਦਮ ਦਰਸਾਉਂਦਾ ਹੈ ਕਿ ਸਰਕਾਰ ਦੀ ਨੱਕ ਹੇਠ ਕੀ ਕੁਝ ਵਾਪਰ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਸਾਰਾ ਘਟਨਾਕ੍ਰਮ ਮੁੱਖ ਮੰਤਰੀ ਦੇ ਆਪਣੇ ਗ੍ਰਹਿ ਜ਼ਿਲ੍ਹੇ ਵਿੱਚ ਵਾਪਰ ਰਿਹਾ ਹੈ। ਜੇਕਰ ਮੁੱਖ ਮੰਤਰੀ ਦੇ ਆਪਣੇ ਇਲਾਕੇ ਵਿੱਚ ਹੀ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕ ਸੁਰੱਖਿਅਤ ਨਹੀਂ ਹਨ, ਤਾਂ ਬਾਕੀ ਪੰਜਾਬ ਵਿੱਚ ਆਮ ਲੋਕਾਂ ਦੀ ਸੁਰੱਖਿਆ ਦੀ ਕੀ ਗਾਰੰਟੀ ਰਹਿ ਜਾਂਦੀ ਹੈ?
ਅਨੁਰਾਧਾ ਬੰਗਾ ਨੇ ਸਰਕਾਰ ਤੋਂ ਸਿੱਧਾ ਸਵਾਲ ਪੁੱਛਦਿਆਂ ਕਿਹਾ, "ਕੀ ਸੱਤਾ ਵਿੱਚ ਆਉਣ ਤੋਂ ਪਹਿਲਾਂ 4 ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੇ ਦਾਅਵੇ ਸਿਰਫ਼ ਖੋਖਲੇ ਸਾਬਤ ਹੋਏ ਹਨ? ਕੀ ਹੁਣ ਪੰਜਾਬ ਵਿੱਚ ਚਿੱਟੇ ਅਤੇ ਨਸ਼ੇ ਵਿਰੁੱਧ ਬੋਲਣ ਵਾਲੇ ਹਰ ਵਿਅਕਤੀ ਦਾ ਇਹੀ ਹਸ਼ਰ ਹੋਵੇਗਾ? ਕੀ ਸਰਕਾਰ ਨੇ ਨਸ਼ਾ ਤਸਕਰਾਂ ਅੱਗੇ ਪੂਰੀ ਤਰ੍ਹਾਂ ਗੋਡੇ ਟੇਕ ਦਿੱਤੇ ਹਨ?"
ਅੰਤ ਵਿੱਚ ਉਨ੍ਹਾਂ ਮੰਗ ਕੀਤੀ ਕਿ:
 * ਜਗਸੀਰ ਸਿੰਘ ਨੂੰ ਤੁਰੰਤ ਸਰਵੋਤਮ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਉਸ ਦੇ ਪਰਿਵਾਰ ਨੂੰ ਮੁਕੰਮਲ ਸੁਰੱਖਿਆ ਦਿੱਤੀ ਜਾਵੇ।
 * ਜਿਨ੍ਹਾਂ ਅਧਿਕਾਰੀਆਂ ਨੇ ਉਸ ਦੀਆਂ ਸ਼ਿਕਾਇਤਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਕਾਰਵਾਈ ਨਹੀਂ ਕੀਤੀ, ਉਨ੍ਹਾਂ ਦੀ ਜਵਾਬਦੇਹੀ ਤੈਅ ਕਰਕੇ ਸਖ਼ਤ ਕਾਰਵਾਈ ਹੋਵੇ।
 * ਪਿੰਡ ਵਿੱਚ ਨਸ਼ਾ ਵੇਚਣ ਵਾਲੇ ਤਸਕਰਾਂ ਅਤੇ ਉਨ੍ਹਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣ।

 

Comments

No comments yet.



Latest News

Number of Visitors - 268050

Share this Post