मानवाधिकार जागरूकता और समाजसेवा के लिए डॉ. करण सोनी सम्मानित
ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ. ਇਕਬਾਲ ਸਿੰਘ ਢੀਂਡਸਾ ਅਤੇ ਯੂਥ ਅਕਾਲੀ ਦਲ ਜਲੰਧਰ ਦੇ ਪ੍ਰਧਾਨ ਸ. ਅੰਮ੍ਰਿਤ ਬੀਰ ਨੇ ਸਾਥੀਆਂ ਸਮੇਤ ਸਰਕਾਰ ਸਹਿਤ ਨਮਨ ਕੀਤਾ ।
ਜਲੰਧਰ, 28 ਸਤੰਬਰ: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਅਤੇ ਯੂਥ ਅਕਾਲੀ ਦਲ ਜਲੰਧਰ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਨਮਨ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ. ਇਕਬਾਲ ਸਿੰਘ ਢੀਂਡਸਾ ਅਤੇ ਯੂਥ ਅਕਾਲੀ ਦਲ ਜਲੰਧਰ ਦੇ ਪ੍ਰਧਾਨ ਸ. ਅੰਮ੍ਰਿਤ ਬੀਰ ਸਿੰਘ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਕੁਰਬਾਨੀ ਅਤੇ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ।
ਸ. ਇਕਬਾਲ ਸਿੰਘ ਢੀਂਡਸਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਨੇ ਆਪਣੀ ਨੌਜਵਾਨ ਉਮਰ ਵਿੱਚ ਦੇਸ਼ ਅਤੇ ਲੋਕਾਂ ਲਈ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਦਾ ਜੀਵਨ ਅਤੇ ਵਿਚਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣੇ ਰਹਿਣਗੇ।
ਸ. ਅੰਮ੍ਰਿਤ ਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਨਿਡਰਤਾ, ਦੇਸ਼ ਪ੍ਰਤੀ ਸਮਰਪਣ ਅਤੇ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਅਤੇ ਯੂਥ ਅਕਾਲੀ ਦਲ ਜਲੰਧਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਕੋਟਿ-ਕੋਟਿ ਪ੍ਰਣਾਮ।
ਇਸ ਮੌਕੇ ਵਿਨੋਦ ਕੌਲ, ਮੁਨੀਸ਼ ਗਿੱਲ, ਸਵੀਟੀ ਸਿੰਘ, ਨੀਲਾ ਮਹਿਲ, ਜਸਵਿੰਦਰ ਕੌਰ, ਰੀਟਾ ਮਲਹੋਤਰਾ, ਅਮਰਜੀਤ ਸਿੰਘ ਬਸਰਾ, ਅਰਜੁਨ ਬਹਿਲ, ਗੁਰਪ੍ਰੀਤ ਸਿੰਘ ਸਚਦੇਵਾ, ਅਮਿਤ ਮੈਨੀ, ਤਜਿੰਦਰ ਸਿੰਘ, ਮਨਦੀਪ ਅਰੋੜਾ, ਗੌਰਵ ਭਗਤ, ਪਰਮਦੀਪ ਸਿੰਘ ਅਤੇ ਰਿੱਕੀ ਸਮੇਤ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।





Comments
No comments yet.