लड़कियों की सेहत पर सुप्रीम कोर्ट सख्त, सभी स्कूलों में मेन्स्ट्रुअल सुविधा अनिवार्य
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸੜਕੀ ਅਤੇ ਪਾਣੀ-ਸੀਵਰੇਜ਼ ਦੇ ਪ੍ਰਾਜੈੱਕਟਾਂ ਦੇ ਨੀਂਹ ਪੱਥਰ ਰੱਖੇ
6 ਪਿੰਡਾਂ ਵਿਚ ਮਿਲਣਗੀਆਂ ਸ਼ਹਿਰੀ ਤਰਜ ਉੱਪਰ ਸਹੂਲਤਾਂ
ਜਲੰਧਰ, 7 ਅਕਤੂਬਰ:
ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਵਲੋਂ ਅੱਜ ਜ਼ਿਲ੍ਹੇ ਦੇ 6 ਪਿੰਡਾਂ ਵਿਚ 1 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕੀ ਅਤੇ ਸੀਵਰੇਜ਼ ਪ੍ਰਾਜੈੱਕਟਾਂ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ।
ਇਨ੍ਹਾਂ ਪ੍ਰਾਜੈੱਕਟਾਂ ਵਿਚ ਇੰਟਰਲਾਕ ਸੜਕਾਂ ਬਣਾਉਣਾ, ਪਿੰਡ ਕਲਿਆਣਪੁਰ, ਬਸੇਸ਼ਰਪੁਰ, ਨੌਗੱਜਾ, ਮੰਨਣ, ਬੱਲ ਅਤੇ ਚੀਮਾਂ ਵਿਖੇ 1.01 ਕਰੋੜ ਰੁਪਏ ਦੀ ਰਾਸ਼ੀ ਨਾਲ ਸੀਵਰੇਜ਼ ਅਤੇ ਪਾਣੀ ਵਾਲੇ ਪੰਪਾਂ ਦੀ ਨਿਰਮਾਣ ਸ਼ਾਮਿਲ ਹੈ।
ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਕੈਬਨਿਟ ਮੰਤਰੀ ਦੇ ਨਾਲ ਮੌਜੂਦ ਸਨ, ਜਿਸ ਦੌਰਾਨ ਉਨ੍ਹਾਂ ਵਲੋਂ ਚੀਮਾਂ ਪਿੰਡ ਵਿਖੇ ਬਣਨ ਜਾ ਰਹੀ ਨਵੀਂ ਸੀਵਰੇਜ਼ ਲਾਈਨ ਦਾ ਨੀਂਹ ਪੱਥਰ ਰੱਖਿਆ ਗਿਆ।
ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਾਜੈੱਕਟਾਂ ਦੀ ਮੁਕੰਮਲ ਨਾਲ ਪੇਂਡੂ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਇਨ੍ਹਾਂ ਪ੍ਰਾਜੈੱਕਟਾਂ ਦਾ ਕੰਮ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਇਨ੍ਹਾਂ 6 ਪਿੰਡਾਂ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਜਲਦੀ ਪੁੱਜਦਾ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਵਿਕਾਸ ਕਾਰਜਾਂ ਦੇ ਨਿਰਮਾਣ ਲਈ ਪੈਸੇ ਦੀ ਕੋਈ ਕਮੀ ਨਹੀਂ ਹੈ ਅਤੇ ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿਚ ਹੋਰ ਵਿਕਾਸ ਕਾਰਜਾਂ ਦੇ ਲਈ ਪ੍ਰਤਾਸਵ ਭੇਜਣ ਤਾਂ ਜੋ ਜਿਨ੍ਹਾਂ ਦੀ ਮਨਜੂਰੀ ਉਪਰੰਤ ਸ਼ੁਰੂਆਤ ਕੀਤੀ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਭ੍ਰਿਸ਼ਟਾਚਾਰ ਵਿਰੁੱਧ ਜੰਗ ਜਾਰੀ ਹੈ।
ਬਲਕਾਰ ਸਿੰਘ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵੱਖ-ਵੱਖ ਇਤਿਹਾਸਕ ਫੈਸਲਿਆਂ ਦਾ ਵੀ ਜ਼ਿਕਰ ਕੀਤਾ,ਜਿਨ੍ਹਾਂ ਵਿਚ 600 ਯੂਨਿਟ ਮੁਫਤ ਬਿਜਲੀ, ਇਕ ਐਮ.ਐਲ.ਏ. ਇਕ ਪੈਨਸ਼ਨ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਰਕਾਰੀ ਨੌਕਰੀਆਂ ਅਤੇ ਹੋਰ ਲੋਕ ਪੱਖੀ ਫੈਸਲੇ ਸ਼ਾਮਲ ਸਨ।
ਕੈਪਸ਼ਨ- ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਜ਼ਿਲ੍ਹੇ ਦੇ 6 ਪਿੰਡਾਂ ਵਿਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਮੌਕੇ। ਇਸ ਮੌਕੇ ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਵੀ ਮੌਜੂਦ ਹਨ ।






Login first to enter comments.