Fri, 09 Oct 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਜੀ ਦਾ ਅੰਮ੍ਰਿਤਸਰ ਵਿਖੇ ਪਹੁੰਚਣ ਤੇ ਮਹਿਲਾ ਕਾਂਗਰਸ ਪ੍ਰਧਾਨ ਅਨੁਰਾਧਾ ਬੰਗਾ ਨੇ  ਕੀਤਾ ਨਿੱਘਾ ਸਵਾਗਤ ।

ਅੰਮ੍ਰਿਤਸਰ ਅੱਜ ਮਿਤੀ 8 ਅਕਟੂਬਰ (ਸੋਨੂੰ) : - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ  ਦੇ ਪ੍ਰਧਾਨ ਬਣਨ ਉਪਰੰਤ ਸ.ਪ੍ਰਗਟ ਸਿੰਘ ਜੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਅੰਮ੍ਰਿਤਸਰ ਵਿਖੇ ਪਹੁੰਚੇ ਇਸ ਮੌਕੇ ਤੇ ਉਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ,ਸ਼੍ਰੀ ਦੁਰਗਿਆਣਾ ਮੰਦਿਰ,ਸ਼੍ਰੀ ਰਾਮ ਤੀਰਥ,ਅੰਮ੍ਰਿਤਸਰ ਚਰਚ ਤੇ ਡੇਰਾ ਸੱਚਖੰਡ ਬੱਲਾ ਗੱਦੀ ਨਸ਼ੀਨ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਦੇ ਡੇਰੇ ਤੇ ਨਤਮਸਤਕ ਹੋਕੇ ਸੂਬੇ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ।ਇਸ ਮੌਕੇ ਤੇ ਪਹੁੰਚ ਕੇ ਮਹਿਲਾ ਕਾਂਗਰਸ ਜਲੰਧਰ ਸ਼ਹਿਰੀ ਦੀ ਪ੍ਰਧਾਨ ਅਨੁਰਾਧਾ ਬੰਗਾ ਨੇ ਸੂਬਾ ਪ੍ਰਧਾਨ ਦਾ ਸਵਾਗਤ ਕੀਤਾ।ਉਨ੍ਹਾਂ ਨੇ ਕਿਹਾ ਕਿ ਪਰਗਟ ਸਿੰਘ ਇੱਕ ਬਹੁਤ ਹੀ ਇਮਾਨਦਾਰ,ਪੜ੍ਹੇ-ਲਿਖੇ,ਸਾਫ਼-ਸੁਥਰੇ ਅਤੇ ਜੁਝਾਰੂ ਆਗੂ ਹਨ।ਉਹ ਇੱਕ ਸਾਬਕਾ ਹਾਕੀ ਕਪਤਾਨ ਅਤੇ ਇੱਕ ਸ਼ਾਨਦਾਰ ਬੁਲਾਰੇ ਹਨ,ਜਿਨ੍ਹਾਂ ਨੂੰ ਪੰਜਾਬ ਦੇ ਮੁੱਦਿਆਂ ਦੀ ਡੂੰਘੀ ਸਮਝ ਹੈ।ਉਨ੍ਹਾਂ ਅੱਗੇ ਕਿਹਾ ਕਿ ਪਰਗਟ ਸਿੰਘ ਦੀ ਪ੍ਰਧਾਨ ਵਜੋਂ ਨਿਯੁਕਤੀ ਪੰਜਾਬ ਕਾਂਗਰਸ ਵਿੱਚ ਨਵੀਂ ਊਰਜਾ ਲਿਆਈ ਹੈ। ਆਪਣੇ ਤਜਰਬੇ ਅਤੇ ਅਗਵਾਈ ਨਾਲ ਨਵ-ਨਿਯੁਕਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਪੰਜਾਬ ਕਾਂਗਰਸ ਦੇ ਅੰਦਰ ਏਕਤਾ,ਸਦਭਾਵਨਾ ਅਤੇ ਲੋਕਾਂ ਦੇ ਹੱਕਾਂ ਲਈ ਇੱਕ ਮਜ਼ਬੂਤ ਆਵਾਜ਼ ਲਿਆਉਣਗੇ ਤੇ ਸ. ਪ੍ਰਗਟ ਸਿੰਘ ਦੀ ਅਗਵਾਈ ਵਿੱਚ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ।  2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਸਾਨੂੰ ਸਾਰਿਆਂ ਨੂੰ ਪ੍ਰਗਟ ਸਿੰਘ ਜੀ ਦੀ ਅਗਵਾਈ ਵਿੱਚ ਮਿਲ ਕੇ ਕੰਮ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਕਾਂਗਰਸ ਵੱਲ ਉਮੀਦ ਨਾਲ ਦੇਖ ਰਹੇ ਹਨ।ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਪ੍ਰਗਟ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ 2027 ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ।ਅਨੁਰਾਧਾ ਬੰਗਾ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਮਹਿਲਾ ਕਾਂਗਰਸ ਬੇਹੱਦ ਅਹਿਮ ਭੂਮਿਕਾ ਨਿਭਾਏਗੀ।ਉਨ੍ਹਾਂਨੇ ਕਿਹਾ ਕਿ ਚੋਣਾਂ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ, ਮਹਿਲਾ ਵੋਟਰਾਂ ਨੂੰ ਲਾਮਬੰਦ ਕਰਨ ਅਤੇ ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਮਹਿਲਾ ਕਾਂਗਰਸ ਵੱਲੋਂ ਜ਼ਮੀਨੀ ਪੱਧਰ ਤੇ ਵਿਸ਼ੇਸ਼ ਮੁਹਿੰਮਾਂ ਉਲੀਕੀਆਂ ਜਾ ਰਹੀਆਂ ਹਨ।ਅਨੁਰਾਧਾ ਬੰਗਾ ਨੇ  ਕਿਹਾ ਕਿ ਔਰਤਾਂ ਨੂੰ ਸਿਆਸੀ ਤੌਰ ਤੇ ਸਰਗਰਮ ਕਰਕੇ ਆਪਣੇ ਅਧਿਕਾਰਾਂ ਲਈ ਜਾਗਰੂਕ ਕਰਨਾ ਅਤੇ ਪਾਰਟੀ ਨੂੰ ਮਜਬੂਤ ਕਰਨਾ ਉਹਨਾਂ ਦੀ ਪਹਿਲ ਜਿੰਮੇਵਾਰੀ ਹੈ।ਉਨ੍ਹਾਂਨੇ ਕਿਹਾ ਕਿ l ਪਾਰਟੀ ਦੀ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ,ਮਹਿਲਾਵਾਂ ਨੂੰ ਵੱਡੀ ਗਿਣਤੀ ਵਿੱਚ ਸੰਗਠਨ ਨਾਲ ਜੋੜਨ ਅਤੇ ਜ਼ਮੀਨੀ ਪੱਧਰ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਵੀ ਲਿਆ ਗਿਆ।ਇਸ ਮੌਕੇ ਤੇ ਕਾਂਗਰਸ ਆਗੂ ਮਨਮੋਹਨ ਬੰਗਾ,ਕਸ਼ਮੀਰ ਸਿੰਘ  ,ਮੋਨੂੰ ਅਹੀਰ ਵੀ ਹਾਜ਼ਰ ਸਨ।

Comments

No comments yet.



Latest News

Number of Visitors - 227281

Share this Post