ਜਲੰਧਰ ਅੱਜ ਮਿਤੀ 10!ਅਕਤੂਬਰ (ਸੋਨੂੰ) : ਸੀਨੀਅਰ ਕਾਂਗਰਸ ਲੀਡਰ ਮਨਮੋਹਨ ਬੰਗਾ ਦੇ ਦਫ਼ਤਰ ਵਿਖੇ ਸੀਨੀਅਰ ਕਾਂਗਰਸ ਲੀਡਰ ਸ੍ਰੀ ਪ੍ਰਭ ਦਿਆਲ ਭਗਤ ਜੀ, ਵਾਈਸ ਪ੍ਰੈਜ਼ੀਡੈਂਟ, ਕਾਂਗਰਸ ਕਮੇਟੀ ਜਲੰਧਰ ਸ਼ਹਿਰੀ, ਆਪਣੇ ਸਾਥੀ ਸ੍ਰੀ ਓਮ ਪ੍ਰਕਾਸ਼ ਜੀ ਸਮੇਤ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕਰਨ ਪਹੁੰਚੇ।
ਇਸ ਮੌਕੇ ਪਾਰਟੀ ਦੀ ਰਣਨੀਤੀ, ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਸ. ਪ੍ਰਗਟ ਸਿੰਘ ਜੀ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਆਸ ਜਤਾਈ ਗਈ ਕਿ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜ਼ਬੂਤੀ ਨਾਲ ਅੱਗੇ ਵਧੇਗੀ।
ਇਸ ਮੌਕੇ ਸੀਨੀਅਰ ਕਾਂਗਰਸ ਲੀਡਰ ਮਨਮੋਹਨ ਬੰਗਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਅਤੇ ਵਰਕਰਾਂ ਦੀ ਇਕਜੁੱਟਤਾ, ਆਪਸੀ ਤਾਲਮੇਲ ਅਤੇ ਲੋਕਾਂ ਦੇ ਮੁੱਦਿਆਂ ਪ੍ਰਤੀ ਵਚਨਬੱਧਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮੂਹ ਕਾਂਗਰਸੀ ਆਗੂਆਂ ਦੇ ਸਹਿਯੋਗ ਨਾਲ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।





Comments
No comments yet.